ਲੋੜੀਂਦੀ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਝਾਰਖੰਡ ਵਿੱਚ ਪੰਜਾਬ ਦੀ ਅਲਾਟ ਕੀਤੀ ਖਾਣ ਤੋਂ ਕੋਲੇ ਦੀ ਸਪਲਾਈ ਜਲਦ ਹੀ ਮੁੜ ਸ਼ੁਰੂ ਕੀਤੀ ਜਾਵੇਗੀ
ਭਗਵੰਤ ਮਾਨ ਵੱਲੋਂ ਆਪਣੇ ਜੱਦੀ ਪਿੰਡ ਸਤੌਜ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣ ਦਾ ਸੱਦਾ

ਸਤੌਜ (ਸੰਗਰੂਰ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਪਣੇ ਜੱਦੀ ਪਿੰਡ ਸਤੌਜ ਤੋਂ ਝੋਨੇ ਦੀ ਸਿੱਧੀ ਬਿਜਾਈ (ਡੀਐਸਆਰ) ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਿਸ ਨਾਲ ਪਾਣੀ ਦੀ ਸੰਜਮ ਨਾਲ ਵਰਤੋਂ ਕਰਕੇ ਸਿੱਧੀ ਬਿਜਾਈ ਹੇਠ ਝੋਨੇ ਦੀ ਕਾਸ਼ਤ ਨੂੰ ਉਤਸ਼ਾਹਿਤ ਕੀਤਾ ਜਾ ਸਕੇਗਾ।
Balwant Rajoana ਦੀ ਰਿਹਾਈ ਤੋਂ ਡਰਿਆ Ravneet Bittu! Patiala ਘਟਨਾ ‘ਤੇ ਜਥੇਦਾਰ ਦਾ ਜਵਾਬ| D5 Channel Punjabi
ਆਪਣੇ ਜੱਦੀ ਪਿੰਡ ਦੇ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਦੀ ਇਸ ਨਵੀਂ ਤਕਨੀਕ ਨੂੰ ਵੱਡੇ ਪੱਧਰ ‘ਤੇ ਅਪਣਾਉਣ ਲਈ ਪ੍ਰੇਰਿਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਾਸੀਆਂ ਨੇ ਵੱਡੇ ਪੱਧਰ ‘ਤੇ ਸੂਬੇ ਵਿੱਚ ‘ਆਪ’ ਦੀ ਸਰਕਾਰ ਨੂੰ ਫ਼ਤਵਾ ਦਿੱਤਾ ਹੈ ਅਤੇ ਹੁਣ ਰਾਜ ਦੇ ਸਰਵਪੱਖੀ ਵਿਕਾਸ ਅਤੇ ਖੁਸ਼ਹਾਲੀ ਲਈ ਸਿੱਧੀ ਬਿਜਾਈ ਅਤੇ ਹੋਰ ਬਹੁਤ ਸਾਰੀਆਂ ਪਹਿਲਕਦਮੀਆਂ ਸ਼ੁਰੂ ਕਰਨਾ ਸਾਡਾ ਫ਼ਰਜ਼ ਬਣਦਾ ਹੈ ਅਤੇ ਇਸ ਲਈ ਲੋਕਾਂ ਦੇ ਵੱਡੇ ਸਹਿਯੋਗ ਅਤੇ ਸਮਰਥਨ ਦੀ ਬੇਹੱਦ ਲੋੜ ਹੈ।
Patiala Clash Case : Patiala Clash ‘ਤੇ Sidhu ਦਾ ਵੱਡਾ ਬਿਆਨ, ਮਾਨ ਨੂੰ ਲਾਇਆ ਖੂੰਜੇ | D5 Channel Punjabi
ਤੇਜ਼ੀ ਨਾਲ ਡਿੱਗ ਰਹੇ ਧਰਤੀ ਹੇਠਲੇ ਪਾਣੀ ਦੇ ਪੱਧਰ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਸਾਡੇ ਕਿਸਾਨਾਂ ਨੂੰ ਰਵਾਇਤੀ ਝੋਨੇ ਦੀ ਲੁਆਈ ਤੋਂ ਸਿੱਧੀ ਬਿਜਾਈ ਵਰਗੀ ਉੱਨਤ ਤਕਨੀਕ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ। ਇਸ ਤੋਂ ਇਲਾਵਾ, ਇਹ ਸਮੇਂ ਦੀ ਮੰਗ ਹੈ ਕਿ ਝੋਨੇ ਦੀ ਕਾਸ਼ਤ ਲਈ ਇੱਕ ਅਜਿਹੀ ਤਕਨੀਕ ਅਪਣਾਈ ਜਾਵੇ ਜਿਸ ਨਾਲ ਸਾਡਾ ਬਹੁਮੁੱਲਾ ਕੁਦਰਤੀ ਸਰੋਤ ਪਾਣੀ ਦੀ ਬੱਚਤ ਕੀਤੀ ਜਾ ਸਕਦੀ ਹੈ।
Patiala ਮਾਮਲੇ ‘ਚ ਆਇਆ ਨਵਾਂ ਮੋੜ! ਪਰਚੇ ਹੋਣਗੇ ਰੱਦ? | D5 Channel Punjabi
ਇਸ ਲਈ ਕਿਸਾਨਾਂ ਵੱਲੋਂ ਆਪਣੀ ਲਗਭਗ ਅੱਧੀ ਜ਼ਮੀਨ ‘ਤੇ ਸਿੱਧੀ ਬਿਜਾਈ ਕੀਤੀ ਜਾਵੇ ਜਿਸ ਨਾਲ ਉਹ ਪਾਣੀ ਬਚਾਉਣ ‘ਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ, ਸਾਡੀ ਸਰਕਾਰ ਨੇ ਝੋਨੇ ਦੀ ਖੇਤੀ ਲਈ ਪਾਣੀ ਬਚਾਉਣ ਦੇ ਇਸ ਤਰੀਕੇ ਨੂੰ ਅਪਣਾਉਣ ਵਾਲੇ ਕਿਸਾਨਾਂ ਨੂੰ 1500 ਪ੍ਰਤੀ ਏਕੜ ਦੇ ਹਿਸਾਬ ਨਾਲ ਵਿੱਤੀ ਸਹਾਇਤਾ ਦੇਣ ਦਾ ਫੈਸਲਾ ਕੀਤਾ ਹੈ।
Chandigarh ਤੋਂ HS Phoolka ਦਾ ਵੱਡਾ ਧਮਾਕਾ! ਲੈ ਲਿਆ ਫੈਸਲਾ! ਹਿਲਾਤੀ ਪੰਜਾਬ ਦੀ ਸਿਆਸਤ | D5 Channel Punjabi
ਮਾਨ ਨੇ ਸਤੌਜ ਦੇ ਕਿਸਾਨਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਰਕਬੇ ‘ਤੇ ਡੀ.ਐਸ.ਆਰ ਵਿਧੀ ਨਾਲ ਝੋਨੇ ਦੀ ਬਿਜਾਈ ਕਰਕੇ ਪੂਰੇ ਪੰਜਾਬ ਲਈ ਮਿਸਾਲ ਕਾਇਮ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਦੀ ਸਰਕਾਰ ਮੱਕੀ, ਦਾਲਾਂ ਅਤੇ ਬਾਜਰੇ ਸਮੇਤ ਬਦਲਵੀਂ ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਮੁਹੱਈਆ ਕਰਵਾਏਗੀ ਅਤੇ ਇਨ੍ਹਾਂ ਫ਼ਸਲਾਂ ਦੀ ਪੈਦਾਵਾਰ ਆਪਣੀ ਜ਼ਿੰਮੇਵਾਰੀ ‘ਤੇ ਵੇਚੇਗੀ।
ਘਟਨਾ ਦੀ ਸੱਚਾਈ ਆਈ ਸਾਹਮਣੇ, ਕਈ ਡਾਲਰਾਂ ’ਚ ਹੋਇਆ ਸੀ ਸਮਝੌਤਾ, ਜਥੇਦਾਰ ਦਾ ਵੱਡਾ ਬਿਆਨ | D5 Channel Punjabi
ਮੁੱਖ ਮੰਤਰੀ ਨੇ ਕਿਸਾਨਾਂ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਉਨ੍ਹਾਂ ਨੂੰ ਖਾਦਾਂ, ਨਦੀਨਨਾਸ਼ਕ ਅਤੇ ਕੀਟਨਾਸ਼ਕਾਂ ਦੀ ਉੱਚ ਗੁਣਵੱਤਾ ਪ੍ਰਦਾਨ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਬਿਜਲੀ ਦੀ ਲੋੜੀਂਦੀ ਸਪਲਾਈ ਦੀ ਯਕੀਨੀ ਬਣਾਉਣ ਲਈ ਉਨ੍ਹਾਂ ਦੀ ਸਰਕਾਰ ਝਾਰਖੰਡ ਵਿੱਚ ਪੰਜਾਬ ਦੀ ਅਲਾਟ ਕੀਤੀ ਖਾਣ ਤੋਂ ਕੋਲੇ ਦੀ ਖੁਦਾਈ ਮੁੜ ਸ਼ੁਰੂ ਕਰਨ ਜਾ ਰਹੀ ਹੈ ਜੋ ਕਿ 2015 ਤੋਂ ਬੰਦ ਸੀ।
Kisan News : ਇੱਕ ਹੋਰ ਵੱਡਾ ਝਟਕਾ, ਮੂੰਧੇ ਮੂੰਹ ਗਿਰੇ ਕਿਸਾਨ, ਸਰਕਾਰ ਦਾ ਜਾਰੀ ਨਵਾਂ ਫ਼ਰਮਾਨ | D5 Channel Punjabi
ਉਨ੍ਹਾਂ ਕਿਹਾ ਕਿ ਕੋਲੇ ਦੀ ਨਿਰਵਿਘਨ ਸਪਲਾਈ ਨਾਲ ਖੇਤੀਬਾੜੀ, ਘਰੇਲੂ ਅਤੇ ਉਦਯੋਗਿਕ ਖੇਤਰ ਲਈ ਵੀ ਬਿਜਲੀ ਦੀ ਲੋੜੀਂਦਾ ਸਪਲਾਈ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸੁਨਾਮ ਤੋਂ ਵਿਧਾਇਕ ਅਮਨ ਅਰੋੜਾ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਐਸਐਸਪੀ ਮਨਦੀਪ ਸਿੰਘ ਸਿੱਧੂ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਅਤੇ ਵੱਡੀ ਗਿਣਤੀ ‘ਚ ਪਿੰਡ ਦੇ ਕਿਸਾਨ ਵੀ ਹਾਜ਼ਰ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.