ਵਿਜੀਲੈਂਸ ਬਿਊਰੋ ਨੇ ਇਕ ਹੋਰ ਅਹਿਮ ਕਾਰਵਾਈ ਕਰਦੇ ਹੋਏ ਸਨਅਤੀ ਪਲਾਟ ਅਲਾਟਮੈਂਟ ਨਾਲ ਜੁੜੇ ਵੱਡੇ ਘਪਲੇ ਦੇ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ (ਪੀਐਸਆਈਈਸੀ) ਦੇ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਧੋਖਾਧੜੀ ਅਤੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਹੈ।ਧੋਖਾਧੜੀ ਕਰਨ ਸਬੰਧੀ ਮੁਕੱਦਮੇ ’ਚ ਲੋੜੀਂਦੇ ਤਿੰਨ ਹੋਰ ਦੋਸ਼ੀਆਂ ਦਰਸ਼ਨ ਕੁਮਾਰ ਉਰਫ ਦਰਸ਼ਨ ਗਰਗ ਅਤੇ ਅਮਰਜੀਤ ਸਿੰਘ, ਦੋਵੇਂ ਸੇਵਾਮੁਕਤ ਅਸਟੇਟ ਅਫਸਰ ਅਤੇ ਵਿਜੇ ਕੁਮਾਰ ਗੁਪਤਾ, ਸੀਨੀਅਰ ਸਹਾਇਕ ਨੂੰ ਗ੍ਰਿਫਤਾਰ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਮੁਹਾਲੀ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ (ਸੀ.ਜੇ.ਐਮ.) ਦੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ ਜਿਸ ਪਿੱਛੋਂ ਵਿਜੀਲੈਂਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.