PunjabTop News

ਵਕੀਲਾਂ ਦੇ ਇੱਕ ਸਮੂਹ ਨੇ BJP ਦੀ ਪਾਰਟੀ ਦੀ ਮੈਂਬਰਸ਼ਿਪ ਕੀਤੀ ਗ੍ਰਹਿਣ

ਅੱਜ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਵਕੀਲਾਂ ਦੇ ਇੱਕ ਸਮੂਹ ਨੇ ਭਾਜਪਾ ਦੀਆਂ ਨੀਤੀਆਂ, ਨੇਤ੍ਰਿਤਵ ਅਤੇ ਰਾਸ਼ਟਰ ਨਿਰਮਾਣ ਪ੍ਰਤੀ ਵਚਨਬੱਧਤਾ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ।ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਵਕੀਲਾਂ ਵਿੱਚ ਐਡਵੋਕੇਟ ਸ਼ਿਵਮ ਸੂਦ, ਐਡਵੋਕੇਟ ਪ੍ਰਿੰਸ ਸ਼ਰਮਾ, ਐਡਵੋਕੇਟ ਅਨਿਲ ਸ਼ਰਮਾ ਅਤੇ ਐਡਵੋਕੇਟ ਅਮਿਤ ਸ਼ਰਮਾ ਸ਼ਾਮਲ ਹਨ।ਇਸ ਮੌਕੇ ਐਡਵੋਕੇਟ ਕੌਸਤੁਭ ਦਾਦਾ ਅਤੇ ਐਡਵੋਕੇਟ ਮੀਨਾਕਸ਼ੀ ਸ਼ਰਮਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਐਸ. ਆਰ. ਲੱਧੜ, ਆਈ.ਏ.ਐਸ. (ਸੇਵਾਮੁਕਤ), ਪ੍ਰਧਾਨ ਭਾਜਪਾ ਐਸ.ਸੀ. ਮੋਰਚਾ ਅਤੇ ਐਡਵੋਕੇਟ ਐਨ. ਕੇ. ਵਰਮਾ ਨੇ ਨਵੇਂ ਮੈਂਬਰਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਭਰੋਸਾ ਪ੍ਰਗਟਾਇਆ ਕਿ ਇਹ ਨੌਜਵਾਨ ਵਕੀਲ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਸਮਾਜ ਦੀ ਸੇਵਾ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਆਪਣੇ ਸੰਬੋਧਨ ਵਿੱਚ ਐਸ. ਆਰ. ਲੱਧੜ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਪ੍ਰਧਾਨ ਮੰਤਰੀ ਸ੍ਰੀ ਮੋਦੀ ਜੀ ਦੀ ਅਗਵਾਈ ਹੇਠ ਹੋ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਦੇਸ਼ ਭਰ ਵਿੱਚ ਵੱਡੀ ਗਿਣਤੀ ਵਿੱਚ ਪੇਸ਼ੇਵਰ, ਨੌਜਵਾਨ ਅਤੇ ਬੁੱਧੀਜੀਵੀ ਵਰਗ ਭਾਜਪਾ ਨਾਲ ਜੁੜ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਨੂੰਨੀ ਖੇਤਰ ਨਾਲ ਸਬੰਧਤ ਇਹ ਨੌਜਵਾਨ ਸਾਥੀ ਪਾਰਟੀ ਦੇ ਵਿਚਾਰਾਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਜਨਹਿੱਤ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਵਿੱਚ ਯੋਗਦਾਨ ਪਾਉਣਗੇ।

ਨਵੇਂ ਸ਼ਾਮਲ ਹੋਏ ਵਕੀਲਾਂ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਭਾਜਪਾ ਦੀ ਵਿਚਾਰਧਾਰਾ ਨੂੰ ਮਜ਼ਬੂਤ ਕਰਨ ਅਤੇ ਸਮਾਜ ਦੀ ਭਲਾਈ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button