PunjabTop News

ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੇ ਸੋਸ਼ਲ ਮੀਡੀਆ ਹੈਂਡਲਰ ਨੂੰ ਅੰਮ੍ਰਿਤਸਰ ਏਅਰਪੋਰਟ ਤੋਂ ਹਿਰਾਸਤ ‘ਚ ਲਿਆ,ਜਲੰਧਰ ਵਿੱਚ ਦਰਜ FIR ਤੋਂ ਬਾਅਦ LOC ਜਾਰੀ

ਅੰਮ੍ਰਿਤਸਰ : ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੇ ਸੋਸ਼ਲ ਮੀਡੀਆ ਹੈਂਡਲਰ ਨੂੰ ਅੰਮ੍ਰਿਤਸਰ ਏਅਰਪੋਰਟ ਤੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਹਿਰਾਸਤ ‘ਚ ਲਏ ਗਏ ਨੌਜਵਾਨ ਦੀ ਪਛਾਣ ਗੁਰਿੰਦਰਪਾਲ ਸਿੰਘ ਉਰਫ਼ ਗੁਰ ਔਜਲਾ ਵਜੋਂ ਹੋਈ ਹੈ। ਪੰਜਾਬ ਵੱਲੋਂ ਉਸ ਵਿਰੁੱਧ ਲੁੱਕ ਆਊਟ ਸਰਕੂਲਰ (LOC) ਜਾਰੀ ਕੀਤਾ ਗਿਆ ਸੀ। ਫਿਲਹਾਲ ਗ੍ਰਿਫਤਾਰ ਗੁਰ ਔਜਲਾ ਤੋਂ ਅੰਮ੍ਰਿਤਸਰ ਏਅਰਪੋਰਟ ‘ਤੇ ਪੁੱਛਗਿੱਛ ਜਾਰੀ ਹੈ।

AAP ਦੇ ਬਜਟ ਤੋਂ ਲੋਕਾਂ ਨੂੰ ਵੱਡੀ ਉਮੀਦ, ਕੀ ਸਰਕਾਰ ਕਰ ਸਕੇਗੀ ਆਹ ਕੰਮ? ਫਿਰ ਬਣੂ ਖੁਸ਼ਹਾਲ ਪੰਜਾਬ |

ਮਿਲੀ ਜਾਣਕਾਰੀ ਮੁਤਾਬਕ ਗੁਰ ਔਜਲਾ ਯੂ.ਕੇ. ਦਾ ਰਹਿਣ ਵਾਲਾ ਹੈ, ਉਹ ਪਿਛਲੇ ਕੁਝ ਮਹੀਨਿਆਂ ਤੋਂ ਹੀ ਪੰਜਾਬ ਵਿੱਚ ਹੀ ਸੀ। ਦੱਸਿਆ ਗਿਆ ਹੈ ਕਿ ਗੁਰ ਔਜਲਾ ਵਾਰਿਸ ਪੰਜਾਬ ਦੇ ਜਥੇਦਾਰ ਅੰਮ੍ਰਿਤਪਾਲ ਸਿੰਘ ਦਾ ਟਵਿੱਟਰ ਅਕਾਊਂਟ ਹੈਂਡਲਰ ਹੈ। ਪੰਜਾਬ ਦੇ ਜਲੰਧਰ ਵਿੱਚ ਐਫਆਈਆਰ ਦਰਜ ਹੋਣ ਤੋਂ ਬਾਅਦ ਉਸ ਦੇ ਨਾਮ ਤੋਂ ਐਲਓਸੀ ਕੱਢਿਆ ਗਿਆ ਸੀ ਤਾਂ ਜੋ ਉਹ ਵਿਦੇਸ਼ ਨਾ ਭੱਜ ਸਕੇ ਕਿਉਂਕਿ ਉਹ ਇੱਕ ਐਨਆਰਆਈ ਸੀ।

ਜਥੇਦਾਰ ਤੋਂ ਬਾਅਦ ਬਸਪਾ ਦਾ ਅਕਾਲੀ ਦਲ ਨੂੰ ਝਟਕਾ? ਜਲੰਧਰ ਜ਼ਿਮਨੀ ਚੋਣ ‘ਤੇ ਦਿੱਤਾ ਵੱਡਾ ਬਿਆਨ!

ਗੁਰ ਔਜਲਾ ਖ਼ਿਲਾਫ਼ 20 ਫਰਵਰੀ ਨੂੰ ਕੇਸ ਦਰਜ ਕੀਤਾ ਗਿਆ ਸੀ। ਸੋਸ਼ਲ ਮੀਡੀਆ ‘ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਦੇ ਦੋਸ਼ ‘ਚ ਉਸ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਮਾਮਲਾ ਦਰਜ ਹੋਣ ਤੋਂ ਬਾਅਦ ਤੋਂ ਹੀ ਪੁਲਿਸ ਉਸ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀ ਸੀ। ਹੁਣ ਜਦੋਂ ਉਹ ਵਿਦੇਸ਼ ਜਾਣ ਵਾਲਾ ਸੀ ਤਾਂ ਐਲਓਸੀ ਜਾਰੀ ਹੋਣ ਕਾਰਨ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਜਲਦੀ ਹੀ ਜਲੰਧਰ ਪੁਲਿਸ ਉਸ ਨੂੰ ਆਪਣੀ ਹਿਰਾਸਤ ਵਿੱਚ ਲੈ ਲਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button