ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਜਾਨੋਂ ਮਾਰਨ ਦੀ ਧਮਕੀ
ਲੁਧਿਆਣਾ : ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਵਿਦੇਸ਼ੀ ਫੋਨ ਨੰਬਰਾਂ ਤੋਂ ਧਮਕੀਆਂ ਮਿਲੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਧਮਕੀਆਂ ਅਣਪਛਾਤੇ ਵਿਅਕਤੀ ਵੱਲੋਂ ਵਿਦੇਸ਼ ਤੋਂ ਗਰੁੱਪ ਕਾਲ ਰਾਹੀਂ ਦਿੱਤੀਆਂ ਗਈਆਂ ਹਨ। ਧਮਕੀ ਦੇਣ ਵਾਲੇ ਨੇ ਖ਼ੁਦ ਨੂੰ ਖ਼ਾਲਿਸਤਾਨ ਦਾ ਸਮਰਥਕ ਦੱਸਿਆ ਹੈ। ਉਸ ਨੇ ਰਵਨੀਤ ਬਿੱਟੂ ਨੂੰ ਧਮਕੀ ਦਿੰਦਿਆਂ ਕਿਹਾ ਹੈ ਕਿ ਮੂਸੇਵਾਲਾ ਤੋਂ ਬਾਅਦ ਹੁਣ ਤੇਰਾ ਨੰਬਰ ਹੈ।
Moose wala ਦੇ ਕਾਤਲਾਂ ਦਾ ਲੱਗਿਆ ਪਤਾ? ਘਰੋਂ ਚਕਿਆ ਪੁਲਿਸ ਨੇ ਬੰਦਾ? ਕਰ ਗਿਆ ਵੱਡੇ ਖ਼ੁਲਾਸੇ | D5 Channel Punjabi
ਇਸ ਤੋਂ ਬਾਅਦ ਰਵਨੀਤ ਬਿੱਟੂ ਵੱਲੋਂ ਧਮਕੀ ਭਰੇ ਫੋਨ ਕਾਲ ਬਾਰੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੂੰ ਸੂਚਿਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪਿਛਲੇ ਕੁੱਝ ਦਿਨਾਂ ਤੋਂ ਅਜਿਹੀਆਂ ਧਮਕੀਆਂ ਭਰੀਆਂ ਕਾਲਾਂ ਦੀਆਂ ਸ਼ਿਕਾਇਤਾਂ ਲਗਾਤਾਰ ਆ ਰਹੀਆਂ ਹਨ। ਇਸ ਤੋਂ ਪਹਿਲਾਂ ਗੈਂਗਸਟਰਾਂ ਵੱਲੋਂ ਕਈ ਗਾਇਕਾਂ ਨੂੰ ਵੀ ਧਮਕੀਆਂ ਮਿਲੀਆਂ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.