PunjabTop News

ਵਿਜੀਲੈਂਸ ਦੀ ਇੱਕ ਹੋਰ ਵੱਡੀ ਕਾਰਵਾਈ, ਮਾਲ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਮਾਲ ਹਲਕਾ ਹਠੂਰ, ਤਹਿਸੀਲ ਜਗਰਾਉਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਇੱਕ ਪਟਵਾਰੀ ਜਸਪ੍ਰੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਜਸਪ੍ਰੀਤ ਸਿੰਘ ਨੂੰ ਰੇਸ਼ਮ ਸਿੰਘ ਵਾਸੀ ਪਿੰਡ ਹਠੂਰ, ਤਹਿਸੀਲ ਜਗਰਾਉਂ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਇਤਲਾਹ ਦਿੱਤੀ ਸੀ ਕਿ ਉਕਤ ਪਟਵਾਰੀ ਉਨਾਂ ਦੀ ਜੱਦੀ ਜ਼ਮੀਨ ਦੀ ਤਕਸੀਮ(ਬਟਵਾਰਾ) ਕਰਨ ਲਈ 3,000 ਰੁਪਏ ਪ੍ਰਤੀ ਏਕੜ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

Punjab ਦਾ ਹੋਵੇਗਾ ਵੱਡਾ ਨੁਕਸਾਨ? ਖ਼ਤਰੇ ਦੀ ਘੰਟੀ! ਗੱਲਾਂ-ਗੱਲਾਂ ‘ਚ ਭੇਤ ਖੋਲ੍ਹ ਗਿਆ ਲੀਡਰ | D5 Channel Punjabi

ਇਸ ਤਰ੍ਹਾਂ ਕੁੱਲ 25 ਏਕੜ ਪੁਸ਼ਤੈਨੀ ਜਮੀਨ ਦੀ ਤਕਸੀਮ ਬਦਲੇ ਉਸ ਵੱਲੋਂ ਰਿਸ਼ਵਤ ਦੀ ਕੁੱਲ ਰਕਮ 75,000 ਰੁਪਏ ਮੰਗ ਕੀਤੀ ਗਈ ਹੈ। ਸ਼ਿਕਾਇਤਕਰਤਾ ਵਲੋਂ ਦਿੱਤੀ ਸੂਚਨਾ ਦੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ, ਆਰਥਿਕ ਅਪਰਾਧ ਸ਼ਾਖਾ ਦੇ ਥਾਣਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button