ਵਿਜੀਲੈਂਸ ਜਾਗਰੂਕਤਾ ਹਫਤਾ 27 ਅਕਤੂਬਰ ਤੋਂ 2 ਨਵੰਬਰ ਤੱਕ ਮਨਾਇਆ ਜਾਵੇਗਾ

ਚੰਡੀਗੜ੍ਹ : ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ, ਏਡੀਜੀਪੀ-ਕਮ-ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਵਿਜੀਲੈਂਸ ਜਾਗਰੂਕਤਾ ਹਫਤੇ ਦੇ ਪਹਿਲੇ ਦਿਨ ਪੰਜਾਬ ਵਿਜੀਲੈਂਸ ਭਵਨ, ਐਸ.ਏ.ਐਸ. ਨਗਰ ਵਿਖੇ ਬਿਊਰੋ ਦੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਹੁੰ ਚੁਕਾਈ ਗਈ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਬੀ.ਕੇ. ਉੱਪਲ ਨੇ ਕਿਹਾ ਕਿ ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਿਜੀਲੈਂਸ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਉਨਾਂ ਦੇ ਅਧਿਕਾਰਾਂ ਅਤੇ ਫਰਜਾਂ ਪ੍ਰਤੀ ਜਾਗਰੂਕ ਕਰਨਾ ਸਾਡਾ ਨੈਤਿਕ ਫਰਜ਼ ਹੈ ਤਾਂ ਜੋ ਉਹ ਇਸ ਬੁਰਾਈ ਨੂੰ ਜੜੋਂ ਖਤਮ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਬਿਊਰੋ ਨੂੰ ਸਹਾਇਤਾ ਦੇ ਸਕਣ।
ਉਨਾਂ ਸਮੂਹ ਅਧਿਕਾਰੀਆਂ/ਕਰਮਚਾਰੀਆਂਨੂੰ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਤਾਂ ਜੋ ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦੀ ਬਿਮਾਰੀ ਨੂੰ ਖਤਮ ਕੀਤਾ ਜਾ ਸਕੇ। ਇਸ ਤੋਂ ਇਲਾਵਾ, ਉਹਨਾਂ ਕਿਹਾ ਕਿ ਸਾਰੇ ਮਾਮਲਿਆਂ ਦੀ ਜਾਂਚ ਸਹੀ ਅਤੇ ਸਮੇਂ ਸਿਰ ਮੁਕੰਮਲ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਭ੍ਰਿਸ਼ਟਾਚਾਰੀਆਂ ਵਿਰੁੱਧ ਜਲਦ ਤੋਂ ਜਲਦ ਸਜ਼ਾ ਯੋਗ ਕਾਰਵਾਈ ਆਰੰਭੀ ਜਾ ਸਕੇ। ਵਿਜੀਲੈਂਸ ਮੁਖੀ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸਾਰੇ ਦਰਜ ਕੇਸਾਂ ਦੀ ਮੁਕੰਮਲ ਪੜਤਾਲ ਉਪਰੰਤ ਨਿਰਧਾਰਤ ਸਮੇਂ ਅੰਦਰ ਅਦਾਲਤਾਂ ‘ਚ ਚਲਾਣ ਪੇਸ਼ ਕੀਤੇ ਜਾਣ।
ਯੂ.ਪੀ ਦੀ ਰਾਹ ‘ਤੇ ਤੁਰਿਆ ਪੰਜਾਬ? ਸਿਮਰਜੀਤ ਬੈਂਸ ਦੇ ਵੱਡੇ ਖੁਲਾਸੇ,ਕੈਪਟਨ ਤੋਂ ਮੰਗਿਆ ਜਵਾਬ | D5 Channel Punjabi
ਉਨਾਂ ਰਿਸ਼ਵਤਖੋਰਾਂ ਨੂੰ ਵਿਜੀਲੈਂਸ ਹਵਾਲੇ ਕਰਨ ਵਾਲਿਆਂ ਨੂੰ ਸਮੇਂ ਸਿਰ ਸਹੀ ਜਾਣਕਾਰੀ ਦੇਣ ਤੋਂ ਇਲਾਵਾ ਜਨਤਕ ਸੇਵਾ ਪਦਾਨ ਕਰਨ ਦੀ ਵਿਧੀ ਤੇ ਗੁਣਵੱਤਾ ਵਿੱਚ ਸੁਧਾਰ ਕਰਨ ਲਈ ਸਵੈਚਾਲਨ, ਆਈਟੀ ਤਕਨੀਕਾਂ ਅਤੇ ਕੁਸ਼ਲ ਜਾਂਚ ਵਿਧੀ ਦੀ ਵਰਤੋਂ ਕਰਨ ‘ਤੇ ਜ਼ੋਰ ਦਿੱਤਾ।ਇਸ ਤੋਂ ਇਲਾਵਾ, ਉਹਨਾਂ ਰਿਸ਼ਵਤਖੋਰਾਂ ਨੂੰ ਵਿਜੀਲੈਂਸ ਹਵਾਲੇ ਕਰਨ ਵਾਲਿਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਸਾਰੇ ਐਸਐਸਪੀਜ ਨੂੰ ਹਦਾਇਤ ਕੀਤੀ ਕਿ ਉਹ ਅਜਿਹੇ ਵਿਅਕਤੀਆਂ ਨੂੰ ਪ੍ਰਸੰਸਾ ਪੱਤਰਾਂ ਦਿਵਾਉਣ ਲਈ ਨਾਮ ਪ੍ਰਸਤਾਵਿਤ ਕਰਨ।
ਪੰਜਾਬ ‘ਚ ਆਇਆ ਖਤਰਨਾਕ ਸਮਾਨ! ਪੁਲਿਸ ਨੂੰ ਮਿਲੀ ਗੁਪਤ ਸੂਚਨਾ ਮੌਕੇ ਤੋਂ ਕਰ ਲਿਆ ਕਾਬੂ
ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਬੀ.ਕੇ. ਉੱਪਲ ਨੇ ਕਿਹਾ ਇਸ ਹਫ਼ਤੇ ਦੌਰਾਨ ਵਿਜੀਲੈਂਸ ਵੱਲੋਂ ਸੂਬੇ ਭਰ ਵਿੱਚ ਖਾਸਕਰ ਵਿੱਦਿਅਕ ਅਦਾਰਿਆਂ ਵਿੱਚ ਬੈਨਰਾਂ ਅਤੇ ਪੋਸਟਰਾਂ ਰਾਹੀਂ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ ਅਤੇ ਬਿਊਰੋ ਵੱਲੋਂ ਸਰਕਾਰੀ ਦਫਤਰਾਂ ਵਿਚ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਗਰੂਕ ਕੀਤਾ ਜਾ ਸਕੇ।
ਕੈਪਟਨ ਦੇ ਮੁੰਡੇ ‘ਤੇ ਲੱਗੇ ਵੱਡੇ ਇਲਜ਼ਾਮ, ਹੁਣ ਮਗਰ ਪਏ ਕੇਜਰੀਵਾਲ ਦੇ ਬੰਦੇ? D5 channel Punjabi
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ-ਕਮ-ਆਈਜੀ ਐਲ.ਕੇ. ਯਾਦਵ, ਆਈਜੀ ਈ.ਓ.ਡਬਲਯੂ ਵਿਭੂ ਰਾਜ, ਡੀਆਈਜੀ ਸੁਰਜੀਤ ਸਿੰਘ ਗਰੇਵਾਲ, ਜੁਆਇੰਟ ਡਾਇਰੈਕਟਰ ਕ੍ਰਾਈਮ ਪਰਮਜੀਤ ਸਿੰਘ ਵਿਰਕ, ਜੁਆਇੰਟ ਡਾਇਰੈਕਟਰ ਪ੍ਰਸ਼ਾਸ਼ਨ ਐਚਐਸ ਭੁੱਲਰ, ਏਆਈਜੀ ਫਲਾਇੰਗ ਸਕੁਐਡ ਅਸ਼ੀਸ਼ ਕਪੂਰ ਅਤੇ ਏਆਈਜੀ ਈ.ਓ.ਡਬਲਯੂ ਗੁਰਸ਼ਰਨਦੀਪ ਸਿੰਘ ਗਰੇਵਾਲ ਅਤੇ ਸੰਯੁਕਤ ਡਾਇਰੈਕਟਰ ਵਰਿੰਦਰ ਸਿੰਘ ਬਰਾੜ ਵੀ ਹਾਜਰ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.