Press ReleaseBreaking NewsD5 specialNewsPunjab
ਵਿਜੀਲੈਂਸ ਬਿਊਰੋ ਨੇ ਜਨਵਰੀ ਮਹੀਨੇ ਰਿਸ਼ਵਤ ਦੇ 9 ਵੱਖ ਵੱਖ ਕੇਸਾਂ ਚ 12 ਮੁਲਾਜ਼ਮਾਂ ਨੂੰ ਕੀਤਾ ਕਾਬੂ
ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਜਨਵਰੀ ਮਹੀਨੇ ਦੌਰਾਨ ਰਿਸ਼ਵਤ ਦੇ 9 ਵੱਖ-ਵੱਖ ਕੇਸਾਂ ਵਿੱਚ ਰਿਸ਼ਵਤ ਲੈਣ ਵਾਲੇ 12 ਮੁਲਾਜ਼ਮਾਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ-ਕਮ-ਡੀ.ਜੀ.ਪੀ ਸ੍ਰੀ ਬੀ. ਕੇ. ਉੱਪਲ ਨੇ ਦੱਸਿਆ ਕਿ ਬਿਊਰੋ ਨੇ ਮੌਜੂਦਾ ਸਮੇਂ ਦੌਰਾਨ ਸਰਕਾਰੀ ਅਤੇ ਹੋਰ ਖੇਤਰਾਂ ਵਿਚ ਫੈਲੇ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਹਰ ਸੰਭਵ ਯਤਨ ਕੀਤੇ ਹਨ। ਵਿਜੀਲੈਂਸ ਅਧਿਕਾਰੀਆਂ ਨੇ ਇਹ ਯਕੀਨੀ ਬਣਾਇਆ ਹੈ ਕਿ ਸ਼ੱਕੀ ਵਿਅਕਤੀ ਵੱਖ-ਵੱਖ ਅਦਾਲਤਾਂ ਵਿੱਚ ਅਦਾਲਤੀ ਸਜ਼ਾਵਾਂ ਤੋਂ ਬਚ ਨਾ ਸਕਣ।
ਉਨਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਦੌਰਾਨ ਵੱਖ-ਵੱਖ ਅਦਾਲਤਾਂ ਵਿੱਚ 9 ਵਿਜੀਲੈਂਸ ਕੇਸਾਂ ਸਬੰਧੀ ਚਲਾਨ ਪੇਸ਼ ਕੀਤੇ। ਇਸੇ ਮਹੀਨੇ ਭ੍ਰਿਸ਼ਟਾਚਾਰ ਸੰਬੰਧੀ 6 ਮਾਮਲਿਆਂ ਦੀ ਪੂਰੀ ਜਾਂਚ ਲਈ ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ। ਇਸ ਤੋਂ ਇਲਾਵਾ ਮੁਕੰਮਲ ਹੋਈਆਂ 5 ਵਿਜੀਲੈਂਸ ਪੜਤਾਲਾਂ ਦੇ ਅਧਾਰ ‘ਤੇ ਮੁਕੱਦਮੇ ਵੀ ਦਰਜ ਕੀਤੇ ਗਏ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.