Breaking NewsD5 specialNewsPunjabTop News

‘ਲੋਕਾਂ ਦੀ ਬਿਹਤਰੀ ਲਈ ਪੂਰੀ ਕੋਸ਼ਿਸ਼ ਕੀਤੀ, ਹੁਣ ਲੋਕਾਂ ਦੀ ਇੱਛਾ’

ਪਟਿਆਲਾ : ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਲਈ ਅੱਜ ਵੋਟਿੰਗ ਹੋ ਰਹੀ ਹੈ। 1304 ਉਮੀਦਵਾਰਾਂ ਦੀ ਕਿਸਮਤ ਅੱਜ ਈਵੀਐਮ ਵਿੱਚ ਕੈਦ ਹੋਵੇਗੀ, ਜਿਸ ਦਾ ਫੈਸਲਾ 10 ਮਾਰਚ ਨੂੰ ਆਵੇਗਾ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੋਟਾਂ ਪੈਣ ਤੋਂ ਪਹਿਲਾਂ ਐਤਵਾਰ ਨੂੰ ਖਰੜ ਦੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਘੱਟ ਤੋਂ ਘੱਟ ਸਮੇਂ ਵਿੱਚ ਵੱਧ ਤੋਂ ਵੱਧ ਕੰਮ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਹੈ, ਬਾਕੀ ਹੁਣ ਲੋਕਾਂ ਦੀ ਇੱਛਾ ਹੈ।

Punjab Election 2022 : ਪੰਜਾਬ ‘ਚ EVM ਮਸ਼ੀਨਾਂ ਹੋਈਆਂ ਖ਼ਰਾਬ, ਦੁਬਾਰਾ ਹੋਣਗੀਆਂ ਵੋਟਾਂ ? || D5 Channel Punjabi

‘ਹੁਣ ਸਭ ਕੁਝ ਜਨਤਾ ‘ਤੇ ਨਿਰਭਰ ਹੈ’
ਦੱਸ ਦਈਏ ਕਿ ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਅਤੇ ਭਦੌੜ ਵਿਧਾਨ ਸਭਾ ਸੀਟਾਂ ਤੋਂ ਚੋਣ ਲੜ ਚੁੱਕੇ ਹਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮੈਂ ਇੱਥੇ ਪੰਜਾਬ ਦੇ ਨਾਲ-ਨਾਲ ਸਮੂਹ ਲੋਕਾਂ ਦੀ ਭਲਾਈ ਲਈ ਅਰਦਾਸ ਕਰਨ ਆਇਆ ਹਾਂ। ਹੁਣ ਸਭ ਕੁਝ ਲੋਕਾਂ ‘ਤੇ ਨਿਰਭਰ ਕਰਦਾ ਹੈ, ਅਸੀਂ ਆਪਣੀ ਪੂਰੀ ਕੋਸ਼ਿਸ਼ ਕੀਤੀ ਹੈ।

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button