Press ReleasePunjabTop News

ਲੋੜਵੰਦ ਔਰਤਾਂ ਲਈ ਵਰਦਾਨ ਸਾਬਿਤ ਹੋ ਰਹੇ ਸਖੀ ਵਨ ਸਟਾਪ ਸੈਂਟਰ: ਡਾ ਬਲਜੀਤ ਕੌਰ

ਕਿਹਾ, ਸੈਂਟਰ ਵਲੋਂ ਹੁਣ ਤੱਕ 10096  ਲੋੜਵੰਦ ਔਰਤਾਂ ਤੇ ਲੜਕੀਆਂ ਨੂੰ  ਮੁਹੱਈਆ ਕਰਵਾਈ ਜਾ ਚੁੱਕੀ ਹੈ ਸਹਾਇਤਾ

ਚੰਡੀਗੜ੍ਹ : ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ  ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਵਿਭਾਗ ਵਲੋਂ ਔਰਤਾਂ ਤੇ ਲੜਕੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਵਿਚ ਸਖੀ ਵਨ ਸਟਾਪ ਸੈਂਟਰ ਇਕ ਬਿਹਤਰੀਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਖੀ ਵਨ ਸਟਾਪ ਸੈਂਟਰ ਮਹਿਲਾਵਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ ਅਤੇ ਹੁਣ ਤੱਕ ਸੂਬੇ ਦੇ ਸੈਂਟਰਾਂ ਵਿਚ 10096 ਲੋੜਵੰਦ ਔਰਤਾਂ ਅਤੇ ਲੜਕੀਆਂ ਨੂੰ ਮੁਫ਼ਤ ਕਾਨੂੰਨੀ, ਮੈਡੀਕਲ, ਪੁਲਿਸ ਤੇ ਮਨੋਵਿਗਿਆਨਕ ਕਾਉਂਸਲਿੰਗ ਦੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਵਨ ਸਟਾਪ ਸੈਂਟਰ, ਹਿੰਸਾ, ਸ਼ੋਸ਼ਣ ਜਾਂ ਕਿਸੇ ਵੀ ਹੋਰ ਸਮੱਸਿਆ ਨਾਲ ਪ੍ਰਭਾਵਿਤ ਮਹਿਲਾਵਾਂ ਨੂੰ ਇਕੱਠੀਆਂ ਸੇਵਾਵਾਂ ਇਕ ਛੱਤ ਹੇਠ ਮੁਹੱਈਆ ਕਰਦਾ ਹੈ। ਇਨ੍ਹਾਂ ਸੇਵਾਵਾਂ ਵਿਚ ਡਾਕਟਰੀ ਸਹਾਇਤਾ, ਪੁਲਿਸ ਸਹਾਇਤਾ, ਕਾਨੂੰਨੀ ਸਹਾਇਤਾ, ਕਾਉਂਸਲਿੰਗ ਤੇ ਅਸਥਾਈ ਰਿਹਾਇਸ਼ ਆਦਿ ਦੀ ਸਹਾਇਤਾ ਜਿਹੀਆਂ ਸੇਵਾਵਾਂ ਸ਼ਾਮਿਲ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ  ਮੰਤਰੀ ਨੇ ਦੱਸਿਆ ਕਿ ਇਹਨਾ ਸੈਂਟਰਾਂ ਵਿੱਚ 1503 ਔਰਤਾਂ ਨੂੰ ਮੈਡੀਕਲ ਸਹਾਇਤਾ ਅਤੇ 7986 ਨੂੰ ਕਾਉਂਸਲਿੰਗ, 5358 ਨੂੰ ਕਾਨੂੰਨੀ ਸਹਾਇਤਾ, 1020 ਨੂੰ ਅਸਥਾਈ ਸ਼ੈਲਟਰ ਦੀ ਸਹੂਲਤ ਤੇ 2988  ਨੂੰ ਪੁਲਿਸ ਸਹਾਇਤਾ ਮੁਹੱਈਆ ਕਰਵਾਈ ਗਈ ਹੈ।
ਉਨ੍ਹਾਂ ਦੱਸਿਆ ਕਿ ਅਪ੍ਰੈਲ 2022 ਤੋਂ ਹੁਣ ਤਕ 10096 ਕੇਸਾਂ ਵਿਚ ਵੱਖ ਵੱਖ ਤਰ੍ਹਾਂ ਦੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਮਹਿਲਾ ਵਰਗ ਦੀ ਹਰ ਤਰ੍ਹਾਂ ਨਾਲ ਸੁਰੱਖਿਆ ਕਰਨਾ ਹੈ। ਸੈਂਟਰ ਵਿਚ ਸਹਾਇਤਾ ਪ੍ਰਾਪਤ ਕਰਨ ਵਾਲੀਆਂ ਔਰਤਾਂ ਅਤੇ ਲੜਕੀਆਂ ਦੀ ਕਾਉਂਸਲਿੰਗ ਕਰਕੇ ਉਨ੍ਹਾਂ ਦੇ ਪੁਨਰਵਾਸ ਲਈ ਵੀ ਉਪਰਾਲੇ ਕੀਤੇ ਜਾਂਦੇ ਹਨ। ਸਖੀ ਵਨ ਸਟਾਪ ਸੈਂਟਰ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਦੇ ਸਿਵਲ ਹਸਪਤਾਲਾਂ ਵਿੱਚ ਚੱਲ ਰਹੇ ਹਨ।
ਡਾ.ਬਲਜੀਤ ਕੌਰ ਨੇ ਦੱਸਿਆ ਕਿ ਕੋਈ ਵੀ ਲੋੜਵੰਦ ਔਰਤ ਜਾਂ ਲੜਕੀ ਆਪਣੀ ਸਮੱਸਿਆ ਦੱਸਣ ਲਈ ਜ਼ਿਲ੍ਹਾ ਦਫ਼ਤਰਾਂ ਦੇ ਫੋਨ ਨੰਬਰ  ’ਤੇ ਸੰਪਰਕ ਕਰ ਸਕਦੀ ਹੈ। ਇਸ ਤੋਂ ਇਲਾਵਾ ਹਿੰਸਾ ਨਾਲ ਪੀੜਤ ਔਰਤਾਂ ਜਾਂ ਲੜਕੀਆਂ ਫੌਰੀ ਤੌਰ ’ਤੇ ਸਹਾਇਤਾ ਲੈਣ ਲਈ 181 ’ਤੇ ਸੰਪਰਕ ਕਰ ਸਕਦੀਆਂ ਹਨ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button