PunjabTop News

ਵਿਜੀਲੈਂਸ ਦੇ ਨਹੀਂ ਹੱਥ ਲੱਗੇ ਸਕਿਆ ਮਨਪ੍ਰੀਤ ਬਾਦਲ, ਜ਼ਮਾਨਤ ਤੇ ਸੁਣਵਾਈ ਚਾਰ ਅਕਤੂਬਰ ਨੂੰ

ਪਲਾਂਟ ਖ਼ਰੀਦ ਮਾਮਲੇ ਵਿਚ ਭਗੌੜੇ ਚੱਲ ਰਹੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਦੀ ਭਾਲ ਲਈ ਵਿਜੀਲੈਂਸ ਟੀਮਾਂ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ ਪਰ ਅਜੇ ਤਕ ਮਨਪ੍ਰੀਤ ਵਿਜੀਲੈਂਸ ਦੇ ਹੱਥ ਨਹੀਂ ਲੱਗੇ। ਦੂਜੇ ਪਾਸੇ ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ ਸਬੰਧੀ ਅਦਾਲਤ ’ਚ ਦਾਇਰ ਪਟੀਸ਼ਨ ’ਤੇ 4 ਅਕਤੂਬਰ ਨੂੰ ਸੁਣਵਾਈ ਹੋਣੀ ਹੈ। ਵਿਜੀਲੈਂਸ ਵੱਲੋਂ ਮਨਪ੍ਰੀਤ ਬਾਦਲ ਨੂੰ ਪੇਸ਼ੀ ਤੋਂ ਪਹਿਲਾਂ ਗ੍ਰਿਫ਼ਤਾਰ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜ਼ਮਾਨਤ ਦੇ ਮਾਮਲੇ ਵਿਚ ਅਦਾਲਤ ਨੇ ਵਿਜੀਲੈਂਸ ਵਿਭਾਗ ਨੂੰ ਵੀ ਨੋਟਿਸ ਕੀਤਾ ਹੋਇਆ ਹੈ ਜਿਸ ਦਾ ਜੁਆਬ ਦੇਣ ਲਈ ਵਿਜੀਲੈਂਸ ਨੇ ਪੂਰੀ ਤਿਆਰੀ ਕਰ ਰੱਖੀ ਹੈ। ਇਸ ਕੇਸ ਵਿਚ ਹੋਰ ਤੰਦਾਂ ਜੋੜਨ ਲਈ ਵਿਜੀਲੈਂਸ ਸ਼ਹਿਰ ਦੇ ਕੁਝ ਪ੍ਰਾਪਰਟੀ ਡੀਲਰਾਂ ’ਤੇ ਵੀ ਸ਼ਿਕੰਜਾ ਕੱਸਣ ਜਾ ਰਹੀ ਹੈ। ਵਿਜੀਲੈਂਸ ਨੂੰ ਸ਼ੱਕ ਹੈ ਕਿ ਸਾਬਕਾ ਵਿੱਤ ਮੰਤਰੀ ਦਾ ਅਜਿਹੀਆਂ ਕਾਲੋਨੀਆਂ ਵਿਚ ਬੇਨਾਮੀ ਹਿੱਸਾ ਹੈ। ਅਗਲੇ ਦਿਨਾਂ ਵਿਚ ਵਿਜੀਲੈਂਸ ਅਜਿਹੇ ਕਾਲੋਨਾਈਜ਼ਰਾਂ ਤੋਂ ਪੁੱਛਗਿੱਛ ਕਰਨ ਦੀ ਤਿਆਰੀ ਕਰ ਰਹੀ ਹੈ ਜਿਨ੍ਹਾਂ ਨੇ ਕਾਂਗਰਸ ਸਰਕਾਰ ਦੇ ਸਮੇਂ ਕਾਲੋਨੀਆਂ ਕੱਟਣ ਦੀ ਮਨਜ਼ੂਰੀ ਲਈ ਸੀ ਅਤੇ ਉਹ ਕਾਂਗਰਸ ਨਾਲ ਜੁੜੇ ਹੋਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button