Breaking NewsD5 specialNewsPress ReleasePunjab

ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਹਲਕਾ ਜਗਰਾਉਂ ਦੀ ਸੰਗਤ ਵੱਲੋਂ ਕਣਕ ਭੇਟ

ਅੰਮ੍ਰਿਤਸਰ:ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਹਲਕਾ ਜਗਰਾਉਂ ਦੀ ਸੰਗਤਾਂ ਵੱਲੋਂ 212 ਕੁਇੰਟਲ ਕਣਕ ਭੇਟ ਕੀਤੀ ਗਈ। ਕਣਕ ਲੈ ਕੇ ਪੁੱਜੇ ਸਾਬਕਾ ਵਿਧਾਇਕ ਸ੍ਰੀ ਐਸ. ਆਰ. ਕਲੇਰ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਵਿਖੇ ਪੂਰੇ ਵਿਸ਼ਵ ਦੀਆਂ ਸੰਗਤਾਂ ਲਈ ਸ਼ਰਧਾ ਅਤੇ ਸਤਿਕਾਰ ਨਾਲ ਪ੍ਰਸ਼ਾਦਾ ਛਕ ਕੇ ਤ੍ਰਿਪਤ ਹੁੰਦੀਆਂ ਹਨ ਅਤੇ ਇਸ ਮਹਾਨ ਲੰਗਰ ਵਿਚ ਭੇਟਾਵਾਂ ਅਰਪਤ ਕਰਕੇ ਆਪਣੇ ਆਪ ਨੂੰ ਵਡਭਾਗਾ ਸਮਝਦੀਆਂ ਹਨ। ਉਨ੍ਹਾਂ ਕਿਹਾ ਕਿ ਹਲਕਾ ਜਗਰਾਉਂ ਦੀ ਸੰਗਤਾਂ ਵੱਲੋਂ ਸਮੂਹਿਕ ਰੂਪ ਵਿਚ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ ’ਤੇ ਕਣਕ ਭੇਟ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ ਹੈ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ ਨੇ ਸ੍ਰੀ ਐਸ.ਆਰ. ਕਲੇਰ ਅਤੇ ਭਾਈ ਗੁਰਚਰਨ ਸਿੰਘ ਗਰੇਵਾਲ ਸਮੇਤ ਕਣਕ ਲੈ ਕੇ ਪੁੱਜੀਆਂ ਸੰਗਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਕੁਲਵਿੰਦਰ ਸਿੰਘ ਅਰਦਾਸੀਆ, ਸ. ਵਿਕਰਮਜੀਤ ਸਿੰਘ ਥਿੰਦ, ਸ. ਧਰਮਿੰਦਰ ਸਿੰਘ ਧਾਲੀਵਾਲ, ਸ. ਜਗਜੀਤ ਸਿੰਘ ਡੱਲਾ, ਸ. ਗੁਰਪ੍ਰਤਾਪ ਸਿੰਘ ਥਿੰਦ, ਸ. ਜਤਿੰਦਰ ਸਿੰਘ, ਸ. ਕਮਲਜੀਤ ਸਿੰਘ ਗਾਲਬ, ਸ੍ਰੀ ਸੁੱਖ ਸੰਧੂ, ਸ. ਬੇਅੰਤ ਸਿੰਘ, ਸ. ਹਰਜੀਤ ਸਿੰਘ ਡੱਲਾ ਆਦਿ ਮੌਜੂਦ ਸਨ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button