ਵਿਜੀਲੈਂਸ ਨੇ ਅਨਾਜ ਦੀ ਢੋਆ-ਢੁਆਈ ਸਬੰਧੀ ਟੈਂਡਰ ਘੁਟਾਲੇ ‘ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਸੋਮਵਾਰ ਨੂੰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਨਾਜ ਦੀ ਢੋਆ-ਢੁਆਈ ਨਾਲ ਸਬੰਧਤ ਟੈਂਡਰ ਦੇ ਘੁਟਾਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਉਨਾਂ ਨੂੰ ਕੱਲ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਪ੍ਰੀਤ ਸਿੰਘ ਵੱਲੋਂ ਕੀਤੀ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਬਿਓਰੋ ਨੇ ਪਹਿਲਾਂ ਹੀ ਆਈਪੀਸੀ ਦੀ ਧਾਰਾ 420, 409, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 8, 12, 13 (2) ਮਿਤੀ 16 .8.2022 ਨੂੰ ਐਫਆਈਆਰ ਨੰਬਰ 11 ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਕੀਤਾ ਹੋਇਆ ਹੈ, ਜਿਸ ਵਿੱਚ ਠੇਕੇਦਾਰ ਤੇਲੂ ਰਾਮ, ਜਗਰੂਪ ਸਿੰਘ ਅਤੇ ਸੰਦੀਪ ਭਾਟੀਆ ਤੋਂ ਇਲਾਵਾ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕ/ਭਾਗੀਦਾਰਾਂ ‘ਦੇ ਨਾਮ ਸ਼ਾਮਲ ਹਨ।
Ex minister Bharat Bhushan Ashu ਗ੍ਰਿਫ਼ਤਾਰ, ਕਾਂਗਰਸੀਆਂ ਨੇ ਕਰਤਾ ਐਕਸ਼ਨ, ਪੈ ਗਿਆ ਗਾਹ | D5 Channel Punjabi
ਇਸ ਬਾਬਤ ਹੋਰ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਮੁਲਜ਼ਮ ਤੇਲੂ ਰਾਮ ਨੂੰ ਵਿਜੀਲੈਂਸ ਵੱਲੋਂ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਉਹ ਇਸ ਵੇਲੇ ਪੁਲੀਸ ਰਿਮਾਂਡ ’ਤੇ ਹੈ। ਵਿਜੀਲੈਂਸ ਦੀ ਜਾਂਚ ਦੌਰਾਨ, ਮੁਲਜ਼ਮ ਤੇਲੂ ਰਾਮ ਨੇ ਦੱਸਿਆ ਹੈ ਕਿ ਉਹ ਸੀਜ਼ਨ 2020-21 ਲਈ ਟੈਂਡਰ ਪ੍ਰਾਪਤ ਕਰਨ ਲਈ ਭਾਰਤ ਭੂਸ਼ਣ ਆਸ਼ੂ ਨੂੰ ਉਨ੍ਹਾਂ ਦੇ ਪੀ.ਏ ਮੀਨੂੰ ਮਲਹੋਤਰਾ ਰਾਹੀਂ ਮਿਲਿਆ ਸੀ, ਜਿਸ ਨੇ ਉਸਨੂੰ ਰਾਕੇਸ਼ ਕੁਮਾਰ ਸਿੰਗਲਾ, ਡਿਪਟੀ ਡਾਇਰੈਕਟਰ ਖੁਰਾਕ ਅਤੇ ਸਿਵਲ ਸਪਲਾਈਜ ਨੂੰ ਮਿਲਣ ਲਈ ਕਿਹਾ ਸੀ। ਸਿੰਗਲਾ ਟੈਂਡਰਾਂ ਲਈ ਵਿਭਾਗੀ ਮੁੱਖ ਵਿਜੀਲੈਂਸ ਕਮੇਟੀ ਦੇ ਚੇਅਰਮੈਨ ਹੋਣ ਦੇ ਨਾਤੇ ਸਾਰੇ ਪੰਜਾਬ ਦੇ ਇੰਚਾਰਜ ਸਨ ਅਤੇ ਸਾਬਕਾ ਮੰਤਰੀ ਦੇ ਨਿਰਦੇਸ਼ਾਂ ‘ਤੇ ਕਾਰਵਾਈ ਕਰ ਰਹੇ ਸਨ।
ਸਿਸੋਧੀਆ ਨੂੰ BJP ਤੋਂ ਆਇਆ ਆਫ਼ਰ!, ਦਿੱਲੀ ’ਚ ਕਿਸਾਨਾਂ ਨੇ ਪਾਇਆ ਖੌਰੂ | D5 Channel Punjabi
ਮੁਲਜ਼ਮ ਤੇਲੂ ਰਾਮ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਜਦੋਂ ਉਹ ਆਰ .ਕੇ. ਸਿੰਗਲਾ ਨੂੰ ਮਿਲਿਆ ਤਾਂ ਉਸ ਨੇ ਸਾਬਕਾ ਮੰਤਰੀ ਦੀ ਤਰਫੋਂ 30 ਲੱਖ ਰੁਪਏ ਦੀ ਮੰਗ ਕੀਤੀ ਅਤੇ ਵੱਖ-ਵੱਖ ਦਿਨਾਂ ਵਿੱਚ ਉਸ ਨੇ ਆਰ.ਕੇ. ਸਿੰਗਲਾ ਨੂੰ 20 ਲੱਖ ਰੁਪਏ, ਪੀ.ਏ. ਮੀਨੂ ਮਲਹੋਤਰਾ ਨੂੰ 6 ਲੱਖ ਰੁਪਏ ਅਤੇ ਹੋਰ ਅਧਿਕਾਰੀਆਂ ਨੂੰ ਵੀ ਪੈਸੇ ਦਿੱਤੇ। ਬੁਲਾਰੇ ਨੇ ਅੱਗੇ ਦੱਸਿਆ ਕਿ ਉਪਰੋਕਤ ਖੁਲਾਸਿਆਂ ਦੇ ਨਾਲ-ਨਾਲ ਸਬੂਤਾਂ ਦੇ ਆਧਾਰ ‘ਤੇ ਉਕਤ ਵਿਅਕਤੀਆਂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਇਸ ਮਾਮਲੇ ‘ਚ ਮੁਲਜ਼ਮ ਵਜੋਂ ਨਾਮਜਦ ਕੀਤਾ ਗਿਆ ਹੈ। ਜਾਂਚ ਦੌਰਾਨ ਇਹ ਤੱਥ ਸਾਹਮਣੇ ਆਇਆ ਹੈ ਕਿ ਤੇਲੂ ਰਾਮ ਨੇ ਪਿਛਲੇ ਸਮੇਂ ਦੌਰਾਨ ਕਰੀਬ 20 ਏਕੜ ਜਮੀਨ ਖਰੀਦੀ ਹੈ ਅਤੇ ਦੋਸ਼ੀ ਮੀਨੂੰ ਮਲਹੋਤਰਾ, ਜੋ ਕਿ ਫਰਾਰ ਹੈ, ਨੇ ਵੀ ਕਈ ਜਾਇਦਾਦਾਂ ਬਣਾਈਆਂ ਹਨ ਅਤੇ ਇਸ ਸਬੰਧੀ ਰਿਕਾਰਡ ਵੀ ਇਕੱਠਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਰਾਕੇਸ਼ ਕੁਮਾਰ ਸਿੰਗਲਾ ਦੀ ਤਾਇਨਾਤੀ ਸਬੰਧੀ ਰਿਕਾਰਡ ਵੀ ਇਕੱਠਾ ਕੀਤਾ ਜਾ ਰਿਹਾ ਹੈ ਅਤੇ ਉਸ ਵੱਲੋਂ ਬਣਾਈਆਂ ਜਾਇਦਾਦਾਂ ਦੀ ਵੀ ਜਾਂਚ ਕੀਤੀ ਜਾਵੇਗੀ।
ਪ੍ਰਧਾਨ ਛੱਡੋ ਹੁਣ ਤਾਂ ਅਕਾਲੀ ਦਲ ਹੀ ਬਦਲ ਗਿਆ, ਬਾਦਲ ਰਹਿ ਗਏ ਹੱਕੇ-ਬੱਕੇD5 Channel Punjabi
ਇਸ ਘੁਟਾਲੇ ਨੂੰ ਅੰਜਾਮ ਦੇਣ ਦੇ ਤਰੀਕੇ ਸਬੰਧੀ ਖੁਲਾਸਾ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਟੈਂਡਰ ਕਲੱਸਟਰ ਅਨੁਸਾਰ ਮੰਗੇ ਗਏ ਸਨ ਜਿਸ ਵਿੱਚ ਮੰਡੀਆਂ ਦੇ ‘ਏ’ ਗਰੁੱਪ ਅਤੇ ਸਾਰੀਆਂ ਖਰੀਦ ਏਜੰਸੀਆਂ ਦਾ ਕੰਮ ਕਲੱਸਟਰ ਅਨੁਸਾਰ ਅਲਾਟ ਕੀਤਾ ਗਿਆ ਸੀ ਅਤੇ ਖਾਸ ਖੇਤਰ ਵਿੱਚ ਮੋਹਰੀ ਮੰਡੀਆਂ ਦਾ ਨਾਮ ਕਲੱਸਟਰ ਦੇ ਨਾਮ ਵਜੋਂ ਵਰਤਿਆ ਗਿਆ ਸੀ। ਲੁਧਿਆਣਾ ਜ਼ਿਲੇ ਵਿੱਚ, ਤੇਲੂ ਰਾਮ ਦੇ 4 ਕਲੱਸਟਰ ਸਨ ਜਿਸ ਵਿੱਚ ਜੋਧਾਂ, ਮੁੱਲਾਂਪੁਰ, ਰਾਏਕੋਟ ਅਤੇ ਪਾਇਲ ਜਿਸ ਵਿੱਚ 34 ਅਨਾਜ ਮੰਡੀਆਂ ਸ਼ਾਮਲ ਹਨ। ਇਸ ਤੋਂ ਇਲਾਵਾ ਤੇਲੂ ਰਾਮ ਕੋਲ ਜਿਲਾ ਫਿਰੋਜਪੁਰ ਵਿੱਚ ਤਲਵੰਡੀ ਭਾਈ ਅਤੇ ਜਿਲਾ ਰੋਪੜ ਵਿੱਚ ਵੀ ਇੱਕ ਕਲੱਸਟਰ ਸੀ।
ਜੇਲ੍ਹ ’ਚ ਬੈਠਾ Bains ਬਣਾਈ ਫਿਰਦਾ ਵੀਡੀਓ! ਸਾਬਕਾ ਕਾਂਗਰਸੀ ਮੰਤਰੀ ਲਈ ਵੱਡੀ ਮੁਸੀਬਤ, | D5 Channel Punjabi
ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁੱਖ ਮੁਲਜਮ ਤੇਲੂ ਰਾਮ ਨੇ ਉਕਤ ਕੰਮ ਲਈ ਕਰੀਬ 25 ਕਰੋੜ ਰੁਪਏ ਦੀ ਰਕਮ ਹਾਸਲ ਕੀਤੀ ਸੀ। ਟੈਂਡਰ ਪ੍ਰਾਪਤ ਕਰਨ ਲਈ ਮੁਲਜ਼ਮਾਂ ਵੱਲੋਂ ਜਮਾਂ ਕਰਵਾਈਆਂ ਗਈਆਂ ਗੱਡੀਆਂ ਦੀਆਂ ਸੂਚੀਆਂ ਵਿੱਚ ਕਾਰਾਂ, ਸਕੂਟਰਾਂ, ਮੋਟਰ ਸਾਈਕਲਾਂ ਆਦਿ ਦੇ ਰਜਿਸਟ੍ਰੇਸ਼ਨ ਨੰਬਰ ਸਨ ਜਦਕਿ ਉਨਾਂ ਢੋਆ-ਢੁਆਈ ਵਾਲੇ ਵਾਹਨਾਂ ਦੀਆਂ ਸੂਚੀਆਂ ਦੀ ਪੜਤਾਲ ਕਰਨੀ ਬਣਦੀ ਸੀ। ਤਸਦੀਕ ਤੋਂ ਬਾਅਦ ਜ਼ਿਲਾ ਟੈਂਡਰ ਕਮੇਟੀ ਦੁਆਰਾ ਤਕਨੀਕੀ ਬੋਲੀ ਨੂੰ ਰੱਦ ਕਰਨਾ ਜਰੂਰੀ ਸੀ ਪਰ ਉਨਾਂ ਨੇ ਮਿਲੀਭੁਗਤ ਨਾਲ ਟੈਂਡਰ ਅਲਾਟ ਕਰ ਦਿੱਤੇ।
Punjab Politics : Grewal ਨੇ Captain ਨੂੰ ਦੱਸਿਆ ਗੰਦ, ਪੈ ਗਿਆ BJP ’ਚ ਕਲੇਸ਼, Simranjit Mann ਦਾ ਲਾਤਾ ਨੰਬਰ
ਉਨਾਂ ਕਿਹਾ ਕਿ ਗੇਟ ਪਾਸਾਂ ਵਿੱਚ ਵੀ ਸਕੂਟਰਾਂ, ਕਾਰਾਂ ਆਦਿ ਦੇ ਨੰਬਰ ਲਿਖੇ ਹੋਏ ਸਨ ਪਰ ਉਕਤ ਅਧਿਕਾਰੀਆਂ ਨੇ ਇਨਾਂ ਗੇਟ ਪਾਸਾਂ ਵਿੱਚ ਦਰਜ ਸਮੱਗਰੀ ਦੇ ਸਬੰਧ ਵਿੱਚ ਮੁਲਜ਼ਮ ਠੇਕੇਦਾਰਾਂ ਨੂੰ ਅਦਾਇਗੀਆਂ ਕਰ ਦਿੱਤੀਆਂ, ਜਿਸ ਨਾਲ ਅਨਾਜ ਦੇ ਗਬਨ ਦਾ ਮਾਮਲਾ ਵੀ ਸਾਹਮਣੇ ਆਇਆ ਹੈ। ਉਨਾਂ ਦੱਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਇਸ ਘੁਟਾਲੇ ਵਿੱਚ ਹੋਰਨਾਂ ਦੀ ਸ਼ਮੂਲੀਅਤ ਬਾਰੇ ਵੀ ਜਾਂਚ ਕੀਤੀ ਜਾਵੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.