Breaking NewsD5 specialNewsPress ReleasePunjabTop News

ਵਿਜੀਲੈਂਸ ਨੇ 20,000 ਰੁਪਏ ਦੀ ਰਿਸ਼ਵਤ ਲੈਂਦਾ ਐਸ.ਡੀ.ਐਮ ਦਾ ਰੀਡਰ ਰੰਗੇ ਹੱਥੀਂ ਦਬੋਚਿਆ

ਚੰਡੀਗੜ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬੁਢਲਾਡਾ ਜਿਲਾ ਮਾਨਸਾ ਵਿਖੇ ਐਸ.ਡੀ.ਐਮ ਦਫਤਰ ਵਿਖੇ ਤਾਇਨਾਤ ਰੀਡਰ Ranjit Singh ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਰੀਡਰ ਨੂੰ ਸ਼ਿਕਾਇਤਕਰਤਾ Gurjeet Singh ਵਾਸੀ ਪਿੰਡ ਟਾਹਲੀਆਂ, ਤਹਿਸੀਲ ਬੁਢਲਾਡਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ।

Kisan Bill 2020: 15 ਦਿਨਾਂ ‘ਚ ਕਾਨੂੰਨ ਰੱਦ ਕਰਵਾਉਣ ਵਾਲੇ ਬਾਬੇ ਦਾ Exclusive Interview | D5 Channel Punjabi

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਨੂੰ ਦੁਕਾਨ ਦੀ ਜਗਾ ਦਾ ਮੁਆਵਜਾ ਦਿਵਾਉਣ ਬਦਲੇ ਉਕਤ ਰੀਡਰ ਵਲੋਂ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਰੀਡਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button