Press ReleasePunjabTop News

ਵਿਜੀਲੈਂਸ ਬਿਊਰੋ ਨੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਪੀ.ਐਸ.ਪੀ.ਸੀ.ਐਲ. ਦਾ ਐਸ.ਡੀ.ਓ., ਤੇ ਲਾਈਨਮੈਨ ਕਾਬੂ

ਦੋਸ਼ੀ ਬਿਜਲੀ ਮੁਲਾਜ਼ਮ ਪਹਿਲਾਂ ਹੀ ਫੋਨਪੇਅ ਰਾਹੀਂ ਲੈ ਚੁੱਕੇ ਨੇ 34,000 ਰੁਪਏ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਪੀ.ਐਸ.ਪੀ.ਸੀ.ਐਲ. ਫੋਕਲ ਪੁਆਇੰਟ ਡਿਵੀਜ਼ਨ ਲੁਧਿਆਣਾ ਵਿਖੇ ਤਾਇਨਾਤ ਇਕ ਸਬ ਡਿਵੀਜ਼ਨਲ ਅਫਸਰ (ਐਸ.ਡੀ.ਓ.) ਮੋਹਨ ਲਾਲ ਅਤੇ ਇਕ ਲਾਈਨਮੈਨ ਹਰਦੀਪ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ  ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਐਸ.ਡੀ.ਓ ਅਤੇ ਲਾਈਨਮੈਨ ਨੂੰ ਲੋਕੇਸ਼ ਮੋਦੀ, ਵਾਸੀ ਬਿੱਟੂ ਕਾਲੋਨੀ, ਤਾਜਪੁਰ ਰੋਡ, ਪਿੰਡ ਭਾਮੀਆਂ, ਲੁਧਿਆਣਾ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

CM Mann ਦੀ Police ਨੂੰ ਖੁੱਲ੍ਹੀ ਛੁੱਟੀ! ਸੂਬੇ ਭਰ ’ਚ ਅਲਰਟ ਜਾਰੀ,DSP ਦੀ ਅਖੀਰਲੀ ਚੇਤਾਵਨੀ | D5 Channel Punjabi

ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਐਸ.ਡੀ.ਓ ਅਤੇ ਲਾਈਨਮੈਨ ਨੇ ਉਸ ਦੀ ਫੈਕਟਰੀ ‘ਜੀਵਨ ਸੰਨਜ਼’ ਦਾ ਦੌਰਾ ਕਰਕੇ ਰਿਸ਼ਵਤ ਦੇਣ ਦੀ ਧਮਕੀ ਦਿੱਤੀ ਹੈ ਨਹੀਂ ਤਾਂ ਉਹ ਉਸ ਦੀ ਫੈਕਟਰੀ ਦਾ ਬਿਜਲੀ ਕੁਨੈਕਸ਼ਨ ਕੱਟ ਦੇਣਗੇ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਸਦੀ ਫੈਕਟਰੀ ਦਾ ਬਿਜਲੀ ਬਿੱਲ ਵਿੱਤੀ ਸਮੱਸਿਆ ਕਾਰਨ ਬਕਾਇਆ ਸੀ ਅਤੇ ਪੀ.ਐਸ.ਪੀ.ਸੀ.ਐਲ. ਨੇ ਕੁਨੈਕਸ਼ਨ ਕੱਟਣ ਦੇ ਹੁਕਮ ਜਾਰੀ ਕੀਤੇ ਸਨ। ਉਸ ਨੇ ਦੋਸ਼ ਲਾਇਆ ਕਿ ਦੋਵੇਂ ਬਿਜਲੀ ਮੁਲਾਜ਼ਮ ਪਹਿਲਾਂ ਵੀ ਵੱਖ-ਵੱਖ ਮਿਤੀਆਂ ‘ਤੇ ਸ਼ਿਕਾਇਤਕਰਤਾ ਤੋਂ 34,000 ਰੁਪਏ ਦੀ ਰਿਸ਼ਵਤ ਦੇ ਪੈਸੇ ਫੋਨਪੇਅ ਐਪ ਰਾਹੀਂ ਕਿਸ਼ਤਾਂ ਵਿੱਚ ਲੈ ਚੁੱਕੇ ਹਨ ਅਤੇ ਰਿਸ਼ਵਤ ਵਜੋਂ ਹੋਰ ਪੈਸੇ ਦੀ ਮੰਗ ਕਰ ਰਹੇ ਹਨ।

ਫੇਲ੍ਹ ਹੋਈ Y+ Security, BJP Leader ਨਾਲ ਦਿਨ ਦਿਹਾੜੇ ਵੱਡਾ ਕਾਂਡ | D5 Channel Punjabi | Jiwan Gupta

ਬੁਲਾਰੇ ਨੇ ਦੱਸਿਆ ਕਿ ਇਸ ਸੂਚਨਾ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਲੁਧਿਆਣਾ ਯੂਨਿਟ ਨੇ ਜਾਲ ਵਿਛਾਇਆ ਅਤੇ ਉਕਤ ਦੋਸ਼ੀ ਲਾਈਨਮੈਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਬਾਅਦ ਵਿੱਚ ਇਸ ਮਾਮਲੇ ਵਿੱਚ ਉਕਤ ਸਹਿ ਮੁਲਜ਼ਮ ਐਸਡੀਓ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ। ਉਨਾਂ ਦੱਸਿਆ ਕਿ ਉਕਤ ਦੋਵਾਂ ਮੁਲਜ਼ਮਾਂ ਖਿਲਾਫ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀਆਂ ਧਾਰਾ 7 ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਤਹਿਤ ਮਿਤੀ 31-05-2023 ਨੂੰ ਐਫ.ਆਈ.ਆਰ ਨੰਬਰ 11 ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਦਰਜ ਕੀਤੀ ਗਈ ਹੈ। ਮੁਲਜ਼ਮਾਂ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button