ਵਾਰਾਣਸੀ ਪੁੱਜੇ ਪ੍ਰਧਾਨ ਮੰਤਰੀ ਮੋਦੀ, ਸੀਐਮ ਯੋਗੀ ਆਦਿੱਤਿਆਨਾਥ ਨੇ ਕੀਤਾ ਸੁਆਗਤ
ਵਾਰਾਣਸੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਰਾਣਸੀ ਏਅਰਪੋਰਟ ਪਹੁੰਚ ਗਏ ਹਨ, ਜਿੱਥੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ,ਰਾਜਪਾਲ ਆਨੰਦੀ ਪਟੇਲ ਨੇ ਉਨ੍ਹਾਂ ਦਾ ਸਵਾਗਤ ਕੀਤਾ। ਆਪਣੇ ਵਾਰਾਣਸੀ ਦੌਰੇ ਦੌਰਾਨ ਮੋਦੀ ਕਰੀਬ 1500 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ। ਓਧਰ ਪ੍ਰਧਾਨ ਮੰਤਰੀ ਦਫ਼ਤਰ ਨੇ ਇਕ ਟਵੀਟ ’ਚ ਕਿਹਾ ਕਿ ਪ੍ਰਧਾਨ ਮੰਤਰੀ ਕੁਝ ਦੇਰ ਪਹਿਲਾਂ ਵਾਰਾਣਸੀ ਪਹੁੰਚੇ। ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ।
🔴LIVE| ਕਿਸਾਨਾਂ ਲਈ ਵੱਡੀ ਖੁਸ਼ਖਬਰੀ, ਸੁਪਰੀਮ ਕੋਰਟ ਦਾ ਕੇਂਦਰ ਨੂੰ ਝਟਕਾ,ਮੰਗਿਆ ਜਵਾਬ,ਨਵਜੋਤ ਸਿੱਧੂ ਛੱਡੂ ਕਾਂਗਰਸ?
ਦੱਸ ਦੇਈਏ ਕਿ ਮੋਦੀ ਆਪਣੇ ਦੌਰੇ ’ਤੇ ਬਹੁਚਰਚਿੱਤ ਰੁਦਰਾਕਸ਼ ਕਨਵੈਂਸ਼ਨ ਸੈਂਟਰ ਦਾ ਉਦਘਾਟਨ ਕਰਨਗੇ, ਜਿਸ ਨੂੰ ਭਾਰਤ ਅਤੇ ਜਾਪਾਨ ਨੇ ਮਿਲ ਕੇ ਤਿਆਰ ਕੀਤਾ ਹੈ। ਇਸ ਤੋਂ ਇਲਾਵਾ ਬੀ. ਐੱਚ. ਯੂ. ’ਚ ਚਾਈਲਡ ਹੈੱਲਥ ਯੂਨਿਟ ਸਮੇਤ ਹੋਰ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ।
Inaugurating development projects in Kashi. https://t.co/0GVaehmP9g
— Narendra Modi (@narendramodi) July 15, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.