Press ReleasePunjabTop News

ਵਿਜੀਲੈਂਸ ਬਿਊਰੋ ਨੇ ਬਰਖਾਸਤ ਇੰਸਪੈਕਟਰ ਪਰਮਿੰਦਰ ਬਾਜਵਾ ਵੱਲੋਂ ਟੈਕਸੀ ਡਰਾਈਵਰ ਕੋਲੋਂ ਜ਼ਬਤ ਕੀਤੇ 86 ਲੱਖ ਰੁਪਏ ਵਿੱਚੋਂ 30 ਲੱਖ ਰੁਪਏ ਕੀਤੇ ਬਰਾਮਦ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਰਖਾਸਤ ਪੁਲਿਸ ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ ਤੋਂ ਉਸਦੇ ਸਹੁਰੇ ਘਰ ਮੁਕਤਸਰ ਜਿਲੇ ਦੇ ਪਿੰਡ ਸੰਮੇ ਵਾਲੀ ਵਿਖੇ ਲੁਕਾ ਕੇ ਰੱਖੇ 30 ਲੱਖ ਰੁਪਏ ਬਰਾਮਦ ਕਰ ਲਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਭਗੌੜੇ ਇੰਸਪੈਕਟਰ ਬਾਜਵਾ ਨੂੰ 22 ਸਤੰਬਰ ਨੂੰ ਪੰਜਾਬ ਪੁਲਿਸ ਅਤੇ ਵਿਜੀਲੈਂਸ ਬਿਊਰੋ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਰਾਜਸਥਾਨ ਦੇ ਝਾਲਾਗੜ ਜਿਲੇ ਦੇ ਰਾਏਪੁਰ ਕਸਬੇ ਤੋਂ ਗਿ੍ਰਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਫਿਰੋਜ਼ਪੁਰ ਦੀ ਅਦਾਲਤ ਵੱਲੋਂ ਉਸ ਦਾ ਚਾਰ ਦਿਨ ਦਾ ਪੁਲਿਸ ਰਿਮਾਂਡ ਦੇਣ ਪਿੱਛੋਂ ਵਿਜੀਲੈਂਸ ਬਿਊਰੋ ਉਸ ਕੋਲੋਂ ਪੁੱਛਗਿੱਛ ਕਰ ਰਹੀ ਹੈ।

ਬੈਂਸ ਦੀ ਭਾਬੀ ਘਰ ਪਹੁੰਚੀ ਪੁਲਿਸ, ਪਿਆ ਰੌਲ਼ਾ, ਕੁੜੀ ਹੋਈ ਬੇਹੋਸ਼, ਮੁੰਡੇ ਦਾ ਰੋ-ਰੋ ਬੁਰਾ ਹਾਲ | D5 Channel Punjabi

ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਭੰਵਰ ਲਾਲ ਵਾਸੀ ਪਰਿਕ ਬਾਸਥਾਣਾ ਕਾਲੂਬੀਕਾਨੇਰਰਾਜਸਥਾਨ ਨੇ 20 ਜੁਲਾਈ 2022 ਨੂੰ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਲੁਧਿਆਣਾ ਵਿਖੇ ਰਹਿੰਦੇ ਉਸਦੇ ਭਰਾ ਅਸ਼ੋਕ ਜੋਸ਼ੀ ਨੇ ਆਪਣੇ ਗੌਤਮ ਨਾਮਕ ਕਰਮਚਾਰੀ ਨੂੰ ਟੈਕਸੀ ਡਰਾਈਵਰ ਕਵਲਜੀਤ ਸਿੰਘ ਰਾਹੀਂ ਮੋਗਾ ਤੋਂ 86 ਲੱਖ ਰੁਪਏ ਦੀ ਅਦਾਇਗੀ ਲੈਣ ਭੇਜਿਆ ਸੀ। ਪਰ ਉਸ ਦਿਨ ਉਕਤ ਇੰਸਪੈਕਟਰ ਬਾਜਵਾ (348/ਫਿਰੋਜ਼ਪੁਰ) ਨੇ ਸਹਾਇਕ ਸਬ-ਇੰਸਪੈਕਟਰ ਅੰਗਰੇਜ਼ ਸਿੰਘ (145/ਫਿਰੋਜ਼ਪੁਰ) ਅਤੇ ਰਾਜਪਾਲ ਸਿੰਘ (1235/ਫਿਰੋਜ਼ਪੁਰ) ਅਤੇ ਹੌਲਦਾਰ ਜੋਗਿੰਦਰ ਸਿੰਘ (145/ਫਿਰੋਜ਼ਪੁਰ) ਨਾਲ ਹਮ ਸਲਾਹ ਹੋ ਕੇ ਉਕਤ ਟੈਕਸੀ ਨੂੰ ਰੋਕ ਕੇ ਉਸ ਦੇ ਭਰਾ ਦੇ ਕਰਮਚਾਰੀ ਅਤੇ ਟੈਕਸੀ ਡਰਾਈਵਰ ਤੋਂ ਸਾਰੀ ਰਕਮ ਯਾਨੀ 86 ਲੱਖ ਰੁਪਏ ਜ਼ਬਤ ਕਰ ਲਏ।

PM ਮੋਦੀ ਦਾ ਵੱਡਾ ਐਲਾਨ, ਪੰਜਾਬੀਆਂ ਨੂੰ ਦਿੱਤੀ ਸੌਗਾਤ, CM ਮਾਨ ਨੇ ਕੀਤਾ ਧੰਨਵਾਦ | D5 Channel Punjabi

ਉਨ੍ਹਾਂ ਦੱਸਿਆ ਕਿ ਉਕਤ ਰਕਮ ਦੀ ਦੁਰਵਰਤੋਂ ਕਰਨ ਲਈ ਉਪਰੋਕਤ ਪੁਲਿਸ ਮੁਲਾਜ਼ਮਾਂ ਨੇ ਕਰਮਚਾਰੀ ਗੌਤਮ ਅਤੇ ਟੈਕਸੀ ਡਰਾਈਵਰ ਪਾਸੋਂ 1 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਦੀ ਬਰਾਮਦਗੀ ਦਿਖਾਉਂਦੇ ਹੋਏ ਥਾਣਾ ਫਿਰੋਜਪੁਰ ਛਾਉਣੀ ਵਿਖੇ ਐਨ.ਡੀ.ਪੀ.ਐਸ ਐਕਟ ਤਹਿਤ ਝੂਠਾ ਕੇਸ ਦਰਜ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਤੇ ਤੁਰੰਤ ਕਾਰਵਾਈ ਕਰਦੇ ਹੋਏ ਪੰਜਾਬ ਪੁਲਿਸ ਨੇ ਉਪਰੋਕਤ ਸਾਰੇ ਪੁਲਿਸ ਮੁਲਾਜ਼ਮਾਂ ਖਿਲਾਫ ਵੱਖਰਾ ਕੇਸ ਦਰਜ ਕਰਕੇ ਏ.ਐੱਸ.ਆਈ. ਅੰਗਰੇਜ਼ ਸਿੰਘ ਅਤੇ ਰਾਜਪਾਲ ਸਿੰਘ ਅਤੇ ਹੌਲਦਾਰ ਜੋਗਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਜੋ ਕਿ ਹੁਣ ਜੇਲ ਚ ਬੰਦ ਹਨ।

ਭਾਜਪਾ ਦੇ ਵੱਡੇ ਆਗੂ ਦੇ ਵੱਜੀ ਗੋਲ਼ੀ, ਭਰੇ ਬਜ਼ਾਰ ’ਚ ਹੋਇਆ ਕਾਂਡ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਪਿੱਛੋਂ ਇਹ ਕੇਸ ਵਿਜੀਲੈਂਸ ਬਿਊਰੋ ਨੂੰ ਤਬਦੀਲ ਕਰ ਦਿੱਤਾ ਗਿਆ ਅਤੇ ਭਗੌੜੇ ਦੋਸ਼ੀ ਇੰਸਪੈਕਟਰ ਬਾਜਵਾ ਨੂੰ ਗ੍ਰਿਫ਼ਤਾਰ ਕਰ ਲਿਆ ਜੋ ਹੁਣ ਪੁਲਿਸ ਰਿਮਾਂਡ ਤੇ ਵਿਜੀਲੈਂਸ ਦੀ ਗ੍ਰਿਫ਼ਤ ਵਿੱਚ ਹੈ। ਉਨਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button