Press ReleasePunjabTop News

ਵਿਜੀਲੈਂਸ ਬਿਊਰੋ ਵੱਲੋਂ ਏ.ਐਸ.ਆਈ. 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ

ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਚਾਟੀਵਿੰਡ (ਅੰਮ੍ਰਿਤਸਰ) ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ./ਐਲ.ਆਰ.) ਭੁਪਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਸਰਵਨ ਸਿੰਘ ਵਾਸੀ ਪਿੰਡ ਗੁਰਵਾਲੀ ਜ਼ਿਲ੍ਹਾ ਅੰਮ੍ਰਿਤਸਰ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

EX CM Channi : ਵਧੀਆਂ ਮੁਸ਼ਕਲਿਾਂ, ਹੁਣ ਹੋਣਗੇ ਖ਼ੁਲਾਸੇ, ਫਾਰਮ ਭਰ ਕੇ ਪਹੁੰਚ ਗਏ ਦਫ਼ਤਰ | D5 Channel Punjabi

ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲਿਸ ਥਾਣਾ ਵਿਜੀਲੈਂਸ ਰੇਂਜ ਅੰਮ੍ਰਿਤਸਰ ਵਿਖੇ ਪਹੁੰਚ ਕਰਕੇ ਸ਼ਿਕਾਇਤ ਕੀਤੀ ਹੈ ਕਿ ਉਸ ਦੇ ਅਤੇ ਹੋਰਨਾਂ ਖ਼ਿਲਾਫ਼ ਥਾਣਾ ਚਾਟੀਵਿੰਡ ਵਿਖੇ ਆਈ.ਪੀ.ਸੀ. ਦੀ ਧਾਰਾ 323, 379-ਏ, 427, 452, 506, 148 ਅਤੇ 149 ਤਹਿਤ 13-02-2023 ਨੂੰ ਦਰਜ ਹੋਏ ਮਾਮਲੇ ਵਿੱਚ ਹਾਈਕੋਰਟ ਤੋਂ ਰੈਗੂਲਰ ਜ਼ਮਾਨਤ ਕਰਵਾਉਣ ਬਦਲੇ ਏ.ਐਸ.ਆਈ. ਭੁਪਿੰਦਰ ਸਿੰਘ ਨੇ ਉਸ ਕੋਲੋਂ 10,000 ਰੁਪਏ ਰਿਸ਼ਵਤ ਮੰਗੀ ਕਿਉਂਕਿ ਏ.ਐਸ.ਆਈ. ਭੁਪਿੰਦਰ ਸਿੰਘ ਇਸ ਕੇਸ ਦਾ ਪੜਤਾਲੀਆ ਅਫ਼ਸਰ ਸੀ।

Governor ਕੋਲ ਸ਼ਿਕਾਇਤ ਲੈਕੇ ਪਹੁੰਚੇ Students, ਸਰਕਾਰ ਨੂੰ ਪਾਈ ਨਵੀਂ ਬਿਪਤਾ || D5 Channel Punjabi

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਏ.ਐਸ.ਆਈ ਖ਼ਿਲਾਫ਼ ਵਿਜੀਲੈਂਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button