Breaking NewsD5 specialNewsPress ReleasePunjab

ਵਰਲਡ ਪੀਸ ਡਿਪਲੋਮੈਸੀ ਆਰਗਨਾਈਜੇਸ਼ਨ ਅਮਰੀਕਾ ਵੱਲੋਂ ਸ਼੍ਰੋਮਣੀ ਕਮੇਟੀ ਦੀ ਬਿਹਤਰ ਕਾਰਗੁਜ਼ਾਰੀ ਬਦਲੇ ਬੀਬੀ ਜਗੀਰ ਕੌਰ ਸਨਮਾਨਿਤ

ਅੰਮ੍ਰਿਤਸਰ:ਵਿਸ਼ਵ ਪੱਧਰੀ ਸੰਸਥਾ ਵਰਲਡ ਪੀਸ ਡਿਪਲੋਮੈਸੀ ਆਰਗਨਾਈਜੇਸ਼ਨ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਮਾਵਨ ਭਲਾਈ ਲਈ ਬੇਹਤਰ ਸੇਵਾਵਾਂ ਦੇ ਬਦਲੇ ਮੈਡਲ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਸੰਸਥਾ ਦੇ ਨੁਮਾਇੰਦਿਆਂ ਨੇ ਇਹ ਸਨਮਾਨ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੁੱਜ ਕੇ ਸਿੱਖ ਸੰਸਥਾ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਦਿੱਤਾ। ਆਰਗਨਾਈਜੇਸ਼ਨ ਦੇ ਸੰਸਥਾਪਕ ਤੇ ਪ੍ਰਧਾਨ ਡਾ. ਜੀ.ਡੀ. ਸਿੰਘ ਨੇ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਸਿੱਖ ਕੌਮ ਦੀ ਮਾਣਮੱਤੀ ਸੰਸਥਾ ਸ਼੍ਰੋਮਣੀ ਕਮੇਟੀ ਦੀਆਂ ਸਿੱਖੀ ਪ੍ਰਚਾਰ ਦੇ ਨਾਲ-ਨਾਲ ਮਾਨਵ ਭਲਾਈ ਵੀ ਜ਼ਿਕਰਯੋਗ ਸੇਵਾਵਾਂ ਹਨ ਅਤੇ ਇਹ ਸਿੱਖ ਮਸਲਿਆਂ ਦੀ ਪੈਰਵਾਈ ਲਈ ਵੀ ਹਮੇਸ਼ਾ ਅੱਗੇ ਰਹਿੰਦੀ ਹੈ।
ਉਨ੍ਹਾਂ ਕਿਹਾ ਕਿ ਸਾਡੀ ਸੰਸਥਾ ਜ਼ਿਕਰਯੋਗ ਸੇਵਾਵਾਂ ਬਦਲੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸਨਮਾਨਿਤ ਕਰਕੇ ਖੁਸ਼ੀ ਮਹਿਸੂਸ ਕਰ ਰਹੀ ਹੈ।ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਸਮਾਜ ਦੀ ਬੇਹਤਰੀ ਅਤੇ ਸਿੱਖੀ ਦੀ ਚੜ੍ਹਦੀ ਕਲਾ ਲਈ ਕਾਰਜਸ਼ੀਲ ਰਹਿੰਦੀ ਹੈ ਅਤੇ ਇਸ ਦੀਆਂ ਸੇਵਾਵਾਂ ਬਦਲੇ ਵੱਖ-ਵੱਖ ਸੰਸਥਾਵਾਂ ਪ੍ਰਸ਼ੰਸਾ ਕਰਦੀਆਂ ਹਨ। ਇਸੇ ਤਹਿਤ ਹੀ ਸੰਸਥਾ ਵਰਲਡ ਪੀਸ ਡਿਪਲੋਮੈਸੀ ਆਰਗਨਾਈਜੇਸ਼ਨ ਅਮਰੀਕਾ ਵੱਲੋਂ ਮੈਡਲ ਅਤੇ ਸਨਮਾਨ ਪੱਤਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਸਿੱਖ ਸੰਸਥਾ ਵੱਲੋਂ ਇਨ੍ਹਾਂ ਦੇ ਧੰਨਵਾਦੀ ਹਾਂ ਅਤੇ ਮਾਨਵ ਭਲਾਈ ਤੇ ਸਿੱਖੀ ਦੀ ਚੜ੍ਹਦੀ ਕਲਾ ਲਈ ਕਾਰਜਾਂ ਪ੍ਰਤੀ ਵਚਨਬੱਧ ਵੀ ਹਾਂ।
ਇਸ ਮੌਕੇ ਆਰਗਨਾਈਜੇਸ਼ਨ ਦੇ ਸਲਾਹਕਾਰ ਸ. ਨਰਿੰਦਰਪਾਲ ਸਿੰਘ ਖੁਰਾਣਾ ਸਮੇਤ ਹੋਰ ਅਹੁਦੇਦਾਰ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਅੰਤ੍ਰਿੰਗ ਮੈਂਬਰ ਸ. ਅਜਮੇਰ ਸਿੰਘ ਖੇੜਾ, ਸ. ਸਤਵਿੰਦਰ ਸਿੰਘ ਟੌਹੜਾ, ਮੈਂਬਰ ਭਾਈ ਮਨਜੀਤ ਸਿੰਘ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਬਲਜੀਤ ਸਿੰਘ ਜਲਾਲਉਸਮਾਂ, ਸ. ਗੁਰਮੀਤ ਸਿੰਘ ਬੂਹ, ਸ. ਸੁਖਹਰਪ੍ਰੀਤ ਸਿੰਘ ਰੋਡੇ, ਸ. ਸੁਖਵਿੰਦਰ ਸਿੰਘ ਅਗਵਾਨ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਸ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button