Breaking NewsD5 specialNewsPoliticsPunjab

ਲੋਕਤੰਤਰ ’ਚ ਹਿੰਸਾ ਦੀ ਕੋਈ ਥਾਂ ਨਹੀਂ : ਸੁਖਬੀਰ ਬਾਦਲ

ਕਿਹਾ ਕਿ ਭਾਜਪਾ ਪ੍ਰਧਾਨ ’ਤੇ ਹਮਲਾ ਗੈਰ ਸਮਾਜਿਕ ਤੱਤਾਂ ਵੱਲੋਂ ’ਕਿਸਾਨ’ ਸੰਘਰਸ਼ ਨੂੰ ਸਾਬੋਤਾਜ ਕਰਨ ਦੀ ਸਾਜ਼ਿਸ਼

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਲੋਕਤੰਤਰ ਵਿਚ ਹਿੰਸਾ ਦੀ ਕੋਈ ਥਾਂ ਨਹੀਂ ਹੈ ਤੇ ਉਨ੍ਹਾਂ ਨੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ’ਤੇ ਹੋਏ ਹਮਲੇ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਇਸ ਨੂੰ ਗੈਰ ਸਮਾਜਿਕ ਅਨਸਰਾਂ ਵੱਲੋਂ ਖੇਤੀਬਾੜੀ ਮੰਡੀਕਰਨ ਐਕਟਾਂ ਖ਼ਿਲਾਫ਼ ਕਿਸਾਨ ਸੰਘਰਸ਼ ਨੂੰ ਸਾਬੋਤਾਜ ਕਰਨ ਦਾ ਯਤਨ ਕਰਾਰ ਦਿੱਤਾ।

ਸਰਕਾਰਾਂ ‘ਤੇ ਭੜਕਿਆ ਆਹ ਕਿਸਾਨ! ਕੱਲੇ-ਕੱਲੇ ਦੀ ਬਣਾਤੀ ਰੇਲ! ਕਹਿੰਦਾ ਅੱਜ ਨਾ ਰੋਕੋ, ਮਸਾਂ ਤਾਂ ਬੋਲਿਆਂ!

ਇੱਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹਿੰਸਕ ਗਤੀਵਿਧੀਆਂ ਨਾਲ ਕੁਝ ਵੀ ਪ੍ਰਾਪਤ ਨਹੀਂ ਕੀਤਾ ਜਾ ਸਕਦਾ ਤੇ ਹਿੰਸਾ ਦੀਆਂ ਸਾਰੀਆਂ ਗਤੀਵਿਧੀਆਂ ਨਿੰਦਣਯੋਗ ਹਨ। ਉਨ੍ਹਾਂ ਕਿਹਾ ਜੋ ਅਜਿਹੇ ਹਮਲੇ ਕਰ ਰਹੇ ਹਨ ਉਹ ਕਿਸੇ ਵੀ ਤਰੀਕੇ ਕਿਸਾਨਾਂ ਦੇ ਹਿਤੈਸ਼ੀ ਨਹੀਂ ਹੋ ਸਕਦੇ।

ਬੇਅਦਬੀ ਮਾਮਲੇ ‘ਤੇ ਸਿੱਖ ਜਥੇਬੰਦੀਆਂ ਦਾ ਵੱਡਾ ਐਲਾਨ! ਕੀਹਦੀ ਸ਼ਹਿ ‘ਤੇ ਹੋਈ ਬੇਅਦਬੀ? ਸੁਣੋਂ ਸੱਚ!

ਸੁਖਬੀਰ ਸਿੰਘ ਬਾਦਲ ਬਾਦਲ ਨੇ ਕਾਂਗਰਸ ਸਰਕਾਰ ਨੂੰ ਇਹ ਵੀ ਕਿਹਾ ਕਿ ਉਹ ਇਹਨਾਂ ਗੈਰ ਸਮਾਜਿਕ ਤਾਕਤਾਂ ਖ਼ਿਲਾਫ਼ ਸਖ਼ਤੀ ਨਾਲ ਪੇਸ਼ ਆਵੇ ਜਿਨ੍ਹਾਂ ਦੀ ਵਰਤੋਂ ਕਿਸਾਨਾਂ ਦੇ ਸੰਘਰਸ਼ ਨੂੰ ਬਦਨਾਮ ਕਰਨ ਲਈ ਕੀਤੀ ਜਾ ਰਹੀ ਹੈ ਅਤੇ ਇਹਨਾਂ ਨੂੰ ਕਿਸੇ ਵੀ ਤਰੀਕੇ ਉਤਸ਼ਾਹਿਤ ਨਾ ਕਰੇ। ਉਨ੍ਹਾਂ ਕਿਹਾ ਕਿ ਅਸੀਂ ਬਹੁਤ ਸਪਸ਼ਟ ਹਾਂ ਕਿ ਕਿਸਾਨ ਕਦੇ ਵੀ ਅਜਿਹੀਆਂ ਕਾਰਵਾਈਆਂ ਨਹੀਂ ਕਰ ਸਕਦੇ ਤੇ ਅਸੀਂ ਹਮਲੇ ਦਾ ਦੋਸ਼ ਕਿਸਾਨਾਂ ਸਿਰ ਮੜ੍ਹਨ ਦੇ ਕਿਸੇ ਵੀ ਯਤਨ ਦਾ ਵਿਰੋਧ ਕਰਾਂਗੇ।

🔴 Live 🔴ਖੇਤੀ ਕਾਨੂੰਨਾਂ ‘ਤੇ ਬੁਰੀ ਫਸੀ ਮੋਦੀ ਸਰਕਾਰ ! ਕੈਪਟਨ ਸਰਕਾਰ ‘ਤੇ ਤੱਤੇ ਹੋਏ ਅਕਾਲੀ, ਦਿੱਤੀ ਚੇਤਾਵਨੀ !

ਬਾਦਲ ਨੇ ਸਰਕਾਰ ਨੂੰ ਇਹ ਵੀ ਕਿਹਾ ਕਿ ਉਹ ਤੁਰੰਤ ਲੋੜੀਂਦੇ ਕਦਮ ਚੁੱਕੇ ਤਾਂ ਜੋ ਅਜਿਹੀਆਂ ਘਟਨਾਵਾਂ ਮੁੜ ਨਾ ਵਾਪਰ ਸਕਣ। ਉਨ੍ਹਾਂ ਨੇ ਹਰ ਹਾਲਾਤ ਵਿਚ ਸ਼ਾਂਤੀ ਤੇ ਫ਼ਿਰਕੂ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਵੀ ਕੀਤੀ ਤੇ ਕੇਂਦਰ ਸਰਕਾਰ ਨੂੰ ਆਖਿਆ ਕਿ ਰਾਜ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਛੇਤੀ ਤੋਂ ਛੇਤੀ ਕੀਤਾ ਜਾਵੇ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button