PunjabTop News

ਵਿਜੀਲੈਂਸ ਨੇ ਬਠਿੰਡਾ ਨਗਰ ਨਿਗਮ ‘ਚ ਛਾਪਾ ਮਾਰ ਜ਼ਿਲ੍ਹਾ ਮੈਨੇਜਰ ਨੂੰ 7 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਨੇ ਬਠਿੰਡਾ ਨਗਰ ਨਿਗਮ ਵਿੱਚ ਛਾਪਾ ਮਾਰ ਕੇ ਜ਼ਿਲ੍ਹਾ ਮੈਨੇਜਰ ਸੋਨੂੰ ਗੋਇਲ ਨੂੰ 7 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸੋਨੂੰ ਗੋਇਲ ਨੇ ਵਿਧਵਾ ਗੁਰਪ੍ਰੀਤ ਕੌਰ ਨੂੰ ਨੌਕਰੀ ਦਿਵਾਉਣ ਦੇ ਬਦਲੇ 12 ਹਜ਼ਾਰ ਰੁਪਏ ਤਨਖਾਹ ‘ਚੋਂ 7 ਹਜ਼ਾਰ ਰੁਪਏ ਰਿਸ਼ਵਤ ਮੰਗੀ ਸੀ। ਜਿਸ ਤੋਂ ਬਾਅਦ ਵਿਜੀਲੈਂਸ ਨੇ ਜਾਲ ਵਿਛਾ ਕੇ ਸੋਨੂੰ ਗੋਇਲ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ।ਦੋਸ਼ੀ ਸੋਨੂੰ ਗੋਇਲ ਨਗਰ ਨਿਗਮ ਵਿੱਚ ਜ਼ਿਲ੍ਹਾ ਮੈਨੇਜਰ ਟੈਕਨੀਕਲ ਐਕਸਪਰਟ ਹੈ। ਜੋ ਕੇਂਦਰ ਸਰਕਾਰ ਦੇ ਨੈਸ਼ਨਲ ਅਰਬਨ ਆਜੀਵਿਕਾ ਮਿਸ਼ਨ ਵਿੱਚ ਤਾਇਨਾਤ ਸੀ। ਗੁਰਪ੍ਰੀਤ ਕੌਰ ਨੂੰ ਕੁਝ ਸਮਾਂ ਪਹਿਲਾਂ ਨੌਕਰੀ ‘ਤੇ ਰੱਖਿਆ ਗਿਆ ਸੀ। ਜਿਸ ਤੋਂ ਬਾਅਦ ਸੋਨੂੰ ਗੋਇਲ ਨੇ ਉਸ ਤੋਂ ਰਿਸ਼ਵਤ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ।ਵਿਜੀਲੈਂਸ ਬਿਊਰੋ ਦੇ ਡੀਐਸਪੀ ਨਗਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜੇਕਰ ਕੋਈ ਹੋਰ ਇਸ ਵਿੱਚ ਸ਼ਾਮਲ ਹੁੰਦਾ ਹੈ ਤਾਂ ਉਸ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button