Press ReleasePunjabTop News

ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ: ਮੁੱਖ ਮੰਤਰੀ

ਫਗਵਾੜਾ ਵਿੱਚ ਜੱਚਾ-ਬੱਚਾ ਸੰਭਾਲ ਹਸਪਤਾਲ ਕੀਤਾ ਲੋਕਾਂ ਨੂੰ ਸਮਰਪਿਤ

ਡਾਕਟਰੀ ਅਮਲੇ ਨੂੰ ਆਪਣੇ ਫ਼ਰਜ਼ ਪੂਰੇ ਸਮਰਪਣ ਤੇ ਵਚਨਬੱਧਤਾ ਨਾਲ ਨਿਭਾਉਣ ਲਈ ਕਿਹਾ
 
ਫਗਵਾੜਾ : ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਆਮ ਆਦਮੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਨੂੰ ਮੁੱਖ ਤਰਜੀਹ ਦਿੱਤੀ ਹੈ। ਇੱਥੇ ਸਥਾਨਕ ਸਬ-ਡਿਵੀਜ਼ਨਲ ਹਸਪਤਾਲ ਵਿੱਚ ਜੱਚਾ-ਬੱਚਾ ਸੰਭਾਲ ਹਸਪਤਾਲ ਲੋਕਾਂ ਨੂੰ ਸਮਰਪਿਤ ਕਰਦਿਆਂ ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਨਵਾਂ ਬਣਿਆ ਹਸਪਤਾਲ ਗਰਭਵਤੀ ਔਰਤਾਂ ਤੇ ਨਵਜੰਮੇ ਬੱਚਿਆਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰੇਗਾ।ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਇਨ੍ਹਾਂ ਹਸਪਤਾਲਾਂ ਰਾਹੀਂ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੂਬੇ ਭਰ ਵਿੱਚ ਅਜਿਹੇ ਹੋਰ ਹਸਪਤਾਲ ਬਣਾਏ ਜਾਣਗੇ।
Exclusive: ਡੇਰਾ ਸੱਚਾ ਸੌਦਾ ਦੀ ਵਧੀ ਤਾਕਤ,BJP ਲੀਡਰ ਦੇ ਘਰ ‘ਚ ਖੋਲ੍ਹਿਆ ਡੇਰਾ, Patiala ਨਾਮ ਚਰਚਾ ਘਰ ਹੋਇਆ ਤਬਦੀਲ
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰੀ ਹਸਪਤਾਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਸ਼ਿੱਦਤ ਨਾਲ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਿੱਚ ਖ਼ਾਲੀ ਪਈਆਂ ਆਸਾਮੀਆਂ ਭਰਨ ਲਈ ਵੱਡੇ ਪੱਧਰ ਉਤੇ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਦਾ ਇਕੋ-ਇਕ ਮਕਸਦ ਸੂਬੇ ਦੇ ਲੋਕਾਂ ਨੂੰ ਬਿਹਤਰੀਨ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣਾ ਹੈ।
Deepak Tinu ਨੂੰ Mansa ਤੋਂ ਬਾਹਰ ਲੈ ਗਈ Police, ਵੱਡਾ ਐਕਸ਼ਨ | Deepak Tinu Remand | D5 Channel Punjabi
ਮੁੱਖ ਮੰਤਰੀ ਨੇ ਮੈਡੀਕਲ ਤੇ ਪੈਰਾ-ਮੈਡੀਕਲ ਸਟਾਫ ਨੂੰ ਆਪਣੀ ਡਿਊਟੀ ਸਮਰਪਿਤ ਭਾਵਨਾ ਤੇ ਸੰਜੀਦਗੀ ਨਾਲ ਨਿਭਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਲੋਕਾਂ ਲਈ ਸਰਕਾਰੀ ਹਸਪਤਾਲਾਂ ਵਿਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ ਤਾਂ ਕਿ ਲੋਕਾਂ ਨੂੰ ਇਲਾਜ ਤੇ ਜਾਂਚ ਦੀਆਂ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।
Bibi Jagir Kaur ਦਾ ਐਲਾਨ, ਬਾਦਲਾਂ ਦੇ ਹੱਥੋਂ ਜਾਊ SGPC? ਲਿਫ਼ਾਫ਼ਾ ਕਲਚਰ ਦਾ ਪਿਆ ਭੋਗ! | D5 Channel Punjabi
ਮੁੱਖ ਮੰਤਰੀ ਨੇ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਲਈ ਅਪਰੇਸ਼ਨ ਥੀਏਟਰ, ਟੀਕਾਕਰਨ ਵਾਰਡ, ਓ.ਪੀ.ਡੀ. ਆਦਿ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ ਤਾਂ ਕਿ ਹਸਪਤਾਲ ਵਿਚ ਸਰਕਾਰੀ ਕੰਮਕਾਜ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ। ਭਗਵੰਤ ਮਾਨ ਨੇ ਡਾਕਟਰਾਂ ਤੇ ਪੈਰਾ-ਮੈਡੀਕਲ ਸਟਾਫ ਨਾਲ ਵੀ ਵਿਸਥਾਰ ਵਿਚ ਗੱਲਬਾਤ ਕਰਕੇ ਹਸਪਤਾਲ ਦੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।
ਸਰਕਾਰ ਦਾ ਕਿਸਾਨਾਂ ’ਤੇ ਵੱਡਾ ਐਕਸ਼ਨ, ਪਰਾਲੀ ਸਾੜਨ ਵਾਲੇ ਕਿਸਾਨ ਟੰਗੇ | Stubble Burning | D5 Channel Punjabi
ਇਸ ਮੌਕੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਆਈ.ਜੀ. ਡਾਕਟਰ ਐਸ. ਭੂਪਤੀ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਐਸ.ਐਸ.ਪੀ. ਨਵਨੀਤ ਸਿੰਘ ਬੈਂਸ, ਆਪ ਨੇਤਾ ਤੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਆਪ ਦੇ ਜ਼ਿਲ੍ਹਾ ਪ੍ਰਧਾਨ ਲਲਿਤ ਸਕਲਾਨੀ, ਮੰਜੂ ਰਾਣਾ, ਸੱਜਣ ਸਿੰਘ ਚੀਮਾ ਤੇ ਹੋਰ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button