Breaking NewsD5 specialNewsPress ReleasePunjabTop News

ਵਿਜੀਲੈਂਸ ਨੇ ਜੇ.ਈ. ਤੇ ਪ੍ਰਾਈਵੇਟ ਵਿਅਕਤੀ ਨੂੰ 90,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਐਸ.ਪੀ.ਸੀ.ਐਲ. ਦੇ ਇੱਕ ਜੂਨੀਅਰ ਇੰਜੀਨੀਅਰ (ਜੇ.ਈ.) ਅਤੇ ਪ੍ਰਾਈਵੇਟ ਵਿਅਕਤੀ ਨੂੰ 90,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਐਸ.ਏ.ਐਸ.ਨਗਰ ਜਿਲ੍ਹੇ ਦੇ ਪਿੰਡ ਹੰਡੇਸਰਾ ਵਿਖੇ ਪੀ.ਐਸ.ਪੀ.ਸੀ.ਐਲ. ਦੇ ਦਫਤਰ ਵਿੱਚ ਤਾਇਨਾਤ ਜੇ.ਈ ਮਲਕੀਤ ਸਿੰਘ ਅਤੇ ਪਿੰਡ ਖੇਲਣ ਵਿਖੇ ਬਿਜਲੀ ਦੀ ਦੁਕਾਨ ਦੇ ਮਾਲਕ ਪ੍ਰਦੀਪ ਕੁਮਾਰ ਉਰਫ਼ ਮਿੰਟੂ ਨੂੰ ਵਿਜੀਲੈਂਸ ਟੀਮ ਨੇ ਸ਼ਿਕਾਇਤਕਰਤਾ ਕੁਸ਼ਲ ਪਾਲ ਵਾਸੀ ਪਿੰਡ ਖੇਲਣ, ਤਹਿਸੀਲ ਡੇਰਾਬੱਸੀ, ਐਸ.ਏ.ਐਸ.ਨਗਰ ਤੋਂ 90,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

FIR Against Bikram Majithia : ਪਰਚੇ ਤੋਂ ਬਾਅਦ Majithia ਦਾ ਵੱਡਾ ਧਮਾਕਾ, Sidhu ਸਣੇ Channi ਨੂੰ ਛੇੜਤੀ ਕੰਬਣੀ

ਆਪਣੇ ਪਿੰਡ ਖੇਲਣ ਵਿੱਚ ਆਟਾ ਚੱਕੀ ਚਲਾ ਰਹੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਪਿਛਲੇ ਦਿਨੀ ਸਵੇਰ ਵੇਲੇ ਜੇ.ਈ. ਉਸ ਦੀ ਆਟਾ ਚੱਕੀ ‘ਤੇ ਆਇਆ ਅਤੇ ਉਸ ਨੇ ਬਿਜਲੀ ਚੋਰੀ ਦਾ ਝੂਠਾ ਕੇਸ ਦਰਜ ਨਾ ਕਰਨ ਬਦਲੇ ਤਿੰਨ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਇਸ ਸਬੰਧ ਵਿੱਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਪਹਿਲਾਂ ਹੀ ਸਹਿ-ਦੋਸ਼ੀ ਦੁਕਾਨ ਮਾਲਕ ਮਿੰਟੂ ਰਾਹੀਂ ਮੁਲਜ਼ਮ ਨੂੰ ਦੋ ਲੱਖ ਰੁਪਏ (ਇੱਕ-ਇੱਕ ਲੱਖ ਰੁਪਏ ਦੋ ਕਿਸ਼ਤਾਂ ਵਿੱਚ) ਬਤੌਰ ਰਿਸ਼ਵਤ ਦੇ ਚੁੱਕਾ ਹੈ। ਉਸ ਦੀ ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ ਏਆਈਜੀ ਅਸ਼ੀਸ਼ ਕਪੂਰ ਦੀ ਨਿਗਰਾਨੀ ਹੇਠ ਡੀਐਸਪੀ ਅਜੇ ਕੁਮਾਰ ਦੀ ਅਗਵਾਈ ਵਿੱਚ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ।

http://Golden Temple Beadbi : ਬੇਅਦਬੀ ਮਾਮਲੇ ਨਾਲ ਜੁੜੀ ਵੱਡੀ ਅਪਡੇਟ, ਮਿਲੇ ਅਹਿਮ ਸੁਰਾਗ, ਨਵੀਂ ਵੀਡੀਓ ਆਈ ਸਾਹਮਣੇ

ਮੁਲਜ਼ਮ ਜੇਈ ਨੂੰ ਪ੍ਰਾਈਵੇਟ ਵਿਅਕਤੀ ਸਮੇਤ ਮੌਕੇ ’ਤੇ ਹੀ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 90,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਦੀਆਂ ਵੱਖ ਵੱਖ ਧਾਰਾਵਾਂ ਹੇਠ ਵਿਜੀਲੈਂਸ ਬਿਓਰੋ ਦੇ ਥਾਣਾ ਐਸ.ਏ.ਐਸ.ਨਗਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button