ਗੁਰਦਾਸਪੁਰ ਰੋਜ਼ੀ-ਰੋਟੀ ਦੀ ਭਾਲ ਵਿੱਚ ਕਰੀਬ 12 ਸਾਲ ਪਹਿਲਾਂ ਸੱਤ ਸਮੁੰਦਰ ਪਾਰ ਗਏ ਪੁੱਤਰ ਦੀ ਘਰ ਵਾਪਸੀ ਦੀ ਉਡੀਕ ਕਰ ਰਹੇ ਪੁਰਾਣਾ ਸ਼ਾਲਾ ਦੇ ਇੱਕ ਗਰੀਬ ਪਰਿਵਾਰ ਦੀਆਂ ਖੁਸ਼ੀਆਂ ਉਸ ਵੇਲੇ ਚਿੰਤਾ ਅਤੇ ਬੇਚੈਨੀ ਵਿੱਚ ਬਦਲ ਗਈਆਂ, ਜਦੋਂ ਲੇਬਨਾਨ ਤੋਂ ਦੁਬਈ ਰਾਹੀਂ ਭਾਰਤ ਪਰਤ ਰਿਹਾ ਉਨ੍ਹਾਂ ਦਾ 35 ਸਾਲਾ ਪੁੱਤਰ ਭੁਪਿੰਦਰ ਸਿੰਘ ਦੁਬਈ ਏਅਰਪੋਰਟ ਤੋਂ ਭੇਦਭਰੇ ਹਾਲਤ ਵਿੱਚ ਲਾਪਤਾ ਹੋ ਗਿਆ। ਚਿੰਤਾ ਹੋਰ ਵੀ ਵਧ ਗਈ ਹੈ ਕਿਉਂਕਿ ਹਾਦਸੇ ਕਾਰਨ ਭੁਪਿੰਦਰ ਤੁਰਨ-ਫਿਰਨ ਤੋਂ ਅਸਮਰੱਥ ਦੱਸਿਆ ਜਾ ਰਿਹਾ ਹੈ ਅਤੇ ਪਰਿਵਾਰ ਮੁਤਾਬਕ ਉਹ ਮਾਨਸਿਕ ਤੌਰ ‘ਤੇ ਵੀ ਪ੍ਰੇਸ਼ਾਨ ਹੈ।
ਲਾਪਤਾ ਨੌਜਵਾਨ ਦੀ ਭੈਣ ਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦਾ 35 ਸਾਲਾ ਭਰਾ ਭੁਪਿੰਦਰ ਸਿੰਘ ਕਰੀਬ 12 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਲੇਬਨਾਨ ਗਿਆ ਸੀ, ਜਿੱਥੇ ਉਹ ਇੱਕ ਕੰਪਨੀ ਵਿੱਚ ਕੰਮ ਕਰਦਾ ਸੀ। ਕੰਮ ਦੌਰਾਨ ਇੱਕ ਹਾਦਸਾ ਵਾਪਰਨ ਕਾਰਨ ਉਸ ਦੀ ਲੱਤ ਟੁੱਟ ਗਈ, ਜਿਸ ਤੋਂ ਬਾਅਦ ਉਹ ਤੁਰਨ-ਫਿਰਨ ਤੋਂ ਅਸਮਰੱਥ ਹੋ ਗਿਆ। ਪਰਿਵਾਰ ਦਾ ਕਹਿਣਾ ਹੈ ਕਿ ਇਸ ਹਾਦਸੇ ਤੋਂ ਬਾਅਦ ਭੁਪਿੰਦਰ ਮਾਨਸਿਕ ਤੌਰ ‘ਤੇ ਵੀ ਪ੍ਰੇਸ਼ਾਨ ਰਹਿਣ ਲੱਗ ਪਿਆ।
ਮਨਦੀਪ ਕੌਰ ਨੇ ਦੱਸਿਆ ਕਿ ਅਜਿਹੀ ਹਾਲਤ ਵਿੱਚ ਕੰਪਨੀ ਵੱਲੋਂ ਉਸ ਦੀ ਸਾਂਭ-ਸੰਭਾਲ ਕਰਨ ਦੀ ਬਜਾਏ ਉਸ ਨੂੰ ਵ੍ਹੀਲਚੇਅਰ ਦੇ ਸਹਾਰੇ ਲੇਬਨਾਨ ਏਅਰਪੋਰਟ ਤੋਂ ਭਾਰਤ ਲਈ ਰਵਾਨਾ ਕਰ ਦਿੱਤਾ ਗਿਆ। ਪਰਿਵਾਰ ਮੁਤਾਬਕ ਭੁਪਿੰਦਰ 6 ਅਗਸਤ ਨੂੰ ਰਾਤ ਕਰੀਬ 11 ਵਜੇ ਲੇਬਨਾਨ ਤੋਂ ਰਵਾਨਾ ਹੋਇਆ ਸੀ ਅਤੇ ਉਸ ਨੇ ਦੁਬਈ ਰਾਹੀਂ ਭਾਰਤ ਪਹੁੰਚਣਾ ਸੀ। ਪਰਿਵਾਰ ਨੇ ਦੱਸਿਆ ਕਿ ਦੁਬਈ ਏਅਰਪੋਰਟ ‘ਤੇ ਭੁਪਿੰਦਰ ਦੀ ਕਰੀਬ 7 ਘੰਟਿਆਂ ਦੀ ਸਟੇਅ ਸੀ। ਇਸ ਦੌਰਾਨ ਉਸ ਦਾ ਇੱਕ-ਦੋ ਵਾਰ ਪਰਿਵਾਰ ਨਾਲ ਫੋਨ ‘ਤੇ ਸੰਪਰਕ ਵੀ ਹੋਇਆ। ਗੱਲਬਾਤ ਦੌਰਾਨ ਭੁਪਿੰਦਰ ਨੇ ਪਰਿਵਾਰ ਨੂੰ ਦੱਸਿਆ ਸੀ ਕਿ ਉਸ ਦਾ ਪਾਸਪੋਰਟ ਗੁੰਮ ਹੋ ਗਿਆ ਹੈ। ਇਸ ਤੋਂ ਬਾਅਦ ਅਚਾਨਕ ਉਸ ਨਾਲ ਸੰਪਰਕ ਟੁੱਟ ਗਿਆ ਅਤੇ ਹੁਣ ਤੱਕ ਪਰਿਵਾਰ ਦੀ ਉਸ ਨਾਲ ਕੋਈ ਗੱਲਬਾਤ ਨਹੀਂ ਹੋ ਸਕੀ।
ਮਾਮਲਾ ਉਸ ਵੇਲੇ ਹੋਰ ਵੀ ਚਿੰਤਾਜਨਕ ਬਣ ਗਿਆ, ਜਦੋਂ ਪਰਿਵਾਰ ਮੁਤਾਬਕ ਉਨ੍ਹਾਂ ਨੂੰ ਦਿੱਲੀ ਏਅਰਪੋਰਟ ਨਾਲ ਸਬੰਧਤ ਅਧਿਕਾਰੀਆਂ ਵੱਲੋਂ ਫੋਨ ਆਇਆ ਕਿ ਭੁਪਿੰਦਰ ਦਾ ਬੈਗ ਅਤੇ ਹੋਰ ਸਾਮਾਨ ਦਿੱਲੀ ਏਅਰਪੋਰਟ ਪਹੁੰਚ ਗਿਆ ਹੈ ਜਿਸ ਨੂੰ ਪਰਿਵਾਰ ਆ ਕੇ ਲੈ ਸਕਦਾ ਹੈ। ਪਰ ਹੈਰਾਨੀ ਦੀ ਗੱਲ ਇਹ ਹੈ ਕਿ ਜਿਸ ਨੌਜਵਾਨ ਦਾ ਸਾਮਾਨ ਦਿੱਲੀ ਪਹੁੰਚ ਗਿਆ, ਉਸ ਭੁਪਿੰਦਰ ਸਿੰਘ ਦਾ ਖੁਦ ਅਜੇ ਤੱਕ ਕੋਈ ਅਤਾ-ਪਤਾ ਨਹੀਂ ਲੱਗ ਸਕਿਆ। ਪੁੱਤਰ ਦੇ ਲਾਪਤਾ ਹੋਣ ਕਾਰਨ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਨੂੰ ਸਭ ਤੋਂ ਵੱਧ ਚਿੰਤਾ ਇਸ ਗੱਲ ਦੀ ਹੈ ਕਿ ਭੁਪਿੰਦਰ ਸਰੀਰਕ ਤੌਰ ‘ਤੇ ਤੁਰਨ-ਫਿਰਨ ਤੋਂ ਅਸਮਰੱਥ ਹੋਣ ਦੇ ਨਾਲ ਮਾਨਸਿਕ ਤੌਰ ‘ਤੇ ਵੀ ਪ੍ਰੇਸ਼ਾਨ ਹੈ ਅਤੇ ਉਸ ਕੋਲ ਪਾਸਪੋਰਟ ਵੀ ਨਹੀਂ ਦੱਸਿਆ ਜਾ ਰਿਹਾ।
ਪਰਿਵਾਰ ਨੇ ਭਾਰਤ ਸਰਕਾਰ, ਵਿਦੇਸ਼ ਮੰਤਰਾਲੇ ਅਤੇ ਦੁਬਈ ਤੇ ਦਿੱਲੀ ਏਅਰਪੋਰਟ ਦੇ ਸਬੰਧਤ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਭੁਪਿੰਦਰ ਸਿੰਘ ਦੀ ਭਾਲ ਕੀਤੀ ਜਾਵੇ ਅਤੇ ਉਸ ਨੂੰ ਸੁਰੱਖਿਅਤ ਪਰਿਵਾਰ ਤੱਕ ਪਹੁੰਚਾਉਣ ਵਿੱਚ ਮਦਦ ਕੀਤੀ ਜਾਵੇ।

Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.