Press ReleasePunjabTop News

ਵਿਜੀਲੈਂਸ ਬਿਊਰੋ ਵੱਲੋਂ ਪਰਲਜ਼ ਗਰੁੱਪ ਘੁਟਾਲੇ ਵਿੱਚ ਸ਼ਾਮਲ ਨਿਰਮਲ ਸਿੰਘ ਭੰਗੂ ਦੀ ਪਤਨੀ ਗ੍ਰਿਫਤਾਰ

ਚੰਡੀਗੜ੍ਹ: ਵਿਜੀਲੈਂਸ ਬਿਊਰੋ ਪੰਜਾਬ ਨੇ ਵੀਰਵਾਰ ਨੂੰ ਪਰਲਜ਼ ਗੋਲਡਨ ਫੋਰੈਸਟ (ਪੀ.ਜੀ.ਐਫ.) ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਨਿਰਮਲ ਸਿੰਘ ਭੰਗੂ ਦੀ ਪਤਨੀ ਪ੍ਰੇਮ ਕੌਰ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ ਜੋ ਕਿ ਤਫ਼ਤੀਸ਼ ਵਿੱਚ ਸ਼ਾਮਲ ਨਾ ਹੋ ਕੇ ਗ੍ਰਿਫ਼ਤਾਰੀ ਤੋਂ ਬਚਦੀ ਆ ਰਹੀ ਸੀ। ਉਸ ਨੂੰ ਪੀ.ਏ.ਸੀ.ਐਲ. ਲਿਮਟਿਡ ਨਾਲ ਸਬੰਧਤ ਜਾਇਦਾਦਾਂ ਨੂੰ ਹੜੱਪਣ ਦੇ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਸੀ ਅਤੇ ਇਸ ਨੇ ਪੰਜਾਬ ਵਿੱਚ ਪੀ.ਏ.ਸੀ.ਐਲ. ਤੇ ਪੀ.ਜੀ.ਐਫ ਦੀਆਂ ਸਹਾਇਕ/ਸਮੂਹ ਕੰਪਨੀਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਸਬੰਧਤ ਜਾਇਦਾਦਾਂ ਨੂੰ ਵੇਚਣ ਲਈ ਆਪਣੇ ਨਜ਼ਦੀਕੀਆਂ ਨੂੰ ਅਧਿਕਾਰਤ ਕੀਤਾ ਹੋਇਆ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਦੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਮੁਲਜ਼ਮ ਪ੍ਰੇਮ ਕੌਰ ਵਾਸੀ ਐਚ. 2138, ਫੇਜ਼-VII, ਐਸ.ਏ.ਐਸ ਨਗਰ ਨੂੰ ਪੁਲਿਸ ਥਾਣਾ (ਸਿਟੀ) ਜ਼ੀਰਾ, ਫਿਰੋਜ਼ਪੁਰ ਵਿਖੇ ਆਈ.ਪੀ.ਸੀ. ਦੀ ਧਾਰਾ 406, 420, 467, 468, 471, 120-ਬੀ ਤਹਿਤ ਦਰਜ ਮੁਕੱਦਮਾ ਨੰਬਰ 79, ਮਿਤੀ 16-07-2020 ਵਿੱਚ ਗ੍ਰਿਫਤਾਰ ਕੀਤਾ ਹੈ। ਉਹ ਇਸ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਨਹੀਂ ਹੋਈ ਅਤੇ ਫਰਾਰ ਸੀ।
ਰਵਨੀਤ ਬਿੱਟੂ ’ਤੇ ਕਾਂਗਰਸੀਆਂ ਨੇ ਬੋਲਿਆ ਹੱਲਾ, ਹੁਣ ‘ਆਪ’ ’ਚ ਮਿਲੂ ਟਿਕਟ! D5 Channel Punjabi
ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਪ੍ਰੇਮ ਕੌਰ ਪੀ.ਏ.ਸੀ.ਐਲ ਦੀਆਂ ਕਈ ਸਮੂਹ/ਸਬਸਿਡਰੀ ਕੰਪਨੀਆਂ ਵਿੱਚ ਡਾਇਰੈਕਟਰ ਵੀ ਰਹਿ ਚੁੱਕੀ ਹੈ, ਜਿਨ੍ਹਾਂ ਵਿੱਚ ਗਿਆਨ ਸਾਗਰ ਹੈਲਥਕੇਅਰ ਲਿਮਟਿਡ, ਅੱਪਹਿਲ ਟਾਵਰਜ਼ ਪ੍ਰਾਈਵੇਟ ਲਿਮਟਿਡ, ਮਕਤੂਮ ਡਿਵੈਲਪਰਜ਼ ਪ੍ਰਾਈਵੇਟ ਲਿਮਟਿਡ, ਪਰਲਜ਼ ਹਾਸਪਿਟੈਲਿਟੀ ਹੋਟਲਜ਼ ਐਂਡ ਰਿਜ਼ੋਰਟਜ਼ ਪ੍ਰਾਈਵੇਟ ਲਿਮਟਿਡ, ਵਾਲੀਆ ਐਂਡ ਮਜ਼ੂਮਦਾਰ ਰਿਅਲੇਟਰਜ਼ ਪ੍ਰਾਈਵੇਟ ਲਿਮਟਿਡ, ਵਾਲੀਆ ਐਂਡ ਮਜ਼ੂਮਦਾਰ ਬਿਲਡਰਜ਼ ਪ੍ਰਾਈਵੇਟ ਲਿਮਟਿਡ, ਹਰਵਿੰਦਰਾ ਇੰਡਸਟਰੀਜ਼ ਪ੍ਰਾਈਵੇਟ ਲਿਮਟਿਡ, ਪਰਲਜ਼ ਸਪੋਰਟਸ ਵੈਂਚਰਜ਼ ਇੰਡੀਆ ਲਿਮਟਿਡ ਅਤੇ ਪਰਲਜ਼ ਬ੍ਰਾਂਡਜ਼ ਲਿਮਟਿਡ ਸ਼ਾਮਲ ਹਨ।
ਰਵਨੀਤ ਬਿੱਟੂ ਨੂੰ ਲੈਕੇ ਨਿਹੰਗਾਂ ਦਾ ਵੱਡਾ ਐਲਾਨ, ਦਿਖਾਈ ਅਸਲ ਤਾਕਤ! ਜਲਦ ਕਰਨਗੇ ਮੋਰਚਾ ਫ਼ਤਿਹ!
ਉਸਦੇ ਪਤੀ ਨਿਰਮਲ ਸਿੰਘ ਭੰਗੂ, ਮੈਨੇਜਿੰਗ ਡਾਇਰੈਕਟਰ, ਪੀਜੀਐਫ ਲਿਮਟਿਡ ਨੂੰ ਪਹਿਲਾਂ ਹੀ ਸੀਬੀਆਈ ਦੁਆਰਾ ਪੀਜੀਐਫ/ਪੀਏਸੀਐਲ ਲਿਮਟਿਡ ਵੱਲੋਂ ਚਲਾਏ ਚਿੱਟ ਫੰਡ (ਪੋਂਜ਼ੀ) ਘੁਟਾਲੇ ਵਿੱਚ ਗ੍ਰਿਫਤਾਰ ਕਰਕੇ ਚਾਰਜਸ਼ੀਟ ਕੀਤਾ ਹੋਇਆ ਹੈ। ਇਸ ਸਕੀਮ ਵਿੱਚ ਪੰਜਾਬ ਸਮੇਤ ਵੱਖ-ਵੱਖ ਰਾਜਾਂ ਦੇ ਲਗਭਗ 5 ਕਰੋੜ ਭੋਲੇ-ਭਾਲੇ ਨਿਵੇਸ਼ਕਾਂ ਵੱਲੋਂ 50,000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਜਸਟਿਸ (ਸੇਵਾਮੁਕਤ) ਆਰ.ਐਮ. ਲੋਢਾ ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ ਸੁਪਰੀਮ ਕੋਰਟ ਦੇ ਹੁਕਮਾਂ ਦੇ ਅਨੁਸਾਰ ਕੀਤਾ ਗਿਆ ਸੀ ਤਾਂ ਜੋ ਪੀਏਸੀਐਲ ਲਿਮਟਿਡ ਦੀਆਂ ਜਾਇਦਾਦਾਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਦੀ ਵਿੱਕਰੀ ਤੋਂ ਇਕੱਠੀ ਹੋਣ ਵਾਲੀ ਰਕਮ ਇਸ ਚਿੱਟ ਫੰਡ ਕੰਪਨੀ ਵਿੱਚ ਆਪਣੀ ਮਿਹਨਤ ਦੀ ਕਮਾਈ ਦਾ ਨਿਵੇਸ਼ ਕਰਨ ਵਾਲੇ ਨਿਵੇਸ਼ਕਾਂ ਨੂੰ ਵਾਪਸ ਕੀਤੀ ਜਾ ਸਕੇ।
ਮ੍ਰਿ+ਤਕ ਕੁੜੀ ਦੀ ਸਹੇਲੀ ਆਈ ਸਾਹਮਣੇ, ਕੈਮਰੇ ਅੱਗੇ ਦੱਸੀ ਪੂਰੀ ਸੱਚਾਈ
ਉਸਨੇ ਅੱਗੇ ਕਿਹਾ ਕਿ ਪ੍ਰੇਮ ਕੌਰ ਨੇ ਪੰਜਾਬ ਵਿੱਚ ਪੀਏਸੀਐਲ ਲਿਮਟਿਡ ਅਤੇ ਇਸ ਦੀਆਂ ਸਹਾਇਕ ਕੰਪਨੀਆਂ/ਸਮੂਹ ਕੰਪਨੀਆਂ ਨਾਲ ਸਬੰਧਤ ਜਾਇਦਾਦਾਂ ਨੂੰ ਅੱਗੇ ਵੇਚਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ ਅਤੇ 25 ਜੁਲਾਈ 2016 ਨੂੰ ਸੁਪਰੀਮ ਕੋਰਟ ਵੱਲੋਂ ਜਾਰੀ ਹੁਕਮਾਂ ਦੀ ਉਲੰਘਣਾ ਕਰਕੇ ਪੀਏਸੀਐਲ ਲਿਮਟਿਡ ਨਾਲ ਸਬੰਧਤ ਜਾਇਦਾਦਾਂ ਨੂੰ ਵੇਚਣ ਲਈ ਆਪਣੇ ਇੱਕ ਨਜ਼ਦੀਕੀ ਨੂੰ ਅਧਿਕਾਰਤ ਕੀਤਾ ਸੀ ਜਦਕਿ ਸਰਵ ਉੱਚ ਅਦਾਲਤ ਵੱਲੋਂ ਇਸ ਕੰਪਨੀ ਦੀ ਭਾਰਤ ਦੇ ਅੰਦਰ ਜਾਂ ਬਾਹਰ ਸਥਿਤ ਕਿਸੇ ਵੀ ਸੰਪਤੀ ਦੀ ਕਿਸੇ ਵੀ ਤਰੀਕੇ ਨਾਲ ਵਿੱਕਰੀ/ਤਬਾਦਲਾ ਆਦਿ ਕਰਨ ‘ਤੇ ਰੋਕ ਲਗਾਈ ਹੋਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button