IndiaTop News

ਲੰਡਨ ਦੇ ਵੈਂਬਲੇ ‘ਚ ਭਾਰਤੀ ਵਿਦਿਆਰਥਣ ਦਾ ਚਾਕੂ ਮਾਰ ਕਤਲ

ਲੰਡਨ ਦੇ ਵੈਂਬਲੇ ਵਿੱਚ ਹੈਦਰਾਬਾਦ ਦੀ ਇੱਕ ਵਿਦਿਆਰਥਣ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ 27 ਸਾਲਾ ਵਿਦਿਆਰਥਣ ਦਾ ਨਾਂ ਤੇਜਸਵਿਨੀ ਰੈੱਡੀ ਹੈ। ਬ੍ਰਾਜ਼ੀਲ ਦੇ ਇਕ ਵਿਅਕਤੀ ਨੇ ਕਥਿਤ ਤੌਰ ‘ਤੇ ਤੇਜਸਵਿਨੀ ਦੇ ਹੋਸਟਲ ਵਿਚ ਇਸ ਘਟਨਾ ਨੂੰ ਅੰਜਾਮ ਦਿੱਤਾ। ਤੇਜਸਵਿਨੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਤੇਜਸਵਿਨੀ ਉਚੇਰੀ ਪੜ੍ਹਾਈ ਲਈ ਲੰਡਨ ਗਈ ਹੋਈ ਸੀ।ਮੈਟਰੋਪੋਲੀਟਨ ਪੁਲਸ ਨੇ ਇਸ ਦੀ ਜਾਣਕਾਰੀ ਦਿੱਤੀ

। ਚਾਕੂ ਮਾਰਨ ਦੀ ਇਹ ਘਟਨਾ ਵੈਂਬਲੇ ਦੇ ਨੀਲਡ ਕ੍ਰੇਸੈਂਟ ਦੀ ਹੈ। ਦੋਸ਼ੀ ਵਿਅਕਤੀ ਨੇ ਦੋ ਲੋਕਾਂ ‘ਤੇ ਹਮਲਾ ਕੀਤਾ, ਜਿਸ ‘ਚ ਇਕ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੂਜੀ 28 ਸਾਲਾ ਔਰਤ ਨੂੰ ਤੁਰੰਤ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਫਿਲਹਾਲ ਉਸ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ। ਉਹ ਖਤਰੇ ਤੋਂ ਬਾਹਰ ਹੈ। ਮੈਟਰੋਪੋਲੀਟਨ ਪੁਲਿਸ ਨੇ ਦੱਸਿਆ ਕਿ ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਦੋ ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚ ਇੱਕ ਪੁਰਸ਼ ਅਤੇ ਇੱਕ ਔਰਤ ਹੈ। ਪੁਲਿਸ ਨੇ ਦੱਸਿਆ ਕਿ ਇੱਕ 24 ਸਾਲਾ ਵਿਅਕਤੀ ਫਿਲਹਾਲ ਹਿਰਾਸਤ ਵਿੱਚ ਹੈ ਜਦਕਿ 23 ਸਾਲਾ ਔਰਤ ਨੂੰ ਛੱਡ ਦਿੱਤਾ ਗਿਆ ਹੈ। ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button