IndiaTop News

ਵਾਂਗਚੁਕ ਦੀ ਹਿਰਾਸਤ ਖਿ਼ਲਾਫ਼ ਪਟੀਸ਼ਨ `ਤੇ ਸੁਣਵਾਈ 26 ਤੱਕ ਟਲੀ

ਸੁਪਰੀਮ ਕੋਰਟ  ਵਿਚ ਵਾਂਗਚੁਕ ਦੀ ਹਿਰਾਸਤ ਖਿਲਾਫ਼ ਪਟੀਸ਼ਨ ਤੇ ਸੁਣਵਾਈ  ਟਲਣ ਦਾ ਪਤਾ ਚੱਲਿਆ ਹੈ ।ਸੁਪਰੀਮ ਕੋਰਟ ਨੇ ਰਾਸ਼ਟਰੀ ਸੁਰੱਖਿਆ ਐਕਟ (ਰਾਸੁਕਾ) ਹੇਠ ਜਲਵਾਯੂ ਕਾਰਕੁੰਨ ਸੋਨਮ ਵਾਂਗਚੁਕ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਸਬੰਧੀ ਉਨ੍ਹਾਂ ਦੀ ਪਤਨੀ ਗੀਤਾਂਜਲੀ ਜੇ. ਅੰਗਮੋ ਦੀ ਪਟੀਸ਼ਨ ‘ਤੇ ਸੁਣਵਾਈ 26 ਫਰਵਰੀ ਤੱਕ ਲਈ ਟਾਲ ਦਿੱਤੀ ਹੈ । ਜਸਟਿਸ ਅਰਵਿੰਦ ਕੁਮਾਰ ਅਤੇ ਜਸਟਿਸ ਪੀ. ਬੀ. ਵਰਾਲੇ ਦੀ ਬੈਂਚ ਨੇ ਮਾਮਲੇ ਦੀ ਸੁਣਵਾਈ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਦੇ ਮੌਜੂਦ ਨਾ ਹੋਣ ਕਾਰਨ ਟਾਲੀ ।

ਇਸ ਤੋਂ ਪਹਿਲਾਂ ਅਦਾਲਤ ਨੇ ਕੇਂਦਰ ਤੋਂ ਸਵਾਲ ਕੀਤਾ ਸੀ ਕਿ ਕੀ ਸੋਨਮ ਵਾਂਗਚੁਕ ਦੀ ਸਿਹਤ ਸਥਿਤੀ ਨੂੰ ਦੇਖਦੇ ਹੋਏ ਉਨ੍ਹਾਂ ਦੀ ਹਿਰਾਸਤ ‘ਤੇ ਸਰਕਾਰ ਵੱਲੋਂ ਮੁੜ ਤੋਂ ਵਿਚਾਰ ਕਰਨ ਦੀ ਕੋਈ ਸੰਭਾਵਨਾ ਹੈ । ਵਧੀਕ ਸਾਲਿਸਟਰ ਜਨਰਲ ਕੇ. ਐੱਮ. ਨਟਰਾਜ ਨੇ ਦਲੀਲ ਦਿੱਤੀ ਸੀ ਕਿ ਵਾਂਗਚੁਕ ਪਿਛਲੇ ਸਾਲ 24 ਸਤੰਬਰ ਨੂੰ ਲੇਹ ‘ਚ ਹੋਈ ਹਿੰਸਾ ਲਈ ਜਿ਼ੰਮੇਵਾਰ ਸਨ, ਜਿਸ ‘ਚ 4 ਲੋਕਾਂ ਦੀ ਮੌਤ ਹੋ ਗਈ ਸੀ ਅਤੇ 161 ਲੋਕ ਜ਼ਖਮੀ ਹੋਏ ਸਨ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button