Press ReleasePunjabTop News

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ ਤੇ ਪ੍ਰਾਈਵੇਟ ਵਿਅਕਤੀ ਨੂੰ 5,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ

ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸ਼ਹਿਣਸ਼ੀਲਤਾ ਦੀ ਨੀਤੀ ਨੂੰ ਮੁੱਖ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਚੱਲ ਰਹੀ ਮੁਹਿੰਮ ਦੌਰਾਨ ਇੱਕ ਪ੍ਰਾਈਵੇਟ ਵਿਅਕਤੀ ਕਰਮਜੀਤ ਸਿੰਘ ਕੰਮਾ ਨੂੰ ਬਿਜਲੀ ਚੋਰੀ ਵਿਰੁੱਧ ਪੁਲਿਸ ਥਾਣਾ, ਪੀ.ਐਸ.ਪੀ.ਸੀ.ਐਲ., ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ ਹਰਪ੍ਰੀਤ ਸਿੰਘ ਦੀ ਤਰਫੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

Khanna News : ਪੇਟੀਆਂ ‘ਚੋਂ ਮਿਲੀ ਅਜੀਬ ਚੀਜ਼, ਮਚਿਆ ਹੜਕੰਪ, ਲੋਕ ਹੋਏ ਇਕੱਠੇ | D5 Channel Punjabi

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏਐਸਆਈ ਹਰਪ੍ਰੀਤ ਸਿੰਘ ਅਤੇ ਕਰਮਜੀਤ ਸਿੰਘ ਨੂੰ ਤਰਲੋਚਨ ਸਿੰਘ ਵਾਸੀ ਮੰਡੀ ਗੋਬਿੰਦਗੜ੍ਹ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਏ.ਐਸ.ਆਈ. ਉਸ ਦੇ ਘਰੇਲੂ ਬਿਜਲੀ ਚੋਰੀ ਦੇ ਕੇਸ ਨੂੰ ਨਿਪਟਾਉਣ ਲਈ 15,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਪਰ ਸੌਦਾ 5,000 ਰੁਪਏ ਵਿੱਚ ਹੋਇਆ ਹੈ।

Gurdaspur Gurudwara News : ਗੋਲਕ ਦੀ ਮਾਇਆ ਨੂੰ ਲੈ ਕੇ ਪਿਆ ਰੌਲਾ, Police ਨਾਲ ਔਰਤਾਂ ਦਾ ਪਿਆ ਪੇਚਾ

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਪੇਸ਼ ਕੀਤੇ ਤੱਥਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਏਐਸਆਈ ਦੇ ਵਿਚੋਲੇ ਵਜੋਂ ਇੱਕ ਪ੍ਰਾਇਵੇਟ ਵਿਅਕਤੀ ਕਰਮਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਏਐਸਆਈ ਹਰਪ੍ਰੀਤ ਸਿੰਘ ਦੀ ਤਰਫੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਉਨਾਂ ਅੱਗੇ ਦੱਸਿਆ ਕਿ ਇਸ ਸਬੰਧ ਵਿਚ ਐਫ.ਆਈ.ਆਰ. ਨੰਬਰ 15 ਮਿਤੀ 16.09.2022 ਤਹਿਤ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਤਹਿਤ ਵਿਜੀਲੈਂਸ ਥਾਣਾ ਫਲਾਇੰਗ ਸਕੁਐਡ-1, ਪੰਜਾਬ ਐਸ.ਏ.ਐਸ.ਨਗਰ ਵਿਖੇ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button