Press ReleasePunjabTop News

ਵਿਜੀਲੈਂਸ ਬਿਊਰੋ ਵੱਲੋਂ ਐਸ.ਐਚ.ਓ. ਤੇ ਉਸ ਦੇ ਗੰਨਮੈਨ ਖਿਲਾਫ਼ ਰਿਸ਼ਵਤਖੋਰੀ ਦਾ ਮਾਮਲਾ ਦਰਜ

15,000 ਰੁਪਏ ਰਿਸ਼ਵਤ ਲੈਂਦਿਆਂ ਐਸ.ਐਚ.ਓ. ਕਾਬੂ

ਚੰਡੀਗੜ੍ਹ  : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਫਿਰੋਜ਼ਪੁਰ ਛਾਉਣੀ ਦੇ ਐਸ.ਐਚ.ਓ. ਵਜੋਂ ਤਾਇਨਾਤ ਇੰਸਪੈਕਟਰ ਨਵੀਨ ਕੁਮਾਰ ਅਤੇ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਵਾਲੰਟੀਅਰ ਜਤਿੰਦਰ ਗਿੱਲ ਵਿਰੁੱਧ 15,000 ਰੁਪਏ ਰਿਸ਼ਵਤ ਮੰਗਣ ਤੇ ਹਾਲਸ ਕਰਨ ਲਈ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਐਸ.ਐਚ.ਓ. ਨਵੀਨ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਟੀਮਾਂ ਗਠਿਤ ਕਰਕੇ ਹੋਮ ਗਾਰਦ ਵਲੰਟੀਅਰ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Akali Dal ਦੀ ਸਕੀਮ ’ਤੇ ਫਿਰਿਆ ਪਾਣੀ, CM Mann ਨੇ ਬਣਾਤਾ ਨਵਾਂ ਰਿਕਾਰਡ! ਅਕਾਲੀ ਤੋਂ ਸੁਣੋ Parkash Badal ਦਾ ਸੱਚ
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਇੰਸਪੈਕਟਰ ਨੂੰ ਫਿਰੋਜ਼ਪੁਰ ਛਾਉਣੀ ਦੇ ਵਾਸੀ ਲਲਿਤ ਕੁਮਾਰ ਪਾਸੀ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਐਸ.ਐਚ.ਓ. ਨੇ ਦੂਸਰੀ ਧਿਰ ਖਿਲਾਫ਼ ਦਰਜ ਕੀਤੇ ਪੁਲਿਸ ਕੇਸ ਵਿੱਚ ਉਸ ਦੀ ਮੱਦਦ ਕਰਨ ਬਦਲੇ 20,000 ਰੁਪਏ ਰਿਸ਼ਵਤ ਵਜੋਂ ਮੰਗੇ ਹਨ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਦੇ ਸਮੇਂ ਕੀਤੀ ਗੱਲਬਾਤ ਨੂੰ ਰਿਕਾਰਡ ਕਰ ਲਿਆ ਅਤੇ ਦੋਸ਼ੀ ‘ਤੇ ਮੁਕੱਦਮਾ ਦਰਜ ਕਰਵਾਉਣ ਲਈ ਇਸ ਨੂੰ ਸਬੂਤ ਵਜੋਂ ਵਿਜੀਲੈਂਸ ਬਿਊਰੋ ਅੱਗੇ ਪੇਸ਼ ਕਰ ਦਿੱਤਾ।
Bathinda ’ਚ ਬਣੇਗਾ Cricket Stadium? ਹੋਣਗੇ World Cup ਤੇ IPL ਦੇ ਮੈਚ! | D5 Channel Punjabi
ਬੁਲਾਰੇ ਨੇ ਦੱਸਿਆ ਕਿ ਫਿਰੋਜ਼ਪੁਰ ਯੂਨਿਟ ਦੀ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਐਸ.ਐਚ.ਓ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਉਸ ਦੇ ਗੰਨਮੈਨ ਰਾਹੀਂ 15,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕਰ ਲਿਆ । ਉਕਤ ਹੋਮ ਗਾਰਦ ਵਾਲੰਟੀਅਰ ਨੇ ਐਸ.ਐਚ.ਓ. ਦੀ ਤਰਫੋਂ ਰਿਸ਼ਵਤ ਦੀ ਰਾਸ਼ੀ ਪ੍ਰਾਪਤ ਕੀਤੀ ਅਤੇ ਖੁਦ ਗ੍ਰਿਫ਼ਤਾਰ ਹੋਣ ਤੋਂ ਬਚ ਕੇ ਨਿੱਕਲ ਗਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਦੀ ਟੀਮ ਗ੍ਰਿਫ਼ਤਾਰੀ ਲਈ ਉਸ ਦੀ ਭਾਲ ਕਰ ਰਹੀ ਹੈ। ਇਸ ਸਬੰਧੀ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁੱਕਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button