IndiaPunjabTop News

ਲੁਧਿਆਣਾ ਵਿਖੇ ਹੋਏ ਗੈਸ ਲੀਕ ਮਾਮਲੇ ‘ਤੇ PM Modi ਨੇ ਪ੍ਰਗਟਾਇਆ ਦੁੱਖ

ਨਵੀਂ ਦਿੱਲੀ : ਲੁਧਿਆਣਾ ਵਿਖੇ ਹੋਏ ਗੈਸ ਲੀਕ ਮਾਮਲੇ ‘ਤੇ ਹੁਣ ਪ੍ਰਧਾਨ ਨਰੇਂਦਰ ਮੋਦੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰਦੇ ਹੋਏ ਕਿਹਾ ਕਿ “ਲੁਧਿਆਣਾ ਵਿੱਚ ਗੈਸ ਲੀਕ ਹੋਣ ਕਾਰਨ ਵਾਪਰੀ ਦੁੱਖਦ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਹਰੇਕ ਮ੍ਰਿਤਕ ਦੇ ਵਾਰਸਾਂ ਲਈ ਪੀਐੱਮਐੱਨਆਰਐੱਫ ਜ਼ਰੀਏ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਹਰੇਕ ਜ਼ਖਮੀ ਵਿਅਕਤੀ ਨੂੰ 50,000 ਰੁਪਏ ਦਿੱਤੇ ਜਾਣਗੇ।

AAP ਲੀਡਰਾਂ ਦੀ ਗ੍ਰਿਫ਼ਤਾਰੀ ‘ਤੇ ਘਮਾਸਾਣ, ਪਾਰਟੀ ਦੋਫਾੜ ? ਹਲਕਾ MLA ਦਾ ਵੱਡਾ ਬਿਆਨ | Tarunpreet Singh Sondh

ਦੱਸਣਯੋਗ ਹੈ ਕਿ ਲੁਧਿਆਣਾ ਦੇ ਗਿਆਸਪੁਰਾ ਰਿਹਾਇਸ਼ੀ ਇਲਾਕੇ ‘ਚ ਐਤਵਾਰ ਨੂੰ ਇਕ ਫੈਕਟਰੀ ਤੋਂ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ ਅਤੇ 12 ਲੋਕ ਬੀਮਾਰ ਹੋ ਗਏ। ਜਿਨ੍ਹਾਂ ਨੂੰ ਬੇਹੋਸ਼ੀ ਦੀ ਹਾਲਤ ‘ਚ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਸੂਚਨਾ ਮਿਲਣ ਮਗਰੋਂ ਪੁਲਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਮ੍ਰਿਤਕਾਂ ‘ਚ 5 ਔਰਤਾਂ ਅਤੇ 4 ਪੁਰਸ਼ਾਂ ਸਮੇਤ 2 ਬੱਚੇ ਸ਼ਾਮਲ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button