Breaking NewsD5 specialEntertainmentNewsPunjabTop News

ਲੋਕਾਂ ਨੂੰ ਵੈਕਸੀਨ ਲਗਵਾਉਣ ਲਈ ਮੈਂ ਕਰਾਂਗਾ ਸਰਕਾਰ ਦੀ ਸਹਾਇਤਾ : ਸੋਨੂੰ ਸੂਦ

ਮੋਗਾ : ਕੋਰੋਨਾ ਤੋਂ ਲੋਕਾਂ ਨੂੰ ਬਚਾਉਣ ਲਈ ਜੋ ਕੰਮ ਪੰਜਾਬ ਸਰਕਾਰ ਕਰ ਰਹੀ ਹੈ ਉਹ ਆਪਣੇ ਆਪ ‘ਚ ਇੱਕ ਮਿਸਾਲ ਹੈ ਅਤੇ ਲੋਕ ਕੋਰੋਨਾ ਤੋਂ ਬਚਣ ਲਈ ਸਰਕਾਰ ਵੱਲੋਂ ਦਿੱਤੇ ਜਾ ਰਹੇ ਨਿਰਦੇਸ਼ਾਂ ਦਾ ਪਾਲਣ ਕਰਕੇ ਖੁਦ ਨੂੰ ਬਚਾਉਣ। ਉਕਤ ਜਾਣਕਾਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਰਚੁਅਲ ਮੀਟਿੰਗ ‘ਚ ਅਦਾਕਾਰ ਸੋਨੂੰ ਸੂਦ ਨਾਲ ਗੱਲਬਾਤ ਕਰਦੇ ਹੋਏ ਦਿੱਤੀ। ਕੈਪਟਨ ਨੇ ਕਿਹਾ ਕਿ ਪੰਜਾਬ ‘ਚ ਲੋਕਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਪਿੰਡਾਂ ‘ਚ ਠੀਕਰੀ ਪਹਿਰੇ ਲਗਾਏ ਜਾ ਰਹੇ ਹਨ, ਜਿਸਦਾ ਪਿੰਡ ਵਾਲਿਆਂ ਨੇ ਪਾਲਣ ਕੀਤਾ ਹੈ।

ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਨਵਾਂ ਮੋੜ ! SIT ਨੇ ਸੱਦ ਲਏ ਸਾਰੇ ਗਵਾਹ ! ਹੁਣ ਮਿਲੂ ਇਨਸਾਫ਼ !

ਇਸ ਮੌਕੇ ‘ਤੇ ਅਦਾਕਾਰ ਸੋਨੂੰ ਸੂਦ ਨੇ ਕਿਹਾ ਕਿ ਪੰਜਾਬ ‘ਚ ਵੈਕਸੀਨ ਦੀ ਕਮੀ ਦੂਰ ਕਰਨ ਲਈ ਉਨ੍ਹਾਂ ਨੇ ਖੁਦ ਵੈਕਸੀਨ ਕੰਪਨੀਆਂ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਨੇ ਭਰੋਸਾ ਦਵਾਇਆ ਹੈ ਕਿ ਉਹ ਵੈਕਸੀਨ ਦੀ ਕਮੀ ਜ਼ਲਦ ਹੀ ਦੂਰ ਕਰਨਗੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਛੋਟੀ ਭੈਣ ਮਾਲਵਿਕਾ ਸੱਚਰ ਸੂਦ, ਮੋਗਾ ‘ਚ ਸੈਨੇਟਾਇਜ਼ਰ, ਮਾਸਕ ਅਤੇ ਫੇਸ ਸ਼ੀਲਡ ਉਪਲੱਬਧ ਕਰਵਾ ਕੇ ਲੋਕਾਂ ਦੀ ਸੇਵਾ ਕਰ ਰਹੀ ਹੈ। ਉਨ੍ਹਾਂ ਨੇ ਕੈਪਟਨ ਨੂੰ ਭਰੋਸਾ ਦਿਵਾਇਆ ਕਿ ਲੋਕਾਂ ਨੂੰ ਵੈਕਸੀਨ ਲਗਵਾਉਣ ਲਈ ਮੈਂ ਆਪਣੇ ਤੌਰ ‘ਤੇ ਸਹਾਇਤਾ ਕਰਾਂਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button