ਲੰਡਨ ਦੇ ਹੀਥਰੋ ਤੇ ਬਰਮਿੰਘਮ ਹਵਾਈ ਅੱਡਿਆਂ ਨੂੰ ਵੀ ਮਿਲੀਆਂ ਬੰਬ ਦੀਆਂ ਧਮਕੀਆਂ

ਯੂਰਪ ਦੇ ਵੱਖ-ਵੱਖ ਦੇਸ਼ਾਂ ’ਚ ਹਵਾਈ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀਆਂ ਲਗਾਤਾਰ ਮਿਲ ਰਹੀਆਂ ਧਮਕੀਆਂ ਕਾਰਨ ਹਵਾਈ ਸੁਰੱਖਿਆ ਏਜੰਸੀਆਂ ’ਚ ਚੌਕਸੀ ਵਧਾ ਦਿੱਤੀ ਗਈ ਹੈ। ਵੀਰਵਾਰ ਨੂੰ ਸਾਹਮਣੇ ਆਈਆਂ ਰਿਪੋਰਟਾਂ ਅਨੁਸਾਰ ਘੱਟੋ-ਘੱਟ 21 ਉਡਾਣਾਂ ਪ੍ਰਭਾਵਿਤ ਹੋਈਆਂ ਹਨ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਵੀ ਘੱਟੋ-ਘੱਟ ਸੱਤ ਉਡਾਣਾਂ ਨੂੰ ਅਜਿਹੀਆਂ ਧਮਕੀਆਂ ਮਿਲੀਆਂ ਸਨ।
ਬਰਤਾਨੀਆ ਦੇ ਪ੍ਰਮੁੱਖ ਹਵਾਈ ਅੱਡਿਆਂ ਲੰਡਨ ਹੀਥਰੋ ਅਤੇ ਬਰਮਿੰਘਮ ਨੂੰ ਵੀ ਵੀਰਵਾਰ ਸਵੇਰੇ ਧਮਕੀਆਂ ਮਿਲੀਆਂ। ਹੀਥਰੋ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਤੋਂ ਬਾਅਦ ਧਮਕੀ ਭਰੋਸੇਯੋਗ ਨਹੀਂ ਪਾਈ ਗਈ। ਦੋਵਾਂ ਹਵਾਈ ਅੱਡਿਆਂ ਉੱਤੇ ਆਮ ਕਾਰਵਾਈਆਂ ਜਾਰੀ ਰਹੀਆਂ। ਇਟਲੀ ਦੀ ਰਾਜਧਾਨੀ ਰੋਮ ਦੇ ਹਵਾਈ ਅੱਡੇ ਦੇ ਅਧਿਕਾਰੀਆਂ ਨੂੰ ਇੱਕ ਈਮੇਲ ਰਾਹੀਂ ਧਮਕੀ ਮਿਲੀ, ਜਿਸ ਵਿੱਚ ਆਪਣੇ ਆਪ ਨੂੰ ਫਾਈਟਸਜ਼ ਆਫ ਦ ਮੇਲ ਸਟੇਟ ਕਹਿਣ ਵਾਲੇ ਸਮੂਹ ਨੇ ਕਥਿਤ ਤੌਰ ਉੱਤੇ ਇਕ ‘ਨਾਰੀਵਾਦੀ ਸ਼ਾਸਨ’ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ ਕੀਤਾ।
ਇਸ ਦੌਰਾਨ ਆਇਰਲੈਂਡ ਦੀ ਰਾਜਧਾਨੀ ਡਬਲਿਨ ਤੋਂ ਰੋਮ ਜਾ ਰਹੀ ਏਅਰ ਲਿੰਗਸ ਦੀ ਉਡਾਣ ਨੂੰ ਸੁਰੱਖਿਆ ਕਾਰਨਾਂ ਕਰਕੇ ਫਰਾਂਸ ਦੇ ਇੱਕ ਫੌਜੀ ਹਵਾਈ ਅੱਡੇ ਵੱਲ ਮੋੜ ਦਿੱਤਾ ਗਿਆ। ਜਹਾਜ਼ ਸੁਰੱਖਿਅਤ ਉਤਰ ਗਿਆ ਅਤੇ ਉਸ ਦੀ ਜਾਂਚ ਕੀਤੀ ਗਈ। ਇੱਕ ਯਾਤਰੀ ਨੇ ਦੱਸਿਆ ਕਿ ਜਹਾਜ਼ ਵਿੱਚ ਸਵਾਰ ਸਾਰੇ ਲੋਕ ਹਾਲਾਤ ਦੌਰਾਨ ਸ਼ਾਂਤ ਰਹਿਣ ਦੀ ਕੋਸ਼ਿਸ਼ ਕਰ ਰਹੇ ਸਨ। ਚੈੱਕ ਗਣਰਾਜ ਦੀ ਰਾਜਧਾਨੀ ਪ੍ਰਾਗ ਵਿੱਚ ਚਾਰ ਉਡਾਣਾਂ ਬਾਰੇ ਬੰਬ ਹੋਣ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਪੁਲਿਸ ਨੇ ਜਹਾਜ਼ਾਂ ਦੀ ਜਾਂਚ ਕੀਤੀ, ਪਰ ਕਿਸੇ ਵਿੱਚੋਂ ਵੀ ਵਿਸਫੋਟਕ ਸਮੱਗਰੀ ਬਰਾਮਦ ਨਹੀਂ ਹੋਈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




