Breaking NewsD5 specialNewsPunjab

ਲੈਦਰ ਕੰਪਲੈਕਸ ਦੀਆਂ ਦੋ ਫੈਕਟਰੀਆਂ ‘ਚ 47 ਬਾਲ ਮਜ਼ਦੂਰਾ ਨੂੰ ਛੁਡਾਇਆ

ਕਮਿਸ਼ਨਰੇਟ ਪੁਲਿਸ ਵਲੋਂ ਇਸ ਕੇਸ ‘ਚ ਮਨੁੱਖੀ ਤਸਕਰੀ ਦੇ ਪੱਖ ਤੋਂ ਵੀ ਜਾਂਚ ਕੀਤੀ ਜਾ ਰਹੀ- ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ
ਜਲੰਧਰ : ਬਾਲ ਮਜ਼ਦੂਰੀ ਦੇ ਖ਼ਾਤਮੇ ਲਈ ਸਖ਼ਤ ਕਾਰਵਾਈ ਕਰਦਿਆਂ ਕਮਿਸ਼ਨਰੇਟ ਪੁਲਿਸ ਵਲੋਂ ਜੇ.ਕੇ.ਰੱਬੜ ਇੰਡਸਟਰੀ ਪ੍ਰਾਈਵੇਟ ਲਿਮਟਿਮ ਯੂਨਿਟ ਅਤੇ ਜੇ.ਕੇ.ਪੌਲੀਮੇਰ ਇੰਡਸਟਰੀ ਵਰਿਆਣਾ ਲੈਦਰ ਕੰਪਲੈਕਸ ਜਲੰਧਰ-ਕਪੂਰਥਲਾ ਰੋਡ ਤੋਂ 47 ਬਾਲ ਮਜ਼ਦੂਰਾਂ ਜਿਨ੍ਹਾ ਵਿੱਚ 13 ਲੜਕੀਆਂ ਵੀ ਸ਼ਾਮਿਲ ਸਨ ਨੂੰ ਛੁਡਾਇਆ ਗਿਆ।
ਇਕ ਐਨ.ਜੀ.ਓ.ਵਲੋਂ ਸੂਚਨਾ ਮਿਲਣ ‘ਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਵਧੀਕ ਡਿਪਟੀ ਕਮਿਸ਼ਨਰ ਪੁਲਿਸ-1 ਵਤਸਲਾ ਗੁਪਤਾ ਦੀ ਅਗਵਾਈ ਵਿੱਚ ਟੀਮ ਜਿਸ ਵਿੱਚ ਸਹਾਇਕ ਕਮਿਸ਼ਨਰ ਪੁਲਿਸ ਬਰਜਿੰਦਰ ਸਿੰਘ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਜਿਸ ਦੀ ਅਗਵਾਈ ਉਪ ਮੰਡਲ ਮੈਜਿਸਟਰੇਟ-2 ਰਾਹੁਲ ਸਿੰਧੂ ਕਰ ਰਹੇ ਸਨ ਵਲੋਂ ਭਾਰੀ ਪੁਲਿਸ ਬਲਾਂ ਨਾਲ ਇਨਾਂ ਦੋਵਾਂ ਫੈਕਟਰੀਆਂ ਵਿੱਚ ਪਹੁੰਚੇ ਅਤੇ ਬਾਲ ਮਜ਼ਦੂਰਾਂ ਨੂੰ ਲੱਭਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦਸਿਆ ਕਿ ਜੇ.ਕੇ.ਰੱਬੜ ਇੰਡਸਟਰੀ ਪ੍ਰਾਈਵੇਟ ਲਿਮਟਿਡ ਯੂਨਿਟ ਤੋਂ 37 ਅਤੇ ਜੇ.ਕੇ.ਪੌਲੀਮੇਰ ਇੰਡਸਟਰੀ ਤੋਂ 10 ਬੱਚੇ ਛੁਡਾਏ ਗਏ।
ਬੱਚਿਆਂ ਦੇ ਸ਼ੋਸ਼ਣ ‘ਤੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾ ਕਿਹਾ ਕਿ ਇਸ ਗੈਰ ਕਾਨੂੰਨੀ ਕੰਮ ਵਿੱਚ ਲਿਪਤ ਲੋਕਾਂ ਨੂੰ ਬੱਚਿਆ ਨਾਲ ਦੁਰਵਿਵਹਾਰ ਕਰਨ ‘ਤੇ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ।
ਉਨ੍ਹਾ ਕਿਹਾ ਕਿ ਬਾਲ ਮਜ਼ਦੂਰੀ ਕਾਨੂੰਨ ਦੀ ਧਾਰਾ 3(3) ਏ, ਜਸਟਿਸ ਜੂਵੇਨਾਇਲ ਐਕਟ ਦੀ ਧਾਰਾ 79, 188 ਆਈ.ਪੀ.ਸੀ., ਐਪੀਡੇਮਿਕ ਡਿਸੀਜ ਐਕਟ ਦੀ ਧਾਰਾ 3 ਅਤੇ ਡਿਜਾਸਟਰ ਮੇਨੈਜਮੈਂਟ ਐਕਟ ਦੀ ਧਾਰਾ 51 ਤਹਿਤ ਦੋਵਾਂ ਬੈਕਟਰੀਆਂ ਦੇ ਮਾਲਕਾਂ ਅਤੇ ਇਨ੍ਹਾ ਨਾਬਾਲਿਗ ਬੱਚਿਆਂ ਨੂੰ ਸਪਲਾਈ ਕਰਨ ਵਾਲੇ ਠੇਕੇਦਾਰਾਂ ਖਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
ਸ੍ਰੀ ਭੁੱਲਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਵਲੋਂ ਇਸ ਕੇਸ ਵਿੱਚ ਮਨੁੱਖੀ ਤਸਕਰੀ ਹੋਣ ਦੇ ਪੱਖ ਤੋਂ ਵੀ ਜਾਂਚ ਕੀਤੀ ਜਾ ਰਹੀ ਹੈ।
ਉਨ੍ਹਾ ਕਿਹਾ ਕਿ ਇਨ੍ਹਾ ਬੱਚਿਆਂ ਨੂੰ ਹੁਣ ਬਾਲ ਭਲਾਈ ਕਮੇਟੀ ਨੂੰ ਸੌਂਪ ਕੇ ਹਦਾਇਤਾਂ ਅਨੁਸਾਰ ਸੁਰੱਖਿਆ ਘਰਾਂ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ।
ਇਸ ਮੋਕੇ ਸਹਾਇਕ ਕਮਿਸ਼ਨਰ ਹਰਪ੍ਰੀਤ ਸਿੰਘ, ਲੇਬਰ ਅਸਿਸਟੈਂਟ ਲੇਬਰ ਕਮਿਸ਼ਨਰ ਜਤਿੰਦਰਪਾਲ ਸੰਘ, ਜ਼ਿਲ੍ਹ ਪ੍ਰੋਗਰਾਮ ਅਫ਼ਸਰ ਗੁਰਮਿੰਦਰ ਸਿੰਘ, ਲੀਗਲ ਪ੍ਰੋਬੇਸ਼ਨ ਅਫ਼ਸਰ ਸੰਦੀਪ ਕੁਮਾਰ ਭਾਟੀਆ ਅਤੇ ਹੋਰ ਵੀ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button