PunjabTop News

ਲੋਹੜੀ ਮੌਕੇ ਸਰਕਾਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਹਾਈਕੋਰਟ ਨੇ DA ਸਬੰਧੀ ਜਾਰੀ ਕੀਤੇ ਹੁਕਮ

ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਚੰਗੀ ਖ਼ਬਰ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ DA ਸਬੰਧੀ ਵੱਡਾ ਫ਼ੈਸਲਾ ਸੁਣਾਉਦੇ ਕਿਹਾ ਕਿ ਸੂਬੇ ਦੇ ਸਾਰੇ ਮੁਲਾਜ਼ਮਾਂ ਨੂੰ ਆਉਂਦੇ ਤਿੰਨ ਮਹੀਨਿਆਂ ’ਚ ਪਹਿਲੀ ਜੁਲਾਈ, 2015 ਤੋਂ 119 ਫ਼ੀਸਦੀ ਡੀਏ ਮਿਲੇਗਾ। ਪੰਜਾਬ ਸਰਕਾਰ ਦੇ ਵਕੀਲ ਨੇ ਜਸਟਿਸ ਅਨਿਲ ਖੇਤਰਪਾਲ ਦੇ ਬੈਂਚ ਅੱਗੇ ਮੰਨਿਆ ਕਿ ਸਾਰੇ ਮੁਲਾਜ਼ਮ ਲਾਭ ਦੇ ਹੱਕਦਾਰ ਹਨ। ਉਨ੍ਹਾਂ ਇਹ ਵੀ ਮੰਨਿਆ ਕਿ ਸਾਰੇ ਮੁਲਾਜ਼ਮਾਂ ਨਾਲ ਬਿਨਾਂ ਕਿਸੇ ਵਿਤਕਰੇ ਦੇ ਇਕੋ ਜਿਹਾ ਵਿਹਾਰ ਕੀਤਾ ਜਾਣਾ ਚਾਹੀਦਾ ਹੈ। ਕੁਲਜੀਤ ਸਿੰਘ ਤੇ ਹੋਰ ਮੁਲਾਜ਼ਮਾਂ ਨੇ ਭੱਤਿਆਂ ਲਈ ਅਦਾਲਤ ਦਾ ਰੁਖ਼ ਕੀਤਾ ਸੀ। ਪਟੀਸ਼ਨਰਾਂ ਨੇ ਹੋਰ ਮੁਲਾਜ਼ਮਾਂ ਦੇ ਬਰਾਬਰ ਹੀ ਭੱਤਾ ਜਾਰੀ ਕਰਨ ਦੀ ਮੰਗ ਕੀਤੀ ਸੀ।

ਵੱਡੇ ਲੀਡਰ ਦਾ ਦੇਹਾਂਤ, ਸੋਗ ਦੀ ਲਹਿਰ | D5 Channel Punjabi

ਪੰਜਾਬ ਸਰਕਾਰ ਤੇ ਸਬੰਧਤ ਧਿਰਾਂ ਨੂੰ ਲਾਭ ਦੇਣ ਦੇ ਨਿਰਦੇਸ਼ ਜਾਰੀ ਕਰਨ ਦੀ ਮੰਗ ਕਰਦਿਆਂ ਪਟੀਸ਼ਨਰਾਂ ਦੇ ਵਕੀਲ ਅਮਰੀਕ ਸਿੰਘ ਨੇ ਦਾਅਵਾ ਕੀਤਾ ਕਿ ਹਰੇਕ ਮੁਲਾਜ਼ਮ ਨੂੰ ਇਕ ਹੋਰ ਪਟੀਸ਼ਨ ਰਾਹੀਂ ਲਾਭ ਦਿੱਤੇ ਜਾ ਚੁੱਕੇ ਹਨ। ਖੇਤਰਪਾਲ ਦੇ ਬੈਂਚ ਅੱਗੇ ਪਿਛਲੀ ਤਰੀਕ ’ਤੇ ਪੇਸ਼ ਹੁੰਦਿਆਂ ਅਮਰੀਕ ਸਿੰਘ ਨੇ ਕਿਹਾ ਸੀ ਕਿ ਲਾਭ ਸਿਰਫ਼ ਉਨ੍ਹਾਂ ਪਟੀਸ਼ਨਰਾਂ ਤੱਕ ਸੀਮਤ ਰੱਖੇ ਗਏ ਸਨ ਜਿਸ ਕਾਰਨ ਹੋਰ ਮੁਲਾਜ਼ਮਾਂ ਨੂੰ ਰਾਹਤ ਲਈ ਹਾਈ ਕੋਰਟ ਦਾ ਕੁੰਡਾ ਖੜਕਾਉਣਾ ਪਿਆ ਹੈ।

Big Breaking : Police ਤੇ Gangsters ਵਿਚਾਲੇ ਸਿੱਧਾ ਮੁਕਾਬਲਾ, ਨਾਮੀ Gangster ਦੇ ਲੱਗੀ ਗੋਲੀ

ਵੀਰਵਾਰ ਨੂੰ ਜਿਵੇਂ ਹੀ ਕੇਸ ਦੀ ਸੁਣਵਾਈ ਸ਼ੁਰੂ ਹੋਈ ਤਾਂ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਵਧੀਕ ਐਡਵੋਕੇਟ ਜਨਰਲ ਆਰਕੇ ਕਪੂਰ ਨੇ ਕਬੂਲਿਆ ਕਿ ਸਰਕਾਰੀ ਮੁਲਾਜ਼ਮ ਪਹਿਲੀ ਜੁਲਾਈ, 2015 ਤੋਂ 119 ਫ਼ੀਸਦੀ ਡੀਏ ਦੇ ਹੱਕਦਾਰ ਹਨ। ਜਸਟਿਸ ਖੇਤਰਪਾਲ ਨੇ ਉਸ ਦੇ ਬਿਆਨ ਦਾ ਨੋਟਿਸ ਲੈਂਦਿਆਂ ਨਿਰਦੇਸ਼ ਦਿੱਤੇ ਕਿ ਨਾ ਸਿਰਫ਼ ਪਟੀਸ਼ਨਰਾਂ ਸਗੋਂ ਸਾਰੇ ਮੁਲਾਜ਼ਮਾਂ ਨੂੰ ਅੱਜ ਤੋਂ ਤਿੰਨ ਮਹੀਨਿਆਂ ਦੇ ਅੰਦਰ ਲਾਭ ਦਿੱਤਾ ਜਾਵੇ ਕਿਉਂਕਿ ਹੋਰ ਮੁਲਾਜ਼ਮਾਂ (ਕੱਚੇ ਤੇ ਪੱਕੇ) ਨਾਲ ਕੋਈ ਧੱਕਾ ਨਹੀਂ ਕੀਤਾ ਜਾ ਸਕਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button