Press ReleasePunjabTop News

ਲੋਕ ਨਿਰਮਾਣ ਵਿਭਾਗ ਦਾ ਸੀਨੀਅਰ ਸਹਾਇਕ ਨੂੰ ਬਿੱਲ ਪ੍ਰਵਾਨਗੀ ਬਦਲੇ 5,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ, ਬੀ.ਐਂਡ.ਆਰ, ਨਾਭਾ, ਜਿਲਾ ਪਟਿਆਲਾ ਦੇ ਦਫ਼ਤਰ ਵਿੱਚ ਤਾਇਨਾਤ ਸੀਨੀਅਰ ਸਹਾਇਕ ਕੁਲਜੀਤ ਕੁਮਾਰ 5,000 ਰੁਪਏ ਦੀ ਰਿਸ਼ਵਤ ਮੰਗਦੇ ਅਤੇ ਲੈਂਦੇ ਹੋਏ ਰੰਗੇ ਹੱਥੀ ਨੂੰ ਕਾਬੂ ਕੀਤਾ ਹੈ।
Punjab Bulletin | January 3 , 2023 | D5 Channel Punjabi | News Bulletin | Punjab News
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਉਸਦੇ ਜੂਨੀਅਰ ਸਹਾਇਕ ਜਸਵਿੰਦਰ ਦਾਸ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਦਾ ਉਕਤ ਸੀਨੀਅਰ ਕਰਮਚਾਰੀ ਉਸਦੇ ਛੁੱਟੀ ਯਾਤਰਾ ਰਿਆਇਤ (ਐਲਟੀਸੀ) ਬਿੱਲਾਂ ਨੂੰ ਪਾਸ ਕਰਨ ਬਦਲੇ 5000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ।
ਪੰਨੂ ਦੇ ਗਲ ’ਚ ਛਿੱਤਰਾਂ ਦਾ ਹਾਰ ਪਾਉਣ ਵਾਲੇ ਨੂੰ ਮਿਲੇਗਾ 1 ਲੱਖ ਡਾਲਰ: ਰਾਜਾ ਵੜਿੰਗ D5 Channel Punjabi
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੁਸ਼ਟੀ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਕੁਲਜੀਤ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਉਕਾ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button