Breaking NewsD5 specialNewsPress ReleasePunjabTop News

ਲੋਕ ਪੰਜਾਬ ਨੂੰ ਲੁੱਟਣ ਵਾਲਿਆਂ ਨੂੰ ਸਬਕ ਸਿਖਾਉਣ: ਰਾਘਵ ਚੱਢਾ

ਨਾਭਾ ਵਿਖੇ ਗੁਰਦੇਵ ਮਾਨ ਲਈ ਰਾਘਵ ਚੱਢਾ ਨੇ ਕੀਤਾ ਚੋਣ ਪ੍ਰਚਾਰ

ਨਾਭਾ/ ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਪਾਰਟੀ ਉਮੀਦਵਾਰ ਗੁਰਦੇਵ ਸਿੰਘ ਮਾਨ (ਦੇਵ ਮਾਨ) ਦੇ ਹੱਕ ਵਿੱਚ ਨਾਭਾ ਵਿਖੇ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਦਾਅਵਾ, ‘‘ਅਸੀਂ ਚੰਗੇ ਲੋਕ, ਚੰਗੇ ਕੰਮ ਕਰਾਂਗੇ। ਇਮਾਨਦਾਰ ਹਾਂ ਅਤੇ ਇਮਾਨਦਾਰ ਰਹਾਂਗੇ।’’ ਚੱਢਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਨਾਂ ਆਗੂਆਂ ਨੇ ਪੰਜਾਬ ਨੂੰ ਲੁੱਟਿਆ ਹੈ, ਹੁਣ ਸਾਰਿਆਂ ਨੇ ਮਿਲ ਕੇ ਉਨਾਂ ਆਗੂਆਂ ਨੂੰ ਸਬਕ ਸਿਖਾਉਣਾ ਹੈ।

ਚੋਣਾਂ ਤੋਂ ਪਹਿਲਾਂ ਕਿਸਾਨਾਂ ‘ਤੇ ਮਾਮਲਾ ਦਰਜ,Navjot Sidhu ‘ਤੇ ਹੋਵੇਗੀ ਕਾਰਵਾਈ! Modi ਦੇ ਬਿਆਨ ਨੇ ਭਖਾਈ ਸਿਆਸਤ

ਸੋਮਵਾਰ ਨੂੰ ਨਾਭਾ ਵਿਖੇ ਉਮੀਦਵਾਰ ਗੁਰਦੇਵ ਸਿੰਘ ਮਾਨ ਦੇ ਹੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਰਾਘਵ ਚੱਢਾ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਤਿੱਖੇ ਹਮਲੇ ਕੀਤੇ ਅਤੇ ਮੁੱਖ ਮੰਤਰੀ ਚੰਨੀ ਦੇ ਗਰੀਬ ਹੋਣ ਦੇ ਦਾਅਵੇ ’ਤੇ ਸਵਾਲ ਚੁੱਕੇ। ਚੱਢਾ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾਅਵਾ ਕਰਦੇ ਹਨ ਕਿ ਉਹ ਇੱਕ ਗਰੀਬ ਵਿਅਕਤੀ ਹਨ, ਪਰ ਉਨਾਂ ਦੇ ਰਿਸਤੇਦਾਰ ਭੁਪਿੰਦਰ ਸਿੰਘ ਹਨੀ ’ਤੇ ਇਨਫੋਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਛਾਪਾ ਮਾਰ ਕੇ 10 ਕਰੋੜ ਰੁਪਏ ਨਗਦ, 54 ਲੱਖ ਦੀਆਂ ਬੈਂਕ ਦੀਆਂ ਐਂਟਰੀਆਂ, 16 ਲੱਖ ਦੀ ਘੜੀ, ਲਗਜ਼ਰੀ ਕਾਰ ਅਤੇ ਕਰੋੜਾਂ ਰੁਪਏ ਦੀ ਜਾਇਦਾਦ ਦੇ ਕਾਗਜ ਬਰਾਮਦ ਕੀਤੇ ਹਨ। ਉਨਾਂ ਚੰਨੀ ਨੂੰ ਪੁੱਛਿਆ ਕਿ ਐਨੀ ਦੌਲਤ ਹਨੀ ਕੋਲ ਕਿੱਥੋਂ ਆਈ?

Akali Dal BSP Manifesto : Akali Dal – BSP ਨੇ ਖੋਲ੍ਹਿਆ ਵਾਅਦਿਆਂ ਦਾ ਪਿਟਾਰਾ, ਜਾਰੀ ਕੀਤਾ ਚੋਣ ਮੈਨੀਫੈਸਟੋ,

ਰਾਘਵ ਚੱਢਾ ਨੇ ਦਾਅਵਾ ਕੀਤਾ ਕਿ ਹਨੀ ਨੇ ਈ.ਡੀ ਕੋਲ ਕਬੂਲ ਕੀਤਾ ਕਿ ਚੰਨੀ ਦੇ 111 ਦਿਨਾਂ ਦੇ ਕਾਰਜਕਾਲ ਵਿੱਚ 325 ਕਰੋੜ ਰੁਪਏ ਇੱਕਠੇ ਕੀਤੇ ਹਨ। ਇੱਕ ਦਿਨ ਦਾ 3 ਕਰੋੜ ਰੁਪਏ ਤਿਜੌਰੀ ਵਿੱਚ ਪੈਦਾ ਹੈ। ਐਨਾ ਪੈਸਾ ਤਾਂ ਬਾਦਲਾਂ ਦੀ ਤਿਜੌਰੀ ਵਿੱਚ ਵੀ ਨਹੀਂ ਪੈਦਾ। ਉਨਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਕਹਿੰਦਾ ਕਿ ਉਹ ਆਟੋ ਚਲਾਉਂਦਾ ਸੀ, ਟੈਂਟ ਲਾਉਂਦਾ ਸੀ ਅਤੇ ਪੈਂਚਰ ਬਣਾਉਂਦਾ ਸੀ। ਪਰ ਕਿਸੇ ਆਟੋ ਚਲਾਉਣ ਵਾਲੇ ਕੋਲ ਕਰੋੜਾਂ ਰੁਪਏ ਨਹੀਂ ਹਨ। ਕਿਸੇ ਟੈਂਟ ਵਾਲੇ ਕੋਲ ਲਗਜ਼ਰੀ ਕਾਰ ਨਹੀਂ। ਕਿਸੇ ਪੈਂਚਰ ਬਣਾਉਣ ਵਾਲੇ ਕੋਲ ਕਰੋੜਾਂ ਦੀਆਂ ਜਾਇਦਾਦਾਂ ਨਹੀਂ ਹਨ।

ਹੋਰਾਂ ਉਮੀਦਵਾਰਾਂ ਨੂੰ ਤੋਲਦੇ ਲੱਡੂ-ਸਿੱਕਿਆਂ ਨਾਲ,ਆਹ ਉਮੀਦਵਾਰ ਨੂੰ ਸੋਨੇ ਨਾਲ ਕਰਤਾ ਮਾਲੋ-ਮਾਲ |D5 Channel Punjabi

ਚੱਢਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਮ ਆਦਮੀ ਪਾਰਟੀ ਅਤੇ ਇਸ ਦੇ ਆਗੂ ਇਮਾਨਦਾਰ ਹਨ ਅਤੇ ਸਰਕਾਰ ਬਣਨ ’ਤੇ ਵੀ ਇਮਾਨਦਾਰ ਰਹਿਣਗੇ। ਇਸ ਲਈ ਲੋਕ ਭਰੋਸਾ ਕਰਕੇ ਆਮ ਆਦਮੀ ਪਾਰਟੀ ਦਾ ਚੋਣ ਨਿਸ਼ਾਨ ‘ਝਾੜੂ’ ਵਾਲਾ ਬਟਨ ਦੱਬ ਕੇ ਇੱਥੋਂ ਦੇ ਉਮੀਦਵਾਰ ਗੁਰਦੇਵ ਸਿੰਘ ਮਾਨ ਨੂੰ ਕਾਮਯਾਬ ਕਰਨ। ਇਸ ਮੌਕੇ ਉਮੀਦਵਾਰ ਗੁਰਦੇਵ ਸਿੰਘ ਮਾਨ ਨੇ ਰਾਘਵ ਚੱਢਾ ਅਤੇ ਹੋਰ ਪਾਰਟੀ ਆਗੂਆਂ ਦਾ ਧੰਨਵਾਦ ਕੀਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button