Breaking NewsD5 specialNewsPress ReleasePunjab

ਲੰਗਰ ਸ੍ਰੀ ਗੁਰੂ ਰਾਮਾਦਾਸ ਜੀ ਲਈ ਅੰਬਾਲਾ ਦੀ ਸੰਗਤ ਵੱਲੋਂ ਕਣਕ ਅਤੇ ਹੋਰ ਰਸਦਾਂ ਭੇਟ

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਅੰਬਾਲਾ (ਹਰਿਆਣਾ) ਦੀਆਂ ਸੰਗਤਾਂ ਵੱਲੋਂ ਕਣਕ ਅਤੇ ਹੋਰ ਰਸਦਾਂ ਭੇਟ ਕੀਤੀਆਂ ਗਈਆਂ ਹਨ। ਰਸਦਾਂ ਲੈ ਕੇ ਪੁੱਜੇ ਸ. ਮਨਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਹਰਿਆਣਾ ਤੋਂ ਗੁਰੂ ਘਰ ਦੇ ਸ਼ਰਧਾਲੂ ਸ. ਰਜਿੰਦਰ ਸਿੰਘ ਸਪੇੜਾ, ਸ. ਅਵਤਾਰ ਸਿੰਘ, ਸ. ਪਰਮਜੀਤ ਸਿੰਘ, ਸ. ਜਗਤਾਰ ਸਿੰਘ, ਸ. ਬਲਦੇਵ ਸਿੰਘ ਸੈਕਟਰੀ ਗੁਰਦੁਆਰਾ ਸਾਹਿਬ ਪਿੰਡ ਨਸਰੌਲੀ, ਸ. ਗੁਰਨਾਮ ਸਿੰਘ ਮੈਂਬਰ, ਸ. ਅਮਰਜੀਤ ਸਿੰਘ ਸਰਪੰਚ, ਸ. ਭੋਲਾ ਸਿੰਘ ਸਪੇੜਾ, ਸ. ਗੁਰਪਾਲ ਸਿੰਘ ਗੌਲੀ, ਸ. ਸਰਵਨ ਸਿੰਘ ਟਮਰੌਲੀ, ਸ. ਦਰਸ਼ਨ ਸਿੰਘ ਟਮਰੌਲੀ ਦੇ ਸਹਿਯੋਗ ਨਾਲ ਇਹ ਸੇਵਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਗੁਰੂ ਕੇ ਲੰਗਰ ਲਈ 160 ਕੁਇੰਟਲ ਕਣਕ, 50 ਕਿਲੋ ਦਾਲ ਅਤੇ 50 ਕਿਲੋ ਖੰਡ ਭੇਟਾ ਕੀਤੀ ਗਈ ਹੈ ਅਤੇ ਇਸੇ ਤਰ੍ਹਾਂ ਹੀ ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਵੀ ਸੇਵਾ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਅੰਬਾਲਾ ਦੀਆਂ ਸੰਗਤਾਂ ਵੱਲੋਂ ਇਹ ਨਿਮਾਣਾ ਯਤਨ ਹਰ ਸਾਲ ਕੀਤਾ ਜਾਂਦਾ ਹੈ। ਇਸ ਮੌਕੇ ਸ. ਮਨਜੀਤ ਸਿੰਘ ਖਾਲਸਾ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਮੀਡੀਆ ਇੰਚਾਰਜ ਸ. ਹਰਭਜਨ ਸਿੰਘ ਵਕਤਾ ਅਤੇ ਸਹਾਇਕ ਸੁਪ੍ਰਿੰਟੈਂਡੈਂਟ ਸ. ਗੁਰਪ੍ਰੀਤ ਸਿੰਘ ਵੀ ਮੌਜੂਦ ਸਨ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button