ਲੱਖੋਵਾਲ ਨੇ ਸੁਪਰੀਮ ਕੋਰਟ ਵਿੱਚੋਂ ਕੇਸ ਲਿਆ ਵਾਪਸ
ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ ( ਲੱਖੋਵਾਲ) ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਵੱਲੋਂ ਸੁਪਰੀਮ ਕੋਰਟ ਵਿੱਚ ਖੇਤੀ ਬਿੱਲਾਂ ਬਾਰੇ ਕੀਤਾ ਕੇਸ ਵਾਪਸ ਲੈ ਲਿਆ ਗਿਆ ਹੈ । ਇਸ ਬਾਰੇ ਜਾਣਕਾਰੀ ਉਨ੍ਹਾਂ ਦੇ ਵਕੀਲ ਜੀ ਐੱਸ ਘੁੰਮਣ ਨੇ ਦਿੱਤੀ। ਜ਼ਿਕਰਯੋਗ ਹੈ ਕਿ ਹਰਿੰਦਰ ਸਿੰਘ ਲੱਖੋਵਾਲ ਨੇ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਮਾਮਲਾ ਬਿਨਾਂ ਧਿਆਨ ‘ਚ ਲਿਆਉਣ ਤੋਂ ਹੀ ਸੁਪਰੀਮ ਕੋਰਟ ਵਿੱਚ ਖੇਤੀ ਸਬੰਧੀ ਬਿੱਲਾਂ ਨੂੰ ਰੱਦ ਕਰਨ ਲਈ ਪਟੀਸ਼ਨ ਦਾਇਰ ਕਰ ਦਿੱਤੀ ਸੀ।
Live 🔴ਕਿਸਾਨਾਂ ਦਾ ਮੋਦੀ ਨੂੰ ਠੋਕਵਾਂ ਜਵਾਬ !ਭਾਜਪਾ ਤੋਂ ਬਾਅਦ ਕਿਸਾਨਾਂ ਦੀ ਕਾਂਗਰਸ ਨੂੰ ਚੇਤਾਵਨੀ!
ਉਸ ਤੋਂ ਬਾਅਦ 30 ਕਿਸਾਨ ਜਥੇਬੰਦੀਆਂ ਨੇ ਲੱਖੋਵਾਲ ਦਾ ਬਾਈਕਾਟ ਕਰ ਦਿੱਤਾ ਸੀ ਅਤੇ ਕਿਸਾਨ ਸੰਘਰਸ਼ ਨਾਲੋਂ ਉਨ੍ਹਾਂ ਨੂੰ ਲਾਂਭੇ ਕਰ ਦਿੱਤਾ ਸੀ ਪਰ ਲੱਖੋਵਾਲ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਕਰਕੇ ਕਿਹਾ ਸੀ ਕਿ ਉਹ ਕੇਸ ਵਾਪਸ ਲੈ ਲੈਂਦੇ ਹਨ। ਹੁਣ ਜਦੋਂ ਹਰਿੰਦਰ ਸਿੰਘ ਲੱਖੋਵਾਲ ਨੇ ਸੁਪਰੀਮ ਕੋਰਟ ਵਿੱਚ ਕੀਤਾ ਕੇਸ ਵਾਪਸ ਲੈ ਲਿਆ ਹੈ ਤਾਂ ਉਹ ਵੀ ਸੰਘਰਸ਼ਸ਼ੀਲ ਜਥੇਬੰਦੀਆਂ ਵਿੱਚ ਸ਼ਾਮਲ ਹੋ ਜਾਣਗੇ।
ਕਿਸਾਨਾਂ ‘ਚ ਪਿਆ ਆਪਸੀ ਪਾੜ ! ਹੋਏ ਇੱਕ ਦੂਜੇ ਖਿਲਾਫ ਤੱਤੇ !
ਇਸ ਮਾਮਲੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਸੋਸ਼ਲ ਮੀਡੀਆ ਉੱਤੇ ਕਾਫੀ ਕਿਰਕਰੀ ਹੋਣ ਲੱਗ ਪਈ ਸੀ। ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਇਹ ਕਿਹਾ ਸੀ ਕਿ ਕਿਸਾਨ ਸੰਘਰਸ਼ ਦੀ ਪਿੱਠ ਵਿੱਚ ਹਰਿੰਦਰ ਸਿੰਘ ਲੱਖੋਵਾਲ ਨੇ ਛੁਰਾ ਖੋਭ ਦਿੱਤਾ ਹੈ। ਲੱਖੋਵਾਕ ‘ਤੇ ਇਹ ਇਲਜ਼ਾਮ ਵੀ ਲੱਗੇ ਸਨ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਹਿਣ ‘ਤੇ ਹੀ ਉਨ੍ਹਾਂ ਸੁਪਰੀਮ ਕੋਰਟ ਵਿੱਚ ਕੇਸ ਕੀਤਾ ਹੈ ਪਰ ਹੁਣ ਇਨ੍ਹਾਂ ਬਿਆਨਾਂ ‘ਤੇ ਰੋਕ ਲੱਗ ਗਈ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.