ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੁੜ ਨੋਟਿਸ ਭੇਜਿਆ ਹੈ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਚੰਨੀ ਨੂੰ 21 ਅਪ੍ਰੈਲ ਨੂੰ ਮੁਹਾਲੀ ਦੇ ਮੁੱਖ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ 13 ਅਪ੍ਰੈਲ ਨੂੰ ਜਦੋਂ ਚੰਨੀ ਜਲੰਧਰ ‘ਚ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਦਾ ਨਾਮਜ਼ਦਗੀ ਪੱਤਰ ਦਾਖਲ ਕਰਨ ਆਏ ਸਨ ਤਾਂ ਉਨ੍ਹਾਂ ਨੂੰ 14 ਅਪ੍ਰੈਲ ਨੂੰ ਵਟਸਐਪ ‘ਤੇ ਸੰਦੇਸ਼ ਭੇਜ ਕੇ ਤਲਬ ਕੀਤਾ ਗਿਆ ਸੀ।ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ 20 ਅਪ੍ਰੈਲ ਲਈ ਨੋਟਿਸ ਦਿੱਤਾ ਸੀ ਪਰ ਜਿਵੇਂ ਹੀ ਚੰਨੀ ਨੇ ਪ੍ਰੈੱਸ ਕਾਨਫਰੰਸ ਕਰਕੇ ਸਰਕਾਰ ਵਿਰੁੱਧ ਆਪਣਾ ਮੂੰਹ ਖੋਲ੍ਹਿਆ ਸੀ ਤਾਂ 6 ਦਿਨ ਪਹਿਲਾਂ ਵਿਜੀਲੈਂਸ ਹੈੱਡਕੁਆਰਟਰ ਵਿਖੇ ਪੇਸ਼ ਹੋਣ ਲਈ ਫਰਮਾਨ ਜਾਰੀ ਕੀਤਾ ਗਿਆ ਸੀ।
14 ਅਪ੍ਰੈਲ ਨੂੰ ਵਿਜੀਲੈਂਸ ‘ਚ ਪੇਸ਼ ਹੋਣ ਤੋਂ ਪਹਿਲਾਂ ਚੰਨੀ ਨੇ ਭਾਵੁਕ ਹੋ ਕੇ ਕਿਹਾ ਕਿ ਉਨ੍ਹਾਂ ਕੋਲ ਕੁਝ ਨਹੀਂ ਹੈ।ਪੰਜਾਬ ਦੇ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਤੋਂ 14 ਅਪ੍ਰੈਲ ਨੂੰ ਮੋਹਾਲੀ ਸਥਿਤ ਵਿਜੀਲੈਂਸ ਬਿਊਰੋ ਦੇ ਦਫ਼ਤਰ ‘ਚ 7 ਘੰਟੇ ਤੱਕ ਪੁੱਛਗਿੱਛ ਕੀਤੀ ਗਈ ਸੀ। ਪੁੱਛਗਿੱਛ ਤੋਂ ਬਾਅਦ ਚੰਨੀ ਨੇ ਕਿਹਾ ਸੀ ਕਿ ਉਸ ਨੂੰ ਹਰ ਤਰ੍ਹਾਂ ਨਾਲ ਜ਼ਲੀਲ ਕਰਨ ਅਤੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਸ ਖ਼ਿਲਾਫ਼ ਨਾਜਾਇਜ਼ ਕੇਸ ਦਰਜ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਸ ਕੋਲ ਜੋ ਵੀ ਸੀ, ਉਹ ਵਿਜੀਲੈਂਸ ਸਾਹਮਣੇ ਪੇਸ਼ ਕਰ ਚੁੱਕਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.