Breaking NewsD5 specialNewsPress ReleasePunjab
ਲੰਗਰ ਸ੍ਰੀ ਗੁਰੂ ਰਾਮਦਾਸ ਜੀ ਦੀਆਂ ਰਸਦਾਂ ਲਈ ਅਮਰੀਕਾ ਦੇ ਸ਼ਰਧਾਲੂਆਂ ਵੱਲੋਂ ਮਾਇਆ ਭੇਟ
ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਦੇਸ਼-ਵਿਦੇਸ਼ ਵਿਚ ਰਹਿੰਦੇ ਗੁਰੂ ਘਰ ਦੇ ਸ਼ਰਧਾਲੂ ਸੇਵਾ ਕਰਕੇ ਆਪਣੇ ਆਪ ਨੂੰ ਵਡਭਾਗਾ ਸਮਝਦੇ ਹਨ। ਦੁਨੀਆਂ ਵਿਚ ਵੱਸਦੇ ਹਰ ਸਿੱਖ ਦੀ ਸ਼ਰਧਾ ਹੁੰਦੀ ਹੈ ਕਿ ਗੁਰੂ ਘਰ ਦੀਆਂ ਸੇਵਾਵਾਂ ਵਿਚ ਹਿੱਸਾ ਪਾ ਸਕੇ। ਇਸੇ ਤਹਿਤ ਅੱਜ ਗੁਰੂ ਘਰ ਦੇ ਸ਼ਰਧਾਲੂ ਅਮਰੀਕਾ ਨਿਵਾਸੀ ਬੀਬੀ ਰਜਵੰਤ ਕੌਰ ਪਤਨੀ ਸ. ਮੇਜਰ ਸਿੰਘ ਵਲਟੋਹਾ, ਸ. ਇੰਦਰਬੀਰ ਸਿੰਘ ਤੇ ਸ. ਪ੍ਰਤਾਪ ਸਿੰਘ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 3 ਲੱਖ 95 ਹਜ਼ਾਰ, 521 ਰੁਪਏ ਦੀ ਸੇਵਾ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਪਰਿਵਾਰਕ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ ਤੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ ਨੇ ਸਾਂਝੇ ਤੌਰ ’ਤੇ ਗੁਰੂ ਬਖ਼ਸ਼ਿਸ਼ ਸਿਰੋਪਾਓ ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਸੰਗਤਾਂ ਨਤਮਸਤਕ ਹੁੰਦੀਆਂ ਹਨ ਅਤੇ ਲੰਗਰ ਛਕਦੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖ ਧਰਮ ’ਚ ਲੰਗਰ ਦੀ ਮਰਯਾਦਾ ਮਹੱਤਵਪੂਰਨ ਹੈ, ਗੁਰੂ ਬਖ਼ਸ਼ੀ ਪਰੰਪਰਾ ਮਨੁੱਖ ਨੂੰ ਬਰਾਬਰਤਾ ਦਾ ਸੰਦੇਸ਼ ਦਿੰਦੀ ਹੈ। ਇਸ ਦੌਰਾਨ ਲੰਗਰ ਸੇਵਾ ਕਰਨ ਲਈ ਪੁੱਜੇ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਅਸੀਂ ਖੁਸ਼ਕਿਸਮਤ ਹਾਂ ਕਿ ਸਤਿਗੁਰੂ ਜੀ ਨੇ ਸਾਡੇ ਤੋਂ ਇਹ ਸੇਵਾ ਲਈ ਹੈ ਅਤੇ ਅਰਦਾਸ ਕਰਦੇ ਹਾਂ ਕਿ ਸਤਿਗੁਰੂ ਅੱਗੇ ਵੀ ਸੇਵਾ ਲੈਂਦੇ ਰਹਿਣ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਗਏ ਸਨਮਾਨ ਲਈ ਧੰਨਵਾਦ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਸ. ਦਰਸ਼ਨ ਸਿੰਘ, ਸ. ਮਹਿਲ ਸਿੰਘ ਤੇ ਹੋਰ ਹਾਜ਼ਰ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.