PunjabTop News

ਵਿਜੀਲੈਂਸ ਨੂੰ ਦਿੱਲੀ ਚ ਮਿਲੀ ਮਨਪ੍ਰੀਤ ਬਾਦਲ ਦੀ ਲੁਕੇਸ਼ਨ!

ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਗ੍ਰਿਫਤਾਰ ਕਰਨ ਲਈ ਵਿਜੀਲੈਂਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਵਿਜੀਲੈਂਸ ਮਨਪ੍ਰੀਤ ਸਿੰਘ ਬਾਦਲ ਨੂੰ ਗ੍ਰਿਫਤਾਰ ਨਹੀਂ ਕਰ ਸਕੀ। ਉਧਰ ਫਗਵਾੜਾ ‘ਚ ਅਕਾਲੀ ਦਲ ਦੇ ਸੀਨੀਅਰ ਆਗੂ ਜਰਨੈਲ ਸਿੰਘ ਵਾਹਿਦ ਦੇ ਘਰ ਅੱਜ ਸਵੇਰੇ ਵਿਜੀਲੈਂਸ ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ।ਸੂਤਰਾਂ ਅਨੁਸਾਰ ਮਨਪ੍ਰੀਤ ਬਾਦਲ ਦਿੱਲੀ ‘ਚ ਲੁਕਿਆ ਹੋ ਸਕਦਾ ਹੈ, ਜਿਸ ਤਹਿਤ ਹੁਣ ਵਿਜੀਲੈਂਸ ਵੱਲੋਂ ਛਾਪੇਮਾਰੀ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਛਾਪਾ ਪਤਾ ਲੱਗਾ ਹੈ ਕਿ ਮਨਪ੍ਰੀਤ ਦਿੱਲੀ ਵਿੱਚ ਕਿਸੇ ਸਿਆਸੀ ਆਗੂ ਦੇ ਘਰ ਹੋ ਸਕਦਾ ਹੈ।

ਬੀਤੇ ਦਿਨ ਵਿਜੀਲੈਂਸ ਨੇ ਮਨਪ੍ਰੀਤ ਬਾਦਲ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਛਾਪੇਮਾਰੀ ਕੀਤੀ ਸੀ।ਫਗਵਾੜਾ ‘ਚ ਅੱਜ ਤੜਕੇ ਅਕਾਲੀ ਦਲ ਦੇ ਸੀਨੀਅਰ ਆਗੂ ਜਰਨੈਲ ਸਿੰਘ ਵਾਹਿਦ ਦੇ ਘਰ ਵਿਜੀਲੈਂਸ ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ ਸੀ। ਇਸ ਦੌਰਾਨ ਅਕਾਲੀ ਆਗੂ, ਉਸ ਦੀ ਪਤਨੀ ਅਤੇ ਪੁੱਤਰ ਨੂੰ ਟੀਮ ਨੇ ਹਿਰਾਸਤ ਵਿੱਚ ਲੈ ਲਿਆ। ਜਾਣਕਾਰੀ ਅਨੁਸਾਰ ਵਿਜੀਲੈਂਸ ਦੀ ਟੀਮ ਨੇ ਵੱਡੀ ਗਿਣਤੀ ‘ਚ ਪੁਲਿਸ ਬਲਾਂ ਨਾਲ ਸਵੇਰੇ ਹੁਸ਼ਿਆਰਪੁਰ ਰੋਡ ‘ਤੇ ਸਥਿਤ ਉਸ ਦੀ ਕੋਠੀ ਵਾਹਿਦ ਵਿਲਾ ‘ਚ ਛਾਪਾ ਮਾਰਿਆ। ਫਿਲਹਾਲ ਇਨ੍ਹਾਂ ਤਿੰਨਾਂ ਨੂੰ ਕਿੱਥੇ ਲਿਜਾਇਆ ਗਿਆ, ਇਸ ਬਾਰੇ ਨਾ ਤਾਂ ਕੋਈ ਅਧਿਕਾਰੀ ਬੋਲਣ ਨੂੰ ਤਿਆਰ ਹੈ ਅਤੇ ਨਾ ਹੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਇਸ ਬਾਰੇ ਪਤਾ ਹੈ। ਫਿਲਹਾਲ ਜਾਂਚ ਚੱਲ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button