ਲੋਂਗੋਵਾਲ ਸਕੂਲ ਵੈਨ ਹਾਦਸੇ ਨੂੰ ਲੈ ਕੇ ਭਗਵੰਤ ਮਾਨ ਨੇ ਕੀਤਾ ਟਵੀਟ
ਲੋਂਗੋਵਾਲ : ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਨੇ ਆਪਣੇ ਟਵਿਟਰ ਅਕਾਊਂਟ ‘ਤੇ ਲੋਂਗੋਵਾਲ ਸਕੂਲ ਵੈਨ ਹਾਦਸੇ ਨੂੰ ਲੈ ਕੇ ਇੱਕ ਟਵੀਟ ਕੀਤਾ ਹੈ। ਉਨ੍ਹਾਂ ਨੇ ਆਪਣੇ ਟਵੀਟ ‘ਚ ਲਿਖਿਆ ਹੈ ਕਿ ਕੱਲ੍ਹ ਲੋਂਗੋਵਾਲ ‘ਚ ਘਟੀ ਦੁਰਘਟਨਾ ਜਿਸ ‘ਚ 4 ਮਾਸੂਮ ਬੱਚਿਆਂ ਦੀ ਜਾਨ ਚਲੀ ਗਈ ਸੀ। ਪੁਲਿਸ ਨੇ ਕਾਰਵਾਈ ਕਰਦੇ ਹੋਏ ਸਕੂਲ ਮੈਨੇਜਮੈਂਟ ਅਤੇ ਵੈਨ ਚਾਲਕ ‘ਤੇ ਧਾਰਾ 302 ਦੇ ਅਨੁਸਾਰ ਹੱਤਿਆ ਦਾ ਮੁਕੱਦਮਾ ਦਰਜ ਕੀਤਾ ਹੈ।
ਖ਼ਬਰਾਂ ਦਾ ਸਿਰਾ | Punjab | Latest News
ਇਸ ਤੋਂ ਪਹਿਲਾਂ ਉਨ੍ਹਾਂ ਨੇ ਹਾਦਸੇ ਵਾਲੇ ਦਿਨ ਵੀ ਟਵੀਟ ਕੀਤਾ ਸੀ ਜਿਸ ਵਿੱਚ ਉਨ੍ਹਾਂ ਨੇ ਹਾਦਸੇ ਪ੍ਰਤੀ ਦੁੱਖ ਦਾ ਪ੍ਰਗਟਾਵਾ ਕੀਤਾ ਸੀ ਅਤੇ ਹਾਦਸੇ ਦੇ ਪਿੱਛੇ ਜ਼ਿੰਮੇਵਾਰ ਲੋਕਾਂ ਦੇ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ। ਜ਼ਿਕਰਯੋਗ ਹੈ ਕਿ ਇਸ ਹਾਦਸੇ ‘ਚ 4 ਬੱਚਿਆਂ ਦੀ ਮੌਤ ਹੋ ਗਈ ਸੀ ਪਰ ਵੈਨ ‘ਚ ਸਵਾਰ ਬਾਕੀ 12 ਬੱਚਿਆਂ ਨੂੰ ਬਚਾ ਲਿਆ ਗਿਆ ਸੀ। ਹਾਦਸੇ ਸਮੇਂ ਅਮਨਦੀਪ ਕੌਰ ਵੀ ਵੈਨ ‘ਚ ਸਵਾਰ ਸੀ। ਉਸਨੂੰ ਹੀ ਸਭ ਤੋਂ ਪਹਿਲਾਂ ਅੱਗ ਲੱਗਣ ਦਾ ਪਤਾ ਲੱਗਿਆ ਸੀ। ਉਸਨੇ ਵੈਨ ਦਾ ਸੀਸਾ ਤੋੜ ਕੇ ਚਾਰ ਬੱਚਿਆਂ ਨੂੰ ਬਾਹਰ ਕੱਢ ਲਿਆ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.