Press ReleasePunjabTop News

ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਵੱਲੋਂ ਗ੍ਰਿਫਤਾਰੀ ਦੇਣ ਦਾ ਫੈਸਲਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਸਲਾਹ ਅਨੁਸਾਰ: ਅਕਾਲੀ ਦਲ

ਮੰਗ ਕੀਤੀ ਕਿ ਨਿਰਦੋਸ਼ ਸਿੱਖਾਂ ਦੀ ਫੜੋ ਫੜੀ ਤੇ ਉਹਨਾਂ ਦੀ ਖਜੱਲ ਖੁਆਰੀ ਹੁਣ ਬੰਦ ਹੋਵੇ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇਅੱਜ ਕਿਹਾ ਕਿ ਜਿਸ ਤਰੀਕੇ ਸ਼ਾਂਤੀਪੂਰਨ ਢੰਗ ਨਾਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਆਪਣੇ ਆਪ ਨੂੰ ਕਾਨੂੰਨ ਦੇ ਹਵਾਲੇ ਕੀਤਾ ਹੈ, ਆਮ ਆਦਮੀ ਪਾਰਟੀ ਸਰਕਾਰ ਉਹਨਾਂ ਖਿਲਾਫ ਕਾਨੂੰਨ ਮੁਤਾਬਕ ਹੀ ਕਾਰਵਾਈ ਕਰਨੀ ਚਾਹੀਦੀ ਹੈ ਤੇ ਨਿਰਦੋਸ਼ ਸਿੱਖਾਂ ਦੀ ਫੜੋ ਫੜੀ ਤੇ ਉਹਨਾਂ ਨੂੰ ਖਜੱਲ ਖੁਆਰ ਕਰਨਾ ਬੰਦ ਕਰਨਾ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਵਾਰਿਸ ਪੰਜਾਬ ਦੇ ਜਥੇਬੰਦੀਦੇ ਮੁਖੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਹਾਲ ਹੀ ਵਿਚ ਸੱਦੇ ’ਪੰਥਕ ਇਕੱਠ’ ਵਿਚ ਦਿੱਤੀ ਸਲਾਹ ਅਨੁਸਾਰ ਆਪਣੇ ਆਪ ਨੂੰ ਕਾਨੂੰਨ ਹਵਾਲੇ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ।

Moose Wala ਦੇ Father ਦਾ ਸਿਆਸੀ ਧਮਾਕਾ! ਸਰਕਾਰ ਖ਼ਿਲਾਫ਼ ਕਰਤਾ ਵੱਡਾ ਐਲਾਨ! ਫਸਿਆ CM Mann | D5 Channel Punjabi

ਡਾ. ਚੀਮਾ ਨੇ ਕਿਹਾ ਕਿ ਹੁਣ ਜਦੋਂ ਅੰਮ੍ਰਿਤਪਾਲ ਸਿੰਘ ਨੇ ਆਪਣੇ ਆਪ ਨੂੰ ਕਾਨੂੰਨ ਹਵਾਲੇ ਕਰ ਦਿੱਤਾ ਹੈ ਤਾਂ ਇਹ ਆਪ ਆਦਮੀ ਪਾਰਟੀ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਦੱਸੇ ਕਿ ਉਸਨੇ ਇਸ ਮਾਮਲੇ ’ਤੇ ਦਹਿਸ਼ਤ ਦਾ ਮਾਹੌਲ ਕਿਉਂ ਸਿਰਜਿਆ। ਉਹਨਾਂ ਕਿਹਾ ਕਿ ਹੁਣ ਤੱਕ ਸਰਕਾਰ ਵੱਲੋਂ ਕੀਤੀ ਕਾਰਵਾਈ ਨਾਲ ਦੁਨੀਆਂ ਭਰ ਵਿਚ ਸਿੱਖ ਕੌਮ ਦੀ ਬਦਨਾਮੀ ਹੋਈ ਜਿਸਦੇ ਨਤੀਜੇ ਵਜੋਂ ਸੂਬੇ ਵਿਚੋਂ ਪੂੰਜੀ ਵੀ ਗਈ ਤੇ ਪੰਜਾਬੀਆਂ ਵਿਚ ਅਸੁਰੱਖਿਆ ਦੀ ਭਾਵਨਾ ਵੀ ਪੈਦਾ ਹੋਈ। ਫਿਰਕੂ ਤਣਾਅ ਪਹਿਲਾਂ ਹੀ ਜਾਣ ਬੁੱਝ ਕੇ ਪੈਦਾ ਕੀਤਾ ਜਾ ਰਿਹਾ ਹੈ।

ਸ਼ਰੇਆਮ ਗੁਟਕਾ ਸਾਹਿਬ ਦੇ ਅੰਗ ਪਾੜ ਸੁੱਟੇ ਨਾਲੀ ’ਚ,ਸੀਸੀਟੀਵੀ ਕੈਮਰੇ ’ਚ ਕੈਦ ਹੋਈਆਂ ਤਸਵੀਰਾਂ | Faridkot Beadbi

ਅਕਾਲੀ ਆਗੂ ਨੇ ਕਿਹਾ ਕਿ ਜਿਸ ਤਰੀਕੇ ਪੰਜਾਬੀਆਂ ਨੇ ਫਿਰਕੂ ਸਦਭਾਵਨਾ ਕਾਇਮ ਰੱਖੀ ਤੇ ਵੰਡ ਪਾਊ ਤਾਕਤਾਂ ਵੱਲੋਂ ਉਹਨਾਂ ਨੂੰ ਵੰਡਣ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਬਣਾਇਆ, ਉਸ ਤੋਂ ਸਾਬਤ ਹੁੰਦਾ ਹੈ ਕਿ ਉਹ ਹਮੇਸ਼ਾ ਸਾਰੇ ਭਾਈਚਾਰਿਆਂ ਵਿਚ ਆਪਸੀ ਸ਼ਾਂਤੀ ਤੇ ਭਾਈਚਾਰੇ ਵਾਸਤੇ ਡਟੇ ਹਨ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਨੀਮ ਫੌਜੀ ਦਸਤੇ ਸੱਦ ਕੇ ਤੇ ਮੀਡੀਆ ਤੇ ਬੁੱਧੀਜੀਵੀ ਵਰਗ ’ਤੇ ਪਾਬੰਦੀਆਂ ਲਾਉਣ ਵਰਗੇ ਕਦਮਾਂ ਨਾਲ ਜਾਣ ਬੁੱਝ ਕੇ ਦਹਿਸ਼ਤ ਵਾਲਾ ਮਾਹੌਲ ਪੈਦਾ ਕੀਤਾ ਜੋ ਹੁਣ ਤੁਰੰਤ ਬੰਦ ਹੋਣਾ ਚਾਹੀਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button