ਚੰਡੀਗੜ੍ਹ: ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਵਰਕਰਾਂ ਵੱਲੋਂ ਚੰਡੀਗੜ੍ਹ ਵਿੱਚ ਕੀਤੇ ਗਏ ਪ੍ਰਦਰਸ਼ਨ ਮਾਮਲੇ ਵਿੱਚ ਦਰਜ ਐਫਆਈਆਰ ਨੂੰ ਲੈ ਕੇ ਚੰਡੀਗੜ੍ਹ ਪੁਲਿਸ ਦੀ ਕਾਰਵਾਈ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ। ਐਫਆਈਆਰ ਵਿੱਚ ਸਾਬਕਾ ਵਿਧਾਇਕ ਅਜੈਬ ਸਿੰਘ ਮੁਖਮੈਲਪੁਰ ਦਾ ਵੀ ਨਾਮ ਸ਼ਾਮਲ ਕੀਤਾ ਗਿਆ ਹੈ, ਜਦਕਿ ਉਨ੍ਹਾਂ ਦਾ ਕਰੀਬ ਦੋ ਸਾਲ ਪਹਿਲਾਂ 75 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਚੁੱਕਾ ਹੈ।
ਐਫਆਈਆਰ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਅਜੈਬ ਸਿੰਘ ਮੁਖਮੈਲਪੁਰ ਸਮਰਥਕਾਂ ਨਾਲ ਮਿਲ ਕੇ ਗੌਸ਼ਾਲਾ ਚੌਕ ਦਾ ਰਸਤਾ ਜਾਮ ਕਰਨ ਵਿੱਚ ਸ਼ਾਮਲ ਸਨ। ਉਹ 1997 ਵਿੱਚ ਘਨੌਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਵੀ ਰਹਿ ਚੁੱਕੇ ਸਨ।
ਇਸੇ ਤਰ੍ਹਾਂ ਐਫਆਈਆਰ ਵਿੱਚ ਕਰਨੈਲ ਸਿੰਘ ਪੰਜੌਲੀ ਦਾ ਨਾਮ ਵੀ ਸ਼ਾਮਲ ਹੈ, ਜਦਕਿ ਵਾਰਿਸ ਪੰਜਾਬ ਦੇ ਦੇ ਸਮਰਥਕਾਂ ਦਾ ਦਾਅਵਾ ਹੈ ਕਿ ਉਹ ਪ੍ਰਦਰਸ਼ਨ ਦੌਰਾਨ ਮੌਕੇ ‘ਤੇ ਮੌਜੂਦ ਹੀ ਨਹੀਂ ਸਨ। ਦੂਜੇ ਪਾਸੇ, ਪ੍ਰਦਰਸ਼ਨ ਦੀ ਅਗਵਾਈ ਕਰਨ ਵਾਲੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਦਾ ਨਾਮ ਐਫਆਈਆਰ ਵਿੱਚ ਦਰਜ ਨਾ ਹੋਣ ਨੂੰ ਲੈ ਕੇ ਵੀ ਸਵਾਲ ਖੜ੍ਹੇ ਹੋ ਰਹੇ ਹਨ।
ਜ਼ਿਕਰਯੋਗ ਹੈ ਕਿ ਚੰਡੀਗੜ੍ਹ ਪੁਲਿਸ ਨੇ ਇਸ ਪ੍ਰਦਰਸ਼ਨ ਦੇ ਸਬੰਧ ਵਿੱਚ ਕਰੀਬ 2,500 ਤੋਂ 3,000 ਸਮਰਥਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਐਫਆਈਆਰ ਵਿੱਚ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਅਯਾਲੀ, ਸਤਿੰਦਰਜੀਤ ਸਿੰਘ ਗਿੱਲ, ਕਾਬਲ ਸਿੰਘ ਭੁੱਲਰ, ਜਗਦੀਪ ਸਿੰਘ, ਇਕਬਾਲ ਸਿੰਘ ਸੰਧੂ, ਪਰਮਜੀਤ ਸਿੰਘ ਜੌਹਲ, ਚਮਕੌਰ ਸਿੰਘ ਧੂਨ, ਐਡਵੋਕੇਟ ਇਮਾਨ ਸਿੰਘ ਖਾਰਾ, ਜਸਵਿੰਦਰ ਸਿੰਘ ਡਰੋਲੀ, ਇਕਬਾਲ ਸਿੰਘ, ਲੱਖਾ ਸਿਧਾਣਾ, ਭਾਨਾ ਸਿੱਧੂ ਅਤੇ ਲਖਬੀਰ ਸਿੰਘ ਲੱਖਾ ਸਮੇਤ ਕਈ ਹੋਰਾਂ ਦੇ ਨਾਮ ਵੀ ਸ਼ਾਮਲ ਹਨ।

Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.