ਕਾਂਗਰਸ ਦੇ ਤਿੰਨ ਸਾਬਕਾ ਆਗੂਆਂ, ਜਿਨ੍ਹਾਂ ’ਚੋਂ ਦੋ ਹੁਣੇ ਜਿਹੇ ਭਾਜਪਾ ’ਚ ਸ਼ਾਮਲ ਹੋਏ ਹਨ, ਨੂੰ ਕੇਂਦਰ ਸਰਕਾਰ ਵੱਲੋਂ ਹਥਿਆਰਬੰਦ ਨੀਮ ਫ਼ੌਜੀ ਕਮਾਂਡੋਜ਼ ਦਾ ਵੀਆਈਪੀ ਸੁਰੱਖਿਆ ਕਵਰ ਦਿੱਤਾ ਗਿਆ ਹੈ। ਸਰਕਾਰੀ ਸੂਤਰਾਂ ਮੁਤਾਬਕ ਵਿਕਰਮਜੀਤ ਸਿੰਘ ਚੌਧਰੀ, ਉਨ੍ਹਾਂ ਦੀ ਮਾਂ ਕਰਮਜੀਤ ਕੌਰ ਚੌਧਰੀ ਤੇ ਤਜਿੰਦਰ ਸਿੰਘ ਬਿੱਟੂ ਨੂੰ ਕੇਂਦਰੀ ਖ਼ੁਫ਼ੀਆ ਏਜੰਸੀਆਂ ਵੱਲੋਂ ਖ਼ਤਰੇ ਦਾ ਪਤਾ ਲੱਗਣ ਕਾਰਨ ਵਾਈ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਕਰਮਜੀਤ ਕੌਰ ਤੇ ਬਿੱਟੂ ਹੁਣੇ ਭਾਜਪਾ ’ਚ ਸ਼ਾਮਲ ਹੋਏ ਹਨ। ਸੂਤਰਾਂ ਨੇ ਕਿਹਾ ਕਿ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀਆਰਪੀਐੱਫ) ਨੂੰ ਗ੍ਰਹਿ ਮੰਤਰਾਲੇ ਵੱਲੋਂ ਸੁਰੱਖਿਆ ਮੁਹੱਈਆ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.