PunjabPunjabTop News

ਵਾਰ ਵਾਰ ਕੋਸ਼ਿਸ਼ ਕਰ ਚੁੱਕਿਆ ਸੀ ਜਾਨ ਦੇਣ ਦੀ ਆਖਰਕਾਰ ਮਾਰੀ ਸਕੱਤਰੇਤ ਤੋਂ ਛਾਲ

ਚੰਡੀਗੜ੍ਹ  ਜਿਥੇ ਇਕ ਵਿਅਕਤੀ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ IAS ਅਫ਼ਸਰ ਦਾ ਸੈਕਟਰੀ ਸੀ ਤੇ ਉਸ ਨੇ ਹਰਿਆਣਾ ਸਿਵਲ ਸਕੱਤਰੇਤ ਦੀ 6ਵੀਂ ਮੰਜ਼ਿਲ ਤੋਂ ਛਾਲ ਮਾਰ ਲਈ।

ਮ੍ਰਿਤਕ ਦੀ ਪਛਾਣ ਗਣੇਸ਼ ਦਾਸ ਅਰੋੜਾ ਵਜੋਂ ਹੋਈ ਹੈ। ਦਫਤਰਾਂ ਦੀ ਰੌਣਕ, ਫਾਈਲਾਂ ਦੀ ਭੀੜ ਤੇ ਰੋਜ਼ਾਨਾ ਦੀ ਜਿੰਦਗੀ ਵਿਚ ਲੁਕੀ ਹੋਈ ਪੀੜ ਅੱਜ ਇਕ ਭਿਆਨਕ ਅੰਤ ਬਣ ਕੇ ਸਾਹਮਣੇ ਆਈ ਹੈ। ਇਹ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੇ 15 ਦਿਨ ਪਹਿਲਾਂ ਵੀ ਜਾਨ ਦੇਣ ਦੀ ਕੋਸ਼ਿਸ਼ ਕੀਤੀ ਸੀ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੈਕਟਰ-16 ਸਥਿਤ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਲਾਸ਼ ਨੂੰ ਰਖਵਾ ਦਿੱਤਾ ਗਿਆ ਹੈ। ਸਕੱਤਰੇਤ ਦੇ ਕਰਮਚਾਰੀਆਂ ਵਿਚ ਗਹਿਰਾ ਸੋਗ ਹੈ ਤੇ ਹਰ ਇਕ ਦੇ ਮਨ ਵਿਚ ਸਵਾਲ ਹੈ ਕਿ ਆਖਿਰ ਉਸ ਨੇ ਅਜਿਹਾ ਕਿਉਂ ਕੀਤਾ। ਇਹ ਵੀ ਸਾਹਮਣੇ ਆਇਆ ਹੈ ਕਿ ਗਣੇਸ਼ ਦਾਸ ਅਰੋੜਾ ਦੀ ਪਤਨੀ ਗਵਰਨਰ ਹਾਊਸ ਵਿਚ ਤਾਇਨਾਤ ਹਨ। ਹੁਣ ਤੱਕ ਉਨ੍ਹਾਂ ਜਾਂ ਉਨ੍ਹਾਂ ਦੇ ਪਰਿਵਾਰ ਵੱਲੋਂ ਕੋਈ ਵੀ ਬਿਆਨ ਸਾਹਮਣੇ ਨਹੀਂ ਆਇਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button