ਲੋਕ ਨਿਰਮਾਣ ਮੰਤਰੀ ਵੱਲੋਂ ਲੋਕ ਨਿਰਮਾਣ ਦਫਤਰ ਡਿਵੀਜ਼ਨ ਨੰ. 1 ਮੋਹਾਲੀ ਦੀ ਅਚਨਚੇਤ ਚੈਕਿੰਗ
ਬਰਾਂਚਾਂ ਦੇ ਕਰਮਚਾਰੀਆਂ ਦੇ ਕੰਮ ਕਾਰ ਦਾ ਲਿਆ ਜਾਇਜ਼ਾ
ਚੰਡੀਗੜ੍ਹ/ਐਸ.ਏ.ਐਸ. ਨਗਰ (ਬਿੰਦੂ ਸਿੰਘ) : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਬਾਅਦ ਦੁਪਹਿਰ ਲੋਕ ਨਿਰਮਾਣ ਦਫਤਰ ਡਿਵੀਜ਼ਨ ਨੰ. 1 ਮੋਹਾਲੀ ਵਿਖੇ ਵੱਖ ਵੱਖ ਬਰਾਂਚਾਂ, ਪ੍ਰਾਤਕ ਬ੍ਰਾਂਚ ਅਤੇ ਕੁਆਇਲਟੀ ਬ੍ਰਾਂਚ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ ਬਰਾਂਚਾਂ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਤੇ ਉਨ੍ਹਾਂ ਚੀਫ ਇੰਜੀਨੀਅਰ ਐਸ.ਪੀ. ਸਿੰਘ ਤੋਂ ਦਫਤਰ ਵਿਖੇ ਕੀਤੇ ਜਾ ਰਹੇ ਕੰਮਾਂ ਬਾਰੇ ਜਾਇਜ਼ਾ ਲਿਆ।
ਸਿੱਧੂ ਮੂਸੇਵਾਲਾ ਦੇ ਸਸਕਾਰ ‘ਤੇ ਪਹੁੰਚੇ ਲੱਖਾ ਸਿਧਾਣਾ ਦੀ ਚਿਤਾਵਨੀ | D5 Channel Punjabi
ਉਨ੍ਹਾਂ ਅਚਨਚੇਤ ਚੈਕਿੰਗ ਦੌਰਾਨ ਪਾਇਆ ਕਿ ਮੋਹਾਲੀ ਲੋਕ ਨਿਰਮਾਣ ਦਫਤਰ ਦੇ ਕੁਆਇਲਟੀ ਬ੍ਰਾਂਚ ਵਿਖੇ ਸੁਪਰਡੈਂਟ ਨਰਿੰਦਰ ਸਿੰਘ ਦੋ ਦਿਨਾਂ ਤੋਂ ਗੈਰਹਾਜ਼ਰ ਹੈ। ਇਸ ਸਬੰਧੀ ਕਾਰਵਾਈ ਕਰਦਿਆਂ ਉਨ੍ਹਾਂ ਨਰਿੰਦਰ ਸਿੰਘ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਤਿੰਨ ਦਿਨਾਂ ਅੰਦਰ-ਅੰਦਰ ਜਵਾਬ ਦੇਣ ਲਈ ਕਿਹਾ। ਕੈਬਨਿਟ ਮੰਤਰੀ ਨੇ ਅਚਨਚੇਤ ਚੈਕਿੰਗ ਦੌਰਾਨ ਦਫਤਰ ਵਿਖੇ ਪਿੰਡ ਰਾਏਪੁਰ ਕਲਾਂ ਦੇ ਕੰਮ ਪ੍ਰਤੀ ਆਏ ਜਸਪ੍ਰੀਤ ਸਿੰਘ ਸਰਪੰਚ ਨਾਲ ਵੀ ਮੁਲਾਕਾਤ ਕੀਤੀ।
ਬਾਪੂ ਨੇ ਪੱਟ ਤੇ ਥਾਪੀ ਮਾਰ ਪੁੱਤ ਨੂੰ ਦਿੱਤੀ ਅੰਤਿਮ ਵਿਦਾਇਗੀ | D5 Channel Punjabi
ਇਸ ਦੌਰਾਨ ਸਰਪੰਚ ਰਾਏਪੁਰ ਕਲਾਂ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਉਹ ਆਪਣੇ ਪਿੰਡ ਦੀ ਸੜਕ ਲਈ ਲੰਮੇ ਸਮੇਂ ਤੋਂ ਦਫਤਰਾਂ ਦੇ ਗੇੜੇ ਕੱਢ ਰਹੇ ਹਨ ਪਰੰਤੂ ਕੋਈ ਹੱਲ ਨਹੀਂ ਹੋ ਰਿਹਾ। ਇਸ ਸਬੰਧੀ ਤੁਰੰਤ ਕਾਰਵਾਈ ਕਰਦਿਆਂ ਮੌਕੇ ‘ਤੇ ਹੀ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਫਾਇਲਾਂ ਕਢਵਾ ਕੇ ਸਬੰਧਤ ਅਧਿਕਾਰੀਆਂ ਨੂੰ ਕੰਮ ਕਰਨ ਦੇ ਨਿਰਦੇਸ਼ ਵੀ ਦਿੱਤੇ । ਸ. ਹਰਭਜਨ ਸਿੰਘ ਈ.ਟੀ.ਓ. ਨੇ ਇਸ ਮੌਕੇ ਕਰਮਚਾਰੀਆਂ ਨੂੰ ਆਪਣਾ ਕੰਮ ਤਨਦੇਹੀ ਨਾਲ ਅਤੇ ਲੋਕ ਹਿੱਤ ‘ਚ ਸਮੇਂ ਸੀਮਾ ਅਧੀਨ ਕਰਨ ਦੀ ਪ੍ਰੇਰਨਾ ਦਿੱਤੀ।
ਸਸਕਾਰ ਤੋਂ ਬਾਅਦ ਸਿੱਧੂ ਦੇ ਹੱਕ ‘ਚ ਵੱਡਾ ਐਲਾਨ! ਇਕੱਠ ਨੇ ਤੋੜੇ ਰਿਕਾਰਡ, ਸਦਮੇ ‘ਚ ਗਏ ਮਾਪੇ | D5 Channel Punjabi
ਉਨ੍ਹਾਂ ਕਿਹਾ ਕਿ ਸਰਕਾਰੀ ਸੇਵਾ ਸਹੀ ਢੰਗ ਨਾਲ ਨਿਭਾਉਣੀ ਤੇ ਭ੍ਰਿਸ਼ਟਾਚਾਰ ਰਹਿਤ ਸੇਵਾ ਕਰਨੀ ਹੀ ਵਿਅਕਤੀ ਦਾ ਨਿਸ਼ਚਾ ਹੋਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਜਿੱਥੇ ਪੈਡਿੰਗ ਕੰਮ ਵਾਲੇ ਕਰਮਚਾਰੀਆਂ ਨੂੰ ਤਾੜਨਾ ਕੀਤੀ, ਉੱਥੇ ਹੀ ਚੰਗੀ ਸੇਵਾ ਨਿਭਾਉਣ ਵਾਲੇ ਕਰਮਚਾਰੀਆਂ ਦੀ ਸ਼ਲਾਘਾ ਵੀ ਕੀਤੀ। ਇਸ ਦੌਰਾਨ ਬਿਜਲੀ ਮੰਤਰੀ ਵਲੋਂ ਬਿਜਲੀ ਵਿਭਾਗ ਦੇ ਦਫਤਰ ਪੀ.ਐਸ.ਪੀ.ਸੀ.ਐਲ ਫੇਜ਼ 1 ਇੰਡਸਟਰੀਅਲ ਡੀ.ਐਸ. ਡਿਵੀਜ਼ਨ ਦੀ ਚੈਕਿੰਗ ਕੀਤੀ ਗਈ, ਜਿੱਥੇ ਉਨ੍ਹਾਂ ਕਸਟਮਰ ਕੇਅਰ ਸੈਂਟਰ ਦਾ ਦੌਰਾ ਕੀਤਾ।
Antim Ardas : Moose Wala ਦੇ ਸਸਕਾਰ ਤੋਂ ਸਿੱਧਾ Live! ਦੇਖੋ ਆਖਰੀ ਤਸਵੀਰਾਂ, ਧਾਹਾਂ ਮਾਰ ਮਾਰ ਰੋਏ ਸਾਰੇ
ਉਨ੍ਹਾਂ ਮੌਕੇ ਉੱਤੇ ਮੌਜੂਦ ਲੋਕਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣ ਕੇ ਮੌਕੇ ਉੱਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.