ਵਿਜੀਲੈਂਸ ਬਿਊਰੋ ਨੇ ਪਨਗ੍ਰੇਨ ਦੇ ਇੰਸਪੈਕਟਰ (ਗਰੇਡ-1) ਬਿਕਰਮਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਬਿਕਰਮਜੀਤ ਸਿੰਘ ਨੇ ਸ੍ਰੀ ਖਡੂਰ ਸਾਹਿਬ, ਤਰਨਤਾਰਨ ਵਿਖੇ ਪਨਗ੍ਰੇਨ ਗੋਦਾਮਾਂ ਦੇ ਇੰਚਾਰਜ ਹੁੰਦਿਆਂ ਕਰੀਬ 1.24 ਕਰੋੜ ਰੁਪਏ ਦਾ ਕਣਕ ਦਾ ਘਪਲਾ ਕੀਤਾ ਸੀ। ਉਸ ‘ਤੇ ਕਰੀਬ ਇਕ ਹਜ਼ਾਰ ਕੁਇੰਟਲ ਕਣਕ ਨੂੰ ਨਸ਼ਟ ਕਰਨ ਦਾ ਦੋਸ਼ ਹੈ।
ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਨੇ ਜਾਂਚ ਤੋਂ ਬਾਅਦ ਤੱਥਾਂ ਨੂੰ ਸਹੀ ਪਾਏ ਜਾਣ ‘ਤੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਇੰਸਪੈਕਟਰ ਬਿਕਰਮਜੀਤ ਦੀ ਮੌਜੂਦਾ ਤਾਇਨਾਤੀ ਗੁਰਦਾਸਪੁਰ ‘ਚ ਹੈ, ਪਰ ਘੁਟਾਲੇ ‘ਚ ਉਸ ਦਾ ਨਾਂ ਸਾਹਮਣੇ ਆਉਣ ਤੋਂ ਬਾਅਦ ਉਸ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।ਵਿਜੀਲੈਂਸ ਬਿਊਰੋ ਦੀ ਤਰਨਤਾਰਨ ਯੂਨਿਟ ਨੇ ਤਕਨੀਕੀ ਟੀਮ ਦੇ ਨਾਲ ਸ੍ਰੀ ਖਡੂਰ ਸਾਹਿਬ ਸਥਿਤ ਪਨਗ੍ਰੇਨ ਦੇ ਗੋਦਾਮਾਂ ‘ਚ ਅਚਨਚੇਤ ਛਾਪੇਮਾਰੀ ਕੀਤੀ। ਕੀਤਾ ਗਿਆ ਸੀ ਅਤੇ ਸਾਲ 2019-2020 ਅਤੇ 2020-2021 ਦੌਰਾਨ ਗੁਦਾਮਾਂ ਵਿੱਚ ਸਟੋਰ ਕੀਤੇ ਸਟਾਕ ਵਿੱਚੋਂ ਕ੍ਰਮਵਾਰ 760 ਕੁਇੰਟਲ ਅਤੇ 229 ਕੁਇੰਟਲ ਕਣਕ ਗਾਇਬ ਪਾਈ ਗਈ ਸੀ। ਜਿਸ ਦੀ ਕੁੱਲ ਬਾਜ਼ਾਰੀ ਕੀਮਤ 1,24,93,709 ਰੁਪਏ ਬਣਦੀ ਹੈ।
ਉਨ੍ਹਾਂ ਦੱਸਿਆ ਕਿ ਜਾਂਚ ਤੋਂ ਬਾਅਦ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਏ), 13 (2) ਅਤੇ ਆਈ.ਪੀ.ਸੀ. ਦੀ ਧਾਰਾ 13 (2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਦੇ ਇੰਸਪੈਕਟਰ ਬਿਕਰਮਜੀਤ ਸਿੰਘ ਖਿਲਾਫ 3 ਅਗਸਤ ਨੂੰ ਆਈ.ਪੀ.ਸੀ. ਦੀ ਧਾਰਾ 409 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਵਿਜੀਲੈਂਸ ਨੇ ਇੰਸਪੈਕਟਰ ਦੀਆਂ ਚੱਲ-ਅਚੱਲ ਜਾਇਦਾਦਾਂ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.