Press ReleasePunjabTop News

ਵਿਜੀਲੈਂਸ ਬਿਊਰੋ ਵਲੋਂ 1,15,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਸੇਵਾਮੁਕਤ ਐਸਐਮਓ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸਿਵਲ ਹਸਪਤਾਲ ਮਜੀਠਾ ਵਿਖੇ ਤਾਇਨਾਤ ਰਹੇ ਸੀਨੀਅਰ ਮੈਡੀਕਲ ਅਫਸਰ (ਐਸ.ਐਮ.ਓ) ਡਾ: ਸਤਨਾਮ ਸਿੰਘ (ਹੁਣ ਸੇਵਾਮੁਕਤ) ਵਿਰੁੱਧ 1,15,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਹੈ।
ਬਹਿਬਲ ਕਲਾਂ ਮੋਰਚੇ ਨੇ ਲਿਆ ਵੱਡਾ ਫੈਸਲਾ! ਬਾਦਲਾਂ ਲਈ ਬਰਾੜ ਬਣਿਆ ਵੱਡੀ ਚੁਣੌਤੀ! | D5 Channel Punjabi
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਐਸ.ਐਮ.ਓ, ਵਾਸੀ ਫਰੈਂਡਜ਼ ਐਵੀਨਿਊ, ਅੰਮ੍ਰਿਤਸਰ ਨੂੰ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਗ੍ਰਿਫਤਾਰ ਕੀਤਾ ਗਿਆ ਹੈ।
Akali Dal ’ਚ ਬਗਾਵਤ, Jagmeet Brar ਨੇ ਪਾਈ ਧੱਕ, ਕਰਤੇ ਵੱਡੇ ਖੁਲਾਸੇ! | D5 Channel Punjabi
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਮਲਕੀਅਤ ਸਿੰਘ ਵਾਸੀ ਪਿੰਡ ਅਠਵਾਲ, ਜ਼ਿਲ੍ਹਾ ਅੰਮ੍ਰਿਤਸਰ ਨੇ ਦੱਸਿਆ ਕਿ ਉਕਤ ਐਸ.ਐਮ.ਓ ਨੇ ਇੱਕ ਪੁਲਿਸ ਕੇਸ ਸਬੰਧੀ ਡਾਕਟਰੀ ਰਿਪੋਰਟ ਦੇਣ ਬਦਲੇ 1,15,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਪ੍ਰਾਪਤ ਵੀ ਕੀਤੀ ।
Amritsar News : ਆਹਮੋ-ਸਾਹਮਣੇ Police ’ਤੇ Gangster, ਸੜਕ ’ਤੇ ਹੀ ਬਣਿਆਂ ਜੰਗ ਦਾ ਮੈਦਾਨ | D5 Channel Punjabi
ਬੁਲਾਰੇ ਨੇ ਅੱਗੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਰਿਸ਼ਵਤ ਦੀ ਰਕਮ ਮੰਗਣ ਅਤੇ ਸਵੀਕਾਰ ਕਰਨ ਦੇ ਦੋਸ਼ੀ ਪਾਏ ਜਾਣ ਤੋਂ ਬਾਅਦ ਹੀ ਉਕਤ ਸਾਬਕਾ ਐਸ.ਐਮ.ਓ ਦੇ ਖਿਲਾਫ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button