Breaking NewsD5 specialIndiaNewsPolitics

ਲੰਬੀ ਬਿਮਾਰੀ ਨਾਲ ਜੂਝਦੇ ਹੋਏ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਫਾਨੀ ਸੰਸਾਰ ਨੂੰ ਕਿਹਾ ਅਲਵਿਦਾ

ਨਵੀਂ ਦਿੱਲੀ : ਲੰਬੀ ਬਿਮਾਰੀ ਨਾਲ ਜੂਝਦੇ ਹੋਏ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ 74 ਸਾਲ ਦੀ ਉਮਰ ‘ਚ  ਬੀਤੀ ਰਾਤ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਉਨ੍ਹਾਂ ਦੀ ਮੌਤ ‘ਤੇ ਉਨ੍ਹਾਂ ਦੇ ਪੁੱਤਰ ਨੇ ਟਵੀਟ ਕਰਦੇ ਹੋਏ ਲਿਖਿਆ ‘ਪਾਪਾ ਅੱਜ ਇਸ ਦੁਨੀਆਂ ‘ਚ ਨਹੀਂ ਰਹੇ, ਪਰ ਮੈਨੂੰ ਪਤਾ ਹੈ ਜਿਥੇ ਵੀ ਹਨ ਉਹ ਹਮੇਸ਼ਾ ਮੇਰੇ ਨਾਲ ਹਨ ‘ Miss you Papa…”।

ਉਨ੍ਹਾਂ ਦੇ ਦੇਹਾਂਤ ਦੀ ਜਾਣਕਾਰੀ ਉਨ੍ਹਾਂ ਦੇ ਪੁੱਤਰ ਚਿਰਾਗ ਪਾਸਵਾਨ ਨੇ ਟਵੀਟ ਕਰਕੇ ਦਿੱਤੀ। ਖਬਰ ਨਸ਼ਰ ਹੋਣ ਤੋਂ ਬਾਅਦ ਸਾਰੇ ਹੀ ਉਨ੍ਹਾਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕਰ ਰਹੇ ਹਨ। ਪਿਛਲੇ ਦਿਨੀਂ ਉਨ੍ਹਾਂ ਦੀ ਹਾਰਟ ਸਰਜਰੀ ਵੀ ਹੋਈ ਸੀ। ਪਾਸਵਾਨ 50 ਸਾਲ ਤੋਂ ਵੱਧ ਸਮਾਂ ਸਰਗਰਮ ਸਿਆਸਤ ‘ਚ ਰਹਿਣ ਵਾਲੇ ਦੇਸ ਦੇ ਪ੍ਰਮੁੱਖ ਦਲਿਤ ਆਗੂਆਂ ਵਿਚੋਂ ਇੱਕ ਸਨ।

🔴 Live 🔴ਸ਼੍ਰੋਮਣੀ ਕਮੇਟੀ ਦੀਆਂ ਸਾਰੀਆਂ ਸੀਟਾਂ ਤੇ ਚੋਣ ਲੜਾਂਗੇ ਕਿਹਾ ਸੁਖਦੇਵ ਸਿੰਘ

ਰਾਮ ਵਿਲਾਸ ਪਾਸਵਾਨ ਦੀ ਹੋਈ ਅਚਾਨਕ ਮੌਤ ਨੇ ਸਿਆਸਤ ਜਗਤ ‘ਚ ਸੋਗ ਦੀ ਲਹਿਰ ਲਿਆ ਦਿੱਤੀ ਹੈ। ਇਸ ਮੌਕੇ ਉਨ੍ਹਾਂ ਦੀ ਮੌਤ ‘ਤੇ ਕਈ ਸਿਆਸੀ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਜਿਨ੍ਹਾਂ ਵਿਚ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਉਨ੍ਹਾਂ ਦੇ ਦੇਹਾਂਤ ‘ਤੇ ਦੁੱਖ ਜਤਾਇਆ ਹੈ। ਇਸ ਦੇ ਨਾਲ ਹੀ ਕਾਂਗਰਸੀ ਲੀਡਰਾਂ ਨੇ ਵੀ ਟਵੀਟ ਕਰਕੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button